ਸ਼੍ਰੋਮਣੀ ਕਮੇਟੀ ਦੀ ਸਬ ਕਮੇਟੀ ਨੇ ਕੀਤੀ ਸਿਲੈਕਟ ਕਮੇਟੀ ਨਾਲ ਇਕੱਤਰਤਾ

0
65
Select Committee

ਚੰਡੀਗੜ੍ਹ, 3 ਸਤੰਬਰ 2025 : ਪੰਜਾਬ ਵਿਧਾਨ ਸਭਾ (Punjab Legislative Assembly) ਵੱਲੋਂ ਪੰਜਾਬ ਪਵਿੱਤਰ ਧਾਰਮਿਕ ਗ੍ਰੰਥਾਂ ਦੇ ਵਿਰੁੱਧ ਅਪਰਾਧਾਂ ਦੀ ਰੋਕਥਾਮ ਲਈ ਬਣਾਏ ਜਾ ਰਹੇ ਬਿੱਲ-2025 ਸਬੰਧੀ ਗਠਿਤ ਸਿਲੈਕਟ ਕਮੇਟੀ (Select Committee) ਨਾਲ ਅੱਜ ਸ਼੍ਰੋਮਣੀ ਕਮੇਟੀ ਵੱਲੋਂ ਬਣਾਈ ਸਬ-ਕਮੇਟੀ ਦੇ ਮੈਂਬਰਾਂ ਨੇ ਇਕੱਤਰਤਾ ਕੀਤੀ ਅਤੇ ਸਰਕਾਰ ਵੱਲੋਂ ਪ੍ਰਸਤਾਵਿਤ ਐਕਟ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਕੌਮ ਦਾ ਪੱਖ ਰੱਖਿਆ ।

ਇਹ ਕਮੇਟੀ ਮਾਨਯੋਗ ਪ੍ਰਧਾਨ ਸ਼੍ਰੋਮਣੀ ਕਮੇਟੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਬਣਾਈ ਗਈ ਸੀ

ਇਹ ਕਮੇਟੀ ਮਾਨਯੋਗ ਪ੍ਰਧਾਨ ਸ਼੍ਰੋਮਣੀ ਕਮੇਟੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਬਣਾਈ ਗਈ ਸੀ । ਇਸ ਸਬੰਧੀ ਗੱਲ ਕਰਦਿਆਂ ਸ਼੍ਰੋਮਣੀ ਕਮੇਟੀ ਮੈਂਬਰ ਤੇ ਸਬ ਕਮੇਟੀ ਦਾ ਹਿਸਾ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਦੱਸਿਆ ਕਿ ਇਸ ਸਬ ਕਮੇਟੀ ਵੱਲੋਂ ਸਾਰੇ ਤੱਥ ਘੋਖ ਕੇ ਰਿਪੋਰਟ ਤਿਆਰ ਕੀਤੀ ਜਾ ਰਹੀ ਹੈ ਜੋ ਸ਼੍ਰੋਮਣੀ ਕਮੇਟੀ ਪ੍ਰਧਾਨ ਰਾਹੀਂ ਸਰਕਾਰ ਤੱਕ ਪਹੁੰਚਾਈ ਜਾਵੇਗੀ ।

ਇਕੱਤਰਤਾ ਵਿੱਚ ਕੌਣ ਕੌਣ ਸ਼ਾਮਲ ਹੋਏ

ਪੰਜਾਬ ਵਿਧਾਨ ਸਭਾ ਸਿਲੈਕਟ ਕਮੇਟੀ ਦੇ ਮੁਖੀ (Head of Punjab Vidhan Sabha Select Committee) ਡਾ. ਇੰਦਰਬੀਰ ਸਿੰਘ ਨਿੱਝਰ ਨਾਲ ਹੋਈ ਇਕੱਤਰਤਾ ਵਿੱਚ ਸੀਨੀਅਰ ਐਡਵੋਕੇਟ ਪੂਰਨ ਸਿੰਘ ਹੁੰਦਲ, ਸੀਨੀਅਰ ਅਕਾਲੀ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ ਤੇ ਡਾ. ਦਲਜੀਤ ਸਿੰਘ ਚੀਮਾ, ਸ਼੍ਰੋਮਣੀ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਐਡਵੋਕੇਟ, ਡਾ. ਕੇਹਰ ਸਿੰਘ ਸਾਬਕਾ ਚੇਅਰਮੈਨ, ਬੀਬੀ ਪ੍ਰਭਜੋਤ ਕੌਰ ਅਤੇ ਡਾ. ਪਰਮਵੀਰ ਸਿੰਘ ਮੈਂਬਰ ਸਿੱਖ ਇਤਿਹਾਸ ਰਿਸਰਚ ਬੋਰਡ ਅਤੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਲਖਵੀਰ ਸਿੰਘ ਸ਼ਾਮਲ ਹੋਏ ।

Read More : ਬੇਅਦਬੀ, ਬੇਰੁਜ਼ਗਾਰੀ ਅਤੇ ਕਰਜਾ ਮੁਆਫ਼ੀ ਸਮੇਤ ਭੱਖਦੇ ਮੁੱਦਿਆਂ ਦੇ ਹੱਲ ਲਈ ਤੁਰੰਤ ਵਿਧਾਨ ਸਭਾ ਦਾ ਇਜਲਾਸ ਸੱਦੇ ਚੰਨੀ ਸਰਕਾਰ: ਕੁਲਤਾਰ ਸਿੰਘ ਸੰਧਵਾਂ

LEAVE A REPLY

Please enter your comment!
Please enter your name here