SGPC ਪ੍ਰਧਾਨ ਨੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਮੇਜਰ ਸਿੰਘ ਸਵੱਦੀ ਦੇ ਅਕਾਲ ਚਲਾਣੇ ’ਤੇ ਜਤਾਇਆ ਦੁੱਖ

0
57

ਅੰਮ੍ਰਿਤਸਰ, 25 ਅਪ੍ਰੈਲ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਤੇ ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀ ਆਗੂ ਮੇਜਰ ਸਿੰਘ ਸਵੱਦੀ ਦੇ ਅਕਾਲ ਚਲਾਣਾ ਕਰ ਜਾਣ ‘ਤੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ।

ਗਾਇਕ ਅਰਿਜੀਤ ਸਿੰਘ ਦਾ ਚੇਨਈ ਵਿੱਚ ਹੋਣ ਵਾਲਾ Concert ਹੋਇਆ ਰੱਦ; ਵਜ੍ਹਾ ਕਰ ਦੇਵੇਗੀ ਹੈਰਾਨ

ਐਡਵੋਕੇਟ ਧਾਮੀ ਨੇ ਕਿਹਾ ਕਿ ਮੇਜਰ ਸਿੰਘ ਨੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਵਜੋਂ ਲੰਮਾਂ ਸਮਾਂ ਸੇਵਾ ਨਿਭਾਈ ਅਤੇ ਉਹ ਅਕਾਲੀ ਮੋਰਚਿਆਂ ਵਿੱਚ ਵੀ ਹਮੇਸ਼ਾਂ ਮੋਹਰੀ ਹੋ ਕੇ ਲੜੇ। ਉਨ੍ਹਾਂ ਵੱਲੋਂ ਨਿਭਾਈਆਂ ਸੇਵਾਵਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਮੇਜਰ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਰਤਾ ਪੁਰਖੁ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਚਰਨਾਂ ਵਿੱਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

LEAVE A REPLY

Please enter your comment!
Please enter your name here