ਅੰਮ੍ਰਿਤਸਰ, 12 ਅਪ੍ਰੈਲ: ਸ਼੍ਰੋਮਣੀ ਅਕਾਲੀ ਦਲ ਪਾਰਟੀ ਅੱਜ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਦੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਆਪਣਾ ਜਨਰਲ ਡੈਲੀਗੇਟ ਇਜਲਾਸ ਕਰੇਗੀ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੂੰ ਨਵਾਂ ਪ੍ਰਧਾਨ ਵੀ ਮਿਲੇਗਾ। ਦੱਸ ਦਈਏ ਕਿ ਇਹ ਫੈਸਲਾ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਪ੍ਰਧਾਨਗੀ ਹੇਠ ਹੋਈ ਸ਼੍ਰੋਮਣੀ ਅਕਾਲੀ ਦਲ ਵਰਕਿੰਗ ਕਮੇਟੀ ਦੀ ਮੀਟਿੰਗ ਦੌਰਾਨ ਲਿਆ ਗਿਆ ਸੀ। ਇਜਲਾਸ ਅੱਜ ਸਵੇਰੇ 11 ਵਜੇ ਸ਼ੁਰੂ ਹੋਵੇਗਾ ਤੇ ਡੈਲੀਗੇਟਾਂ ਵਲੋਂ ਪ੍ਰਧਾਨ ਸਮੇਤ ਹੋਰ ਅਹੁਦੇਦਾਰਾਂ ਦੀ ਚੋਣ ਕੀਤੀ ਜਾਵੇਗੀ।
ਸਿਆਸੀ ਗਲਿਆਰਿਆਂ ‘ਚ ਕਈ ਨਾਮ ਪ੍ਰਧਾਨਗੀ ਦੇ ਅਹੁਦੇ ਲਈ ਚਰਚਾ ਵਿੱਚ ਹਨ। ਜਿਸ ਵਿੱਚ ਸੁਖਬੀਰ ਸਿੰਘ ਬਾਦਲ ਦਾ ਨਾਮ ਵੀ ਸ਼ਾਮਲ ਹੈ। ਚਰਚਾ ਹੈ ਕਿ ਸੁਖਬੀਰ ਸਿੰਘ ਬਾਦਲ ਮੁੜ ਅਕਾਲੀ ਦਲ ਦੇ ਪ੍ਰਧਾਨ ਬਣ ਸਕਦੇ ਹਨ। ਜ਼ਿਕਰਯੋਗ ਹੈ ਕਿ ਅਕਾਲ ਤਖਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਦੇ ਆਦੇਸ਼ ਅਨੁਸਾਰ ਸੁਖਬੀਰ ਸਿੰਘ ਬਾਦਲ ਵਲੋਂ ਕੁਝ ਮਹੀਨੇ ਪਹਿਲਾਂ ਪ੍ਰਧਾਨਗੀ ਅਹੁਦੇ ਤੋਂ ਅਸਤੀਫ਼ਾ ਦਿੱਤਾ ਗਿਆ ਸੀ। ਤੇਜਾ ਸਿੰਘ ਸਮੁੰਦਰੀ ਹਾਲ ’ਚ ਅਕਾਲੀ ਆਗੂ ਪਹੁੰਚਣੇ ਸ਼ੁਰੂ ਹੋ ਗਏ ਹਨ