SGPC ਚੋਣਾਂ: ਵੋਟਰ ਸੂਚੀਆਂ ਦੀ ਤਿਆਰੀ ਸੰਬਧੀ ਸੋਧਿਆ ਸ਼ਡਿਊਲ ਜਾਰੀ
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਲਈ ਵੋਟਰ ਸੂਚੀਆਂ ਦੀ ਤਿਆਰੀ ਦਾ ਸੋਧਿਆ ਸ਼ਡਿਊਲ ਜਾਰੀ ਕੀਤਾ ਗਿਆ ਹੈ। ਨਵੇਂ ਸ਼ਡਿਊਲ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ ਦੀਆਂ ਚੋਣਾਂ ਲਈ ਵੋਟਾਂ ਬਣਵਾਉਣ ਲਈ ਫਾਰਮ ਪ੍ਰਾਪਤ ਕਰਨ ਦੀ ਆਖਿਰੀ ਮਿਤੀ ਵਿੱਚ ਵਾਧਾ ਕਰਕੇ 15 ਦਸੰਬਰ 2024 ਤੱਕ ਕਰ ਦਿੱਤੀ ਗਈ ਹੈ।
ਦੱਸ ਦਈਏ ਕਿ ਹਰੇਕ 21 ਸਾਲ ਤੋਂ ਵੱਧ ਉਮਰ ਦਾ ਕੇਸਾਧਾਰੀ ਸਿੱਖ ਜੋ ਆਪਣੇ ਦਾੜ੍ਹੀ ਜਾਂ ਕੇਸਾਂ ਨੂੰ ਨਾ ਕੱਟਦਾ ਹੋਵੇ ਜਾਂ ਸ਼ੇਵ ਨਾ ਕਰਦਾ ਹੋਵੇ ਅਤੇ ਸਿਗਰਟ, ਸ਼ਰਾਬ ਨਾ ਪੀਂਦਾ ਹੋਵੇ ਅਤੇ ਮਾਸ ਦਾ ਸੇਵਨ ਨਾ ਕਰਦਾ ਹੋਵੇ, ਜਿੱਥੇ ਉਹ ਰਹਿੰਦਾ ਹੈ, ਸਿੱਖ ਸਬੰਧਤ ਗੁਰਦੁਆਰਾ ਚੋਣ ਹਲਕੇ ਦੀ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਉਣ ਲਈ ਫਾਰਮ ਨੰ.1 (ਕੇਸਾਧਾਰੀ ਸਿੱਖ ਲਈ) ਭਰ ਕੇ ਪਿੰਡਾਂ/ਸ਼ਹਿਰਾਂ ਵਿੱਚ ਪਟਵਾਰੀਆਂ, ਬੀ.ਐਲ.ਓ, ਡੈਜ਼ੀਗਨੇਟਿਡ ਕਰਮਚਾਰੀਆਂ ਨੂੰ ਦੇ ਸਕਦਾ ਹੈ। ਵੋਟ ਬਣਾਉਣ ਵਾਲੇ ਵਿਅਕਤੀ ਦੀ ਆਸਥਾ ਸਿੱਖ ਧਰਮ ਵਿੱਚ ਹੋਣੀ ਚਾਹੀਦੀ ਹੈ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਮੰਨਣ ਵਾਲਾ ਹੀ ਵੋਟ ਬਣਾ ਸਕਦਾ ਹੈ।
ਇਹ ਵੀ ਪੜ੍ਹੋ: Parliament ਸੈਸ਼ਨ ਦਾ ਅੱਜ ਤੀਜਾ ਦਿਨ; ਪ੍ਰਿਅੰਕਾ ਗਾਂਧੀ ਅਤੇ ਰਵਿੰਦਰ ਚਵਾਨ ਸੰਸਦ ਮੈਂਬਰ ਵਜੋਂ ਚੁੱਕਣਗੇ ਸਹੁੰ