ਸ਼ਰਦ ਪਵਾਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ, ਮਹਾਰਾਸ਼ਟਰ ਤੋਂ ਲਿਆਏ ਖਾਸ ਤੋਹਫਾ
ਨਵੀਂ ਦਿੱਲੀ : ਰਾਸ਼ਟਰਵਾਦੀ ਕਾਂਗਰਸ ਪਾਰਟੀ (NCPSP) ਦੇ ਮੁਖੀ ਸ਼ਰਦ ਪਵਾਰ ਨੇ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਪਵਾਰ ਨੇ ਪੱਛਮੀ ਮਹਾਰਾਸ਼ਟਰ ਦੇ ਫਲਟਨ ਦੇ ਦੋ ਕਿਸਾਨਾਂ ਨਾਲ ਪ੍ਰਧਾਨ ਮੰਤਰੀ ਦਫ਼ਤਰ ਵਿੱਚ ਉਨ੍ਹਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਸ਼ਰਦ ਪਵਾਰ ਮਹਾਰਾਸ਼ਟਰ ਤੋਂ ਪੀਐਮ ਮੋਦੀ ਲਈ ਖਾਸ ਤੋਹਫਾ ਲੈ ਕੇ ਆਏ। ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਤੋਂ ਬਾਅਦ ਦੋਹਾਂ ਨੇਤਾਵਾਂ ਦੀ ਇਹ ਪਹਿਲੀ ਮੁਲਾਕਾਤ ਸੀ।
ਤਸਵੀਰਾਂ ਆਈਆਂ ਸਾਹਮਣੇ
ਪ੍ਰਧਾਨ ਮੰਤਰੀ ਦਫ਼ਤਰ ਨੇ ‘ਐਕਸ’ ‘ਤੇ ਇੱਕ ਪੋਸਟ ਵਿੱਚ ਕਿਹਾ ਕਿ ਸ਼ਰਦ ਪਵਾਰ ਨੇ ਕਿਸਾਨਾਂ ਦੇ ਇੱਕ ਸਮੂਹ ਦੇ ਨਾਲ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਮੋਦੀ ਨੂੰ ਅਨਾਰ ਭੇਂਟ ਕਰਦੇ ਹੋਏ ਐਨਸੀਪੀ ਮੁਖੀ ਦੀਆਂ ਤਸਵੀਰਾਂ ਵੀ ਪੋਸਟ ਕੀਤੀਆਂ ਗਈਆਂ ਹਨ।
ਦੱਸ ਦਈਏ ਕਿ ਪਵਾਰ ਨੇ ਹਾਲ ਹੀ ਵਿੱਚ ਪ੍ਰਧਾਨ ਮੰਤਰੀ ਨੂੰ ਇੱਕ ਪੱਤਰ ਲਿਖ ਕੇ ਤਾਲਕਟੋਰਾ ਸਟੇਡੀਅਮ ਵਿੱਚ ਫਰਵਰੀ ਵਿੱਚ ਹੋਣ ਵਾਲੇ 98ਵੇਂ ਮਰਾਠੀ ਸਾਹਿਤ ਸੰਮੇਲਨ ਦਾ ਉਦਘਾਟਨ ਕਰਨ ਦਾ ਸੱਦਾ ਦਿੱਤਾ ਸੀ। ਪ੍ਰਧਾਨ ਮੰਤਰੀ ਨਾਲ ਮੁਲਾਕਾਤ ਤੋਂ ਬਾਅਦ ਪਵਾਰ ਨੇ ਕਿਹਾ, ”ਮੈਂ ਸਾਹਿਤ ਸੰਮੇਲਨ ਦੇ ਵਿਸ਼ੇ ‘ਤੇ ਗੱਲ ਨਹੀਂ ਕੀਤੀ।
ਪੰਜਾਬ ਦੇ ਰਾਜਪਾਲ ਨੇ ਰਿਆਤ-ਬਾਹਰਾ ਐਜੂਕੇਸ਼ਨ ਸਿਟੀ ’ਚ ਕਨਵੋਕੇਸ਼ਨ ਸਮਾਗਮ ’ਚ ਕੀਤੀ ਸ਼ਿਰਕਤ