ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ. ਬਲਜੀਤ ਸਿੰਘ ਦਾਦੂਵਾਲ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ ਸਬੰਧੀ ਦਿੱਤੇ ਗਏ ਬਿਆਨ ਦੀ ਕਰੜੀ ਆਲੋਚਨਾ ਕੀਤੀ ਹੈ।
ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਮੀਡੀਆ ਸ. ਕੁਲਵਿੰਦਰ ਸਿੰਘ ਰਮਦਾਸ ਨੇ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੀਆਂ ਚੋਣਾਂ ਕਰਵਾਉਣਾ ਡਾਇਰੈਕਟਰ ਗੁਰਦੁਆਰਾ ਚੋਣਾਂ ਦਾ ਅਧਿਕਾਰ ਹੈ, ਨਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦਾ ਅਧਿਕਾਰ ਖੇਤਰ। ਉਨ੍ਹਾਂ ਕਿਹਾ ਕਿ ਸ. ਦਾਦੂਵਾਲ ਦਿੱਲੀ ਕਮੇਟੀ ਦੇ ਅਹੁਦੇਦਾਰ ਚੁਣਨ ਮੌਕੇ ਵਾਪਰੇ ਘਟਨਾਕਰਮ ਨਾਲ ਜੋੜ ਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਅਸਤੀਫ਼ਾ ਸਿਰਫ਼ ਸੁਰਖੀਆਂ ਬਟੋਰਨ ਲਈ ਮੰਗ ਰਹੇ ਹਨ।
ਭਗਵੰਤ ਮਾਨ ਦਾ ਵੱਡਾ ਧਮਾਕਾ, ਚੋਣ ਨਾਅਰੇ ਦਾ ਕਰਤਾ ਐਲਾਨ
ਉਹ ਜਾਣਬੁਝ ਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਦਾ ਅਕਸ ਖਰਾਬ ਕਰਨ ਦਾ ਯਤਨ ਕਰ ਰਹੇ ਹਨ, ਪਰ ਸੰਗਤਾਂ ਦਾਦੂਵਾਲ ਦੀ ਅਸਲੀਅਤ ਜਾਣਦੀਆਂ ਹਨ। ਸ. ਰਮਦਾਸ ਨੇ ਕਿਹਾ ਕਿ ਸਭ ਨੂੰ ਪਤਾ ਹੈ ਕਿ ਦਿੱਲੀ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਹਜ਼ੂਰੀ ਵਿਚ ਸਰਨਾ ਭਾਰਾਵਾਂ ਅਤੇ ਸ. ਮਨਜੀਤ ਸਿੰਘ ਜੀ.ਕੇ. ਤੇ ਉਨ੍ਹਾਂ ਦੇ ਹਮਾਇਤੀਆਂ ਨੇ ਹੁਲੜਬਾਜ਼ੀ ਕੀਤੀ ਹੈ, ਪਰ ਸ. ਦਾਦੂਵਾਲ ਵਰਗੇ ਲੋਕ ਆਪਣੀ ਆਦਤ ਤੋਂ ਮਜ਼ਬੂਰ ਹੁੰਦਿਆਂ ਬੇਤੁਕੇ ਬਿਆਨ ਦੇ ਰਹੇ ਹਨ। ਉਨ੍ਹਾਂ ਸ. ਦਾਦੂਵਾਲ ਨੂੰ ਨਸੀਹਤ ਦਿੰਦਿਆਂ ਕਿਹਾ ਕਿ ਉਹ ਆਪਣੇ ਦਾਇਰੇ ਵਿਚ ਰਹਿਣ ਅਤੇ ਕੌਮ ਨੂੰ ਗੁੰਮਰਾਹ ਕਰਨ ਤੋਂ ਬਾਜ਼ ਆਉਣ।