ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਸ਼੍ਰੋਮਣੀ ਕਮੇਟੀ ਨੇ ਸ਼ੋਕ ਸਭਾ ਕਰਕੇ ਦਿੱਤੀ ਸ਼ਰਧਾਜਲੀ || Punjab News

0
76

ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਸ਼੍ਰੋਮਣੀ ਕਮੇਟੀ ਨੇ ਸ਼ੋਕ ਸਭਾ ਕਰਕੇ ਦਿੱਤੀ ਸ਼ਰਧਾਜਲੀ

ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਡਾ. ਮਨਮੋਹਨ ਸਿੰਘ ਨਮਿਤ ਸ਼ੋਕ ਸਭਾ ਕਰ ਕੇ ਉਨ੍ਹਾਂ ਨੂੰ ਸ਼ਰਧਾਜਲੀ ਭੇਟ ਕੀਤੀ ਗਈ ਅਤੇ ਇਸ ਮਗਰੋਂ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਅਤੇ ਇਸ ਨਾਲ ਸਬੰਧਤ ਅਦਾਰੇ ਇਕ ਦਿਨ ਲਈ ਬੰਦ ਰੱਖੇ ਗਏ।

ਸਮੂਹ ਮੁਲਾਜ਼ਮਾਂ ਨੇ ਮੂਲਮੰਤਰ ਅਤੇ ਗੁਰਮੰਤਰ ਦਾ ਕੀਤਾ ਜਾਪ

ਸ਼ੋਕ ਸਭਾ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਮੂਹ ਮੁਲਾਜ਼ਮਾਂ ਨੇ ਮੂਲਮੰਤਰ ਅਤੇ ਗੁਰਮੰਤਰ ਦੇ ਜਾਪ ਕਰਕੇ ਅਰਦਾਸ ਕੀਤੀ। ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ ਅਤੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਡਾ. ਮਨਮੋਹਨ ਸਿੰਘ ਦੀਆਂ ਦੇਸ਼ ਪ੍ਰਤੀ ਕੀਤੀਆਂ ਸੇਵਾਵਾਂ ਨੂੰ ਯਾਦ ਕੀਤਾ। ਉਨ੍ਹਾਂ ਕਿਹਾ ਕਿ ਡਾ. ਮਨਮੋਹਨ ਸਿੰਘ ਨੇ ਇਕ ਆਮ ਪਰਿਵਾਰ ਵਿੱਚੋਂ ਉਠ ਕੇ ਆਪਣੀ ਮਿਹਨਤ ਅਤੇ ਲਿਆਕਤ ਨਾਲ ਉੱਚ ਸਥਾਨ ਪ੍ਰਾਪਤ ਕੀਤਾ। ਉਹ ਦੇਸ਼ ਦੇ ਪਹਿਲੇ ਸਿੱਖ ਪ੍ਰਧਾਨ ਮੰਤਰੀ ਬਣੇ, ਜਿਸ ਨਾਲ ਪੰਜਾਬੀਆਂ ਅਤੇ ਖਾਸਕਰ ਸਿੱਖ ਦਸਤਾਰ ਦੀ ਪਛਾਣ ਨੂੰ ਪੂਰੀ ਦੁਨੀਆਂ ਵਿੱਚ ਉੱਭਰੀ। ਸ. ਪ੍ਰਤਾਪ ਸਿੰਘ ਨੇ ਕਿਹਾ ਕਿ ਸਿੱਖ ਕੌਮ ਨੂੰ ਡਾ. ਮਨਮੋਹਨ ਸਿੰਘ ’ਤੇ ਮਾਣ ਹੈ ਅਤੇ ਉਨ੍ਹਾਂ ਦੇ ਸਤਿਕਾਰ ਵਜੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਆਦੇਸ਼ਾਂ ’ਤੇ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਅਤੇ ਅਦਾਰਿਆਂ ’ਚ ਇਕ ਦਿਨ ਦੀ ਛੁੱਟੀ ਕੀਤੀ ਗਈ ਹੈ।

ਸਾਬਕਾ PM ਮਨਮੋਹਨ ਸਿੰਘ ਦਾ ਹੋਇਆ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ, ਰਾਸ਼ਟਰਪਤੀ-ਪ੍ਰਧਾਨ ਮੰਤਰੀ ਸਮੇਤ ਕਈ ਸੀਨੀਅਰ ਨੇਤਾ ਰਹੇ ਮੌਜੂਦ

LEAVE A REPLY

Please enter your comment!
Please enter your name here