SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਲੱਗੀ ਧਾਰਮਿਕ ਸਜ਼ਾ
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਧਾਮੀ ਨੂੰ ਬੀਬੀ ਜਗੀਰ ਕੌਰ ਨੂੰ ਬੋਲੇ ਅਪਮਾਨਜਨਕ ਸ਼ਬਦਾਂ ਦੇ ਮਾਮਲੇ ਵਿੱਚ ਧਾਰਮਿਕ ਸਜ਼ਾ ਸੁਣਾਈ ਗਈ ਹੈ। ਦੱਸ ਦਈਏ ਕਿ ਐਡਵੋਕੇਟ ਹਰਜਿੰਦਰ ਧਾਮੀ ਪੰਜ ਪਿਆਰਿਆਂ ਦੇ ਸਨਮੁੱਖ ਪੇਸ਼ ਹੋਏ ਸਨ। ਪੰਜ ਪਿਆਰਿਆਂ ਵਲੋਂ ਲਗਾਈ ਗਈ ਧਾਰਮਿਕ ਸਜ਼ਾ ਅਨੁਸਾਰ ਹਰਜਿੰਦਰ ਸਿੰਘ ਧਾਮੀ ਇਕ ਘੰਟਾ ਜੂਠੇ ਭਾਂਡੇ ਮਾਂਜਣ ਦੇ ਨਾਲ ਨਾਲ ਜੋੜੇ ਸਾਫ਼ ਕਰਨ ਦੀ ਸੇਵਾ ਨਿਭਾਉਣਗੇ। ਇਸ ਦੌਰਾਨ ਧਾਮੀ ਜਪੁਜੀ ਸਾਹਿਬ ਦਾ ਪਾਠ ਵੀ ਕਰਨਗੇ।
ਅਜ਼ਰਬੈਜਾਨ ਤੋਂ ਰੂਸ ਜਾ ਰਿਹਾ ਜਹਾਜ਼ ਕਜ਼ਾਕਿਸਤਾਨ ‘ਚ ਕਰੈਸ਼, ਚਾਲਕ ਦਲ ਸਮੇਤ 72 ਲੋਕ ਸਨ ਸਵਾਰ
ਦੱਸ ਦਈਏ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਬੀਬੀ ਜਗੀਰ ਕੌਰ ਪ੍ਰਤੀ ਅਪਸ਼ਬਦ ਬੋਲ ਦਿੱਤੇ ਗਏ ਸਨ। ਹਾਲਾਂਕਿ, ਵਿਵਾਦ ਵਧਣ ‘ਤੇ ਉਨ੍ਹਾਂ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਪੱਤਰ ਲਿਖ ਕੇ ਆਪਣੇ ਵਲੋਂ ਬੀਬੀ ਜਗੀਰ ਕੌਰ ਪ੍ਰਤੀ ਜਾਣੇ ਅਣਜਾਣੇ ਬੋਲੇ ਗਏ ਅਪਸ਼ਬਦਾਂ ਸੰਬੰਧੀ ਖਿਮਾ ਯਾਚਨਾ ਵੀ ਮੰਗੀ ਸੀ। ਇਸ ਮਾਮਲੇ ‘ਚ ਮਹਿਲਾ ਕਮਿਸ਼ਨ ਵੱਲੋਂ ਵੀ ਧਾਮੀ ਖਿਲਾਫ ਸੂ-ਮੋਟੋ ਨੋਟਿਸ ਜਾਰੀ ਕੀਤਾ ਗਿਆ ਸੀ ਅਤੇ ਉਨ੍ਹਾਂ ਨੂੰ 4 ਦਿਨ ਦੇ ਅੰਦਰ ਅੰਦਰ ਪੇਸ਼ ਹੋ ਕੇ ਆਪਣਾ ਸਪੱਸ਼ਟੀਕਰਨ ਦੇਣ ਲਈ ਆਖਿਆ ਗਿਆ ਸੀ। ਜਿਸ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਪੇਸ਼ ਹੋਏ ਸਨ।