SGPC ਪ੍ਰਧਾਨ ਨੇ ‘ਐਮਰਜੈਂਸੀ’ ਫ਼ਿਲਮ ‘ਤੇ ਪ੍ਰਗਟਾਇਆ ਸਖ਼ਤ ਇਤਰਾਜ਼, ਮੁੱਖ ਮੰਤਰੀ ਮਾਨ ਨੂੰ ਲਿਖਿਆ ਪੱਤਰ
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੰਗਨਾ ਰਣੌਤ ਦੀ ਫਿਲਮ ਸਖ਼ਤ ਇਤਰਾਜ਼ ਪ੍ਰਗਟਾਇਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖਾਂ ਦਾ ਅਕਸ ਖ਼ਰਾਬ ਕਰਨ ਵਾਲੀ ਅਤੇ ਇਤਿਹਾਸ ਨੂੰ ਗਲਤ ਪੇਸ਼ ਕਰਦੀ ਕੰਗਨਾ ਰਣੌਤ ਦੀ ਫ਼ਿਲਮ ਐਮਰਜੈਂਸੀ ‘ਤੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਇਸ ਦੇ 17 ਜਨਵਰੀ 2025 ਨੂੰ ਰੀਲੀਜ਼ ਹੋਣ ਉੱਤੇ ਪੰਜਾਬ ਅੰਦਰ ਰੋਕ ਲਗਾਉਣ ਦੀ ਮੰਗ ਕੀਤੀ ਹੈ। ਇਸ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇੱਕ ਪੱਤਰ ਲਿਖਿਆ ਹੈ।
ਇਸ ਪੱਤਰ ਵਿੱਚ ਕਿਹਾ ਗਿਆ ਹੈ ਕਿ ਜੇਕਰ ਇਹ ਫ਼ਿਲਮ ਜਾਰੀ ਹੁੰਦੀ ਹੈ ਤਾਂ ਸਿੱਖ ਜਗਤ ਅੰਦਰ ਰੋਸ ਅਤੇ ਰੋਹ ਪੈਦਾ ਹੋਵੇਗਾ, ਇਸ ਲਈ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਇਸ ਨੂੰ ਸੂਬੇ ਅੰਦਰ ਬੈਨ ਕਰੇ। ਜੇਕਰ ਇਹ ਫ਼ਿਲਮ ਜਾਰੀ ਹੁੰਦੀ ਹੈ ਤਾਂ ਸ਼੍ਰੋਮਣੀ ਕਮੇਟੀ ਇਸ ਦਾ ਕਰੜਾ ਵਿਰੋਧ ਕਰੇਗੀ। ਇਸ ਦੇ ਸਬੰਧ ਵਿੱਚ ਪੰਜਾਬ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਵੀ ਮੰਗ ਪੱਤਰ ਭੇਜੇ ਗਏ ਹਨ।
ਮੰਦਰ ‘ਚੋਂ ਹਜ਼ਾਰਾਂ ਦਾ ਸਾਮਾਨ ਚੋਰੀ; ਤਾਲੇ ਤੋੜ ਕੇ ਅੰਦਰ ਦਾਖਲ ਹੋਏ ਚੋਰ