ਸ਼੍ਰੋਮਣੀ ਅਕਾਲੀ ਦਲ ਦੇ ਮੌਜੂਦਾ ਕੌਂਸਲਰ ਵਿਜੈ ਥਾਪਰ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ
ਬਟਾਲਾ : ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੇ ਮੌਜੂਦਾ ਕੌਂਸਲਰ ਵਿਜੈ ਥਾਪਰ ਆਪਣੇ ਸਾਥੀਆਂ ਸਮੇਤ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਪੰਜਾਬ ਦੇ ਕਾਰਜਕਾਰੀ ਪ੍ਰਧਾਨ, ਸ਼ੈਰੀ ਕਲਸੀ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਆਪ ਪਾਰਟੀ ਵਿੱਚ ਸ਼ਾਮਲ ਹੋਏ ਕੌਂਸਲਰ ਵਿਜੈ ਥਾਪਰ ਸਮੇਤ ਸਮੁੱਚੀ ਟੀਮ ਦਾ ਸਵਾਗਤ ਕਰਦਿਆਂ ਕਿਹਾ ਕਿ ਪਾਰਟੀ ਵਿੱਚ ਉਨਾਂ ਦਾ ਪੂਰਾ ਮਾਣ ਸਤਿਕਾਰ ਕੀਤਾ ਜਾਵੇਗਾ ਤੇ ਲੋਕ ਹਿੱਤ ਲਈ ਵਿਕਾਸ ਕਾਰਜ ਤੇਜ਼ਗਤੀ ਨਾਲ ਕਰਵਾਏ ਜਾਣਗੇ। ਉਨਾਂ ਕਿਹਾ ਕਿ ਆਪ ਪਾਰਟੀ ਦੀ ਨੀਤੀਆਂ ਅਤੇ ਬਟਾਲਾ ਵਿੱਚ ਕਰਵਾਏ ਜਾ ਰਹੇ ਚਹੁਪੱਖੀ ਵਿਕਾਸ ਕਾਰਜਾਂ ਤੋਂ ਖੁਸ਼ ਹੋ ਕੇ ਲੋਕ ਆਪ ਪਾਰਟੀ ਨਾਲ ਜੁੜ ਰਹੇ ਹਨ, ਜਿਸ ਨਾਲ ਪਾਰਟੀ ਦਾ ਕਾਫਲਾ ਦਿਨੋ-ਦਿਨ ਵੱਡਾ ਹੋ ਰਿਹਾ ਹੈ।
ਇਸ ਮੌਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਆਗੂਆਂ ਨੇ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਅੰਦਰ ਚਹੁਪੱਖੀ ਵਿਕਾਸ ਕੰਮ ਕੀਤੇ ਜਾ ਰਹੇ ਹਨ ਅਤੇ ਉਹ ਸ਼ੈਰੀ ਕਲਸੀ ਦੀ ਕਾਰਜਸ਼ੈਲੀ ਅਤੇ ਆਮ ਆਦਮੀ ਪਾਰਟੀ ਦੀਆਂ ਲੋਕਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਹੀ ਆਪ ਪਾਰਟੀ ਵਿੱਚ ਸ਼ਾਮਲ ਹੋਏ ਹਨ।