ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਮੁਹਿੰਮ ਸ਼ੁਰੂ ਕਰਨ ਦੇ ਮਕਸਦ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਕਮੇਟੀ ਅੱਜ ਮੰਗਲਵਾਰ ਨੂੰ ਅੰਮ੍ਰਿਤਸਰ ਪਹੁੰਚ ਰਹੀ ਹੈ। ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚ ਕੇ ਕਮੇਟੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰੇਗੀ ਅਤੇ ਉਪਰੰਤ ਮੈਂਬਰਸ਼ਿਪ ਮੁਹਿੰਮ ਸ਼ੁਰੂ ਕਰੇਗੀ। ਸ਼੍ਰੋਮਣੀ ਅਕਾਲੀ ਦਲ ਨੂੰ ਮਜਬੂਤ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਬਣਾਈ ਗਈ ਸੱਤ ਮੈਂਬਰੀ ਕਮੇਟੀ ਦੇ ਕਾਰਜਸ਼ੀਲ ਪੰਜ ਮੈਂਬਰਾਂ ਮਨਪ੍ਰੀਤ ਸਿੰਘ ਇਯਾਲੀ, ਜੱਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ, ਇਕਬਾਲ ਸਿੰਘ ਝੂੰਦਾਂ, ਸੰਤਾ ਸਿੰਘ ਉਮੈਦਪੁਰੀ ਅਤੇ ਬੀਬੀ ਸਤਵੰਤ ਕੌਰ ਨੇ ਜਾਰੀ ਬਿਆਨ ਵਿੱਚ ਕਿਹਾ ਕਿ, ਭਰਤੀ ਸਬੰਧੀ ਤਿਆਰੀਆਂ ਨੂੰ ਮੁਕੰਮਲ ਕਰ ਲਿਆ ਗਿਆ ਹੈ। ਸ੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਹੋਣ ਜਾ ਰਹੀ ਭਰਤੀ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਅਰਦਾਸ ਕਰਨ ਉਪਰੰਤ ਬਾਹਰ ਗਲਿਆਰੇ ਵਿੱਚ ਆ ਕੇ ਸੁਰੂ ਕੀਤੀ ਜਾਵੇਗੀ ।
ਡਾ: ਚੀਮਾ ਨੇ ਜਤਾਇਆ ਇਤਰਾਜ
ਇਸ ਦੇ ਨਾਲ ਹੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਨੇ ਉਨ੍ਹਾਂ ਨੂੰ ਅਜਿਹਾ ਕਰਨ ਤੋਂ ਵਰਜਿਆ ਹੈ। ਅਕਾਲੀ ਦਲ ਦੀ ਵਰਕਿੰਗ ਕਮੇਟੀ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਗਈ ਭਰਤੀ ਕਮੇਟੀ ‘ਤੇ ਸਵਾਲ ਚੁੱਕੇ ਹਨ। ਡਾ: ਦਲਜੀਤ ਸਿੰਘ ਚੀਮਾ ਨੇ ਦੋਸ਼ ਲਾਇਆ ਹੈ ਕਿ ਦੋ ਕਾਰਜਕਾਰੀ ਮੈਂਬਰਾਂ ਹਰਜਿੰਦਰ ਸਿੰਘ ਧਾਮੀ ਅਤੇ ਪ੍ਰੋ. ਕ੍ਰਿਪਾਲ ਸਿੰਘ ਨੇ ਅਸਤੀਫਾ ਦੇ ਦਿੱਤਾ ਹੈ ਅਤੇ ਬਾਕੀ ਦਿੱਲੀ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਹੇ ਹਨ। ਉਨ੍ਹਾਂ ਭਰਤੀ ਕਮੇਟੀ ਵੱਲੋਂ ਜਾਰੀ ਕੀਤੇ ਫਾਰਮ ਵਿੱਚ ਕਮੀਆਂ ਵੱਲ ਧਿਆਨ ਦਿਵਾਇਆ ਅਤੇ ਉਨ੍ਹਾਂ ਕਿਹਾ ਕਿ ਫਾਰਮ ’ਤੇ ਸ਼੍ਰੋਮਣੀ ਅਕਾਲੀ ਦਲ ਦਾ ਨਾਂ ਵੀ ਪੂਰੀ ਤਰ੍ਹਾਂ ਨਹੀਂ ਲਿਖਿਆ ਗਿਆ।
ਇਹ ਵੀ ਪੜੋ: ਜਲੰਧਰ: ਯੂਟਿਊਬਰ ਦੇ ਘਰ ‘ਤੇ ਗ੍ਰ/ਨੇ.ਡ ਸੁੱਟਣ ਦਾ ਮਾਮਲਾ; ਮੁਲਜ਼ਮ ਦਾ ਐ.ਨਕਾਊਂਟਰ