ਸ਼ਾਹਕੋਟ ਪੁਲਿਸ ਨੇ ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ 3 ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ
ਡੀ.ਐਸ.ਪੀ. ਸ਼ਾਹਕੋਟ ਉਂਕਾਰ ਸਿੰਘ ਬਰਾੜ ਦੀ ਅਗਵਾਈ ਅਤੇ ਐਸ.ਐਚ.ਓ. ਇੰਸਪੈਕਟਰ ਅਮਨ ਸੈਣੀ ਦੀ ਦੇਖ-ਰੇਖ ਹੇਠ ਸ਼ਾਹਕੋਟ ਪੁਲਿਸ ਪਾਰਟੀ ਵੱਲੋਂ 3 ਗ੍ਰਾਮ ਹੈਰੋਇਨ, 105 ਨਸ਼ੀਲੀਆਂ ਗੋਲੀਆਂ ਸਮੇਤ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਇਹ ਵੀ ਪੜ੍ਹੋ- ਮੱਧ ਪ੍ਰਦੇਸ਼ ‘ਚ 8.7 ਲੱਖ ਗ੍ਰੈਜੂਏਟ ਬੇਰੁਜ਼ਗਾਰ
ਮਾਡਲ ਥਾਣਾ ਸ਼ਾਹਕੋਟ ਵਿਖੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਐਸ.ਐਚ.ਓ. ਇੰਸਪੈਕਟਰ ਅਮਨ ਸੈਣੀ ਨੇ ਦੱਸਿਆ ਕਿ ਤਲਵੰਡੀ ਸੰਘੇੜਾ ਪੁਲਿਸ ਚੌਂਕੀ ਦੇ ਇੰਚਾਰਜ ਏ.ਐਸ.ਆਈ. ਬੂਟਾ ਰਾਮ ਵਲੋਂ ਪੁਲਿਸ ਪਾਰਟੀ ਸਮੇਤ ਪਿੰਡ ਦਾਨੇਵਾਲ ਵਿਖੇ ਈ-ਰਿਕਸ਼ਾ ’ਚ ਸਵਾਰ 2 ਵਿਅਕਤੀਆਂ ਅਤੇ ਇੱਕ ਔਰਤ ਨੂੰ ਸ਼ੱਕ ਦੇ ਅਧਾਰ ’ਤੇ ਰੋਕ ਕੇ ਪੁੱਛ-ਗਿੱਛ ਕੀਤੀ ਤਾਂ ਚਾਲਕ ਨੇ ਆਪਣਾ ਨਾਮ ਗੁਰਪ੍ਰੀਤ ਸਿੰਘ ਉਰਫ ਗੋਰੀ ਪੁੱਤਰ ਭਜਨ ਸਿੰਘ ਵਾਸੀ ਮੱਧੇਪੁਰ ਥਾਣਾ ਸਿਧਵਾਂ ਬੇਟ (ਲੁਧਿਆਣਾ) ਅਤੇ ਰਿਕਸ਼ਾ ’ਚ ਸਵਾਰ ਦੂਸਰੇ ਵਿਅਕਤੀ ਨੇ ਆਪਣਾ ਨਾਮ ਤਰਸੇਮ ਸਿੰਘ ਉਰਫ ਸੇਮਾ ਪੁੱਤਰ ਦਰਸ਼ਨ ਸਿੰਘ ਵਾਸੀ ਬਾਗੀਵਾਲ ਖੁਰਦ ਥਾਣਾ ਮਹਿਤਪੁਰ (ਜਲੰਧਰ) ਅਤੇ ਔਰਤ ਨੇ ਆਪਣਾ ਨਾਮ ਸੁਰਜੀਤ ਕੌਰ ਉਰਫ ਚਰਨਜੀਤ ਕੌਰ ਉਰਫ ਚਰਨੋ ਪਤਨੀ ਗੁਰਪ੍ਰੀਤ ਸਿੰਘ ਵਾਸੀ ਮੱਧੇਪੁਰ ਥਾਣਾ ਸਿਧਵਾਂ ਬੇਟ ਦੱਸਿਆ। ਉਨ੍ਹਾਂ ਦੱਸਿਆ ਕਿ ਈ-ਰਿਕਸ਼ਾ ਦੀ ਤਲਾਸ਼ੀ ਲੈਣ ’ਤੇ ਸੀਟ ਦੇ ਹੇਠੋਂ ਮੋਮੀ ਲਿਫਾਫੇ ’ਚੋਂ 3 ਗ੍ਰਾਮ ਹੈਰੋਇਨ, 105 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਜਿਸ ’ਤੇ ਪੁਲਿਸ ਨੇ ਮੁਕੱਦਮਾ ਦਰਜ ਕਰਕੇ ਤਿੰਨੋਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਨੂੰ ਅਦਾਲਤ ’ਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।