ਸ਼ਾਟ ਗੰਨ ਨਾਲ ਹੋਈ ਸ਼ੁਭਕਰਨ ਦੀ ਮੌਤ, ਲੱਗਦੈ ਗੋਲੀ ਕਿਸਾਨਾਂ ਵੱਲੋਂ ਹੀ ਚੱਲੀ: ਹਾਈਕੋਰਟ
Punjab News : ਕਿਸਾਨੀ ਅੰਦੋਲਨ ਕਾਫ਼ੀ ਸਮੇਂ ਤੋਂ ਲਗਾਤਾਰ ਜਾਰੀ ਹੈ | ਇਸ ਦੇ ਨਾਲ ਹੀ ਦਿੱਲੀ ਕੂਚ ਦੌਰਾਨ ਖਨੌਰੀ ਬਾਰਡਰ ਉੱਤੇ ਮਾਰੇ ਗਏ ਕਿਸਾਨ ਸ਼ੁਭਕਰਨ ਸਿੰਘ ਮਾਮਲੇ ਵਿੱਚ ਵੱਡਾ ਖੁਲਾਸਾ ਹੋਇਆ ਹੈ | ਦਰਅਸਲ , ਕਿਸਾਨ ਸ਼ੁਭਕਰਨ ਸਿੰਘ ਮਾਮਲੇ ਵਿਚ ਐਫ.ਐਸ.ਐਲ. ਰਿਪੋਰਟ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਦਾਖਲ ਕੀਤੀ ਹੈ। ਰਿਪੋਰਟ ਵਿਚ ਦੱਸਿਆ ਗਿਆ ਹੈ ਕਿ ਜੋ ਗੋਲੀ ਕਿਸਾਨ ਸ਼ੁਭਕਰਨ ਸਿੰਘ ਦੇ ਵੱਜੀ ਸੀ, ਉਹ ਪੁਲਿਸ ਅਤੇ ਸੁਰੱਖਿਆ ਬਲਾਂ ਨੇ ਨਹੀਂ ਚਲਾਈ ਸੀ।
Shotgun ਵਿਚੋਂ ਚੱਲੀ ਗੋਲੀ
ਐਫਐਸਐਲ ਰਿਪੋਰਟ ਮੁਤਾਬਕ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ Shotgun ਵਿਚੋਂ ਚੱਲੀ ਗੋਲੀ ਕਾਰਨ ਹੋਈ ਹੈ। ਰਿਪੋਰਟ ਅਨੁਸਾਰ ਜਿਸ ਬੰਦੂਕ ਵਿੱਚੋਂ ਗੋਲੀ ਚੱਲੀ ਹੈ, ਉਹ ਇਥੇ ਤਾਇਨਾਤ ਪੁਲਿਸ ਅਤੇ ਸੁਰੱਖਿਆ ਬਲਾਂ ਕੋਲ ਨਹੀਂ ਸੀ।
ਹਾਈ ਕੋਰਟ ਨੇ ਕਿਹਾ ਕਿ ਹੁਣ ਪਤਾ ਲਗਾਓ ਕਿ ਇਹ ਗੋਲੀ ਕਿਸ ਨੇ ਚਲਾਈ ਸੀ। ਹਾਈਕੋਰਟ ਨੇ ਇਹ ਵੀ ਕਿਹਾ ਹੈ ਕਿ ਪੁਲਿਸ Shotgun ਦੀ ਵਰਤੋਂ ਨਹੀਂ ਕਰਦੀ, ਲੱਗਦੈ ਗੋਲੀ ਕਿਸਾਨਾਂ ਵੱਲੋਂ ਚੱਲੀ ਹੋ ਸਕਦੀ ਹੈ।
ਭੀੜ ‘ਚ ਕਿਸ ਕੋਲ ਸੀ Shotgun ?
ਹਾਈਕੋਰਟ ਨੇ ਕਿਸਾਨ ਸੰਗਠਨ ਦੇ ਵਕੀਲ ਨੂੰ ਕਿਹਾ ਕਿ ਹੁਣ ਇਹ ਦੇਖੋ ਕੀ ਭੀੜ ‘ਚ ਕਿਸ ਕੋਲ Shotgun ਸੀ, ਜਿਸ ਕਾਰਨ ਕਿਸਾਨ ਦੀ ਮੌਤ ਹੋਈ ਹੈ। ਹਾਈਕੋਰਟ ਨੇ ਕਿਹਾ ਕਿ ਉਸ ਦਿਨ ਦੇ ਪ੍ਰਦਰਸ਼ਨ ਦੀ ਵੀਡੀਓ ਫੁਟੇਜ ਦੇਖੀ ਜਾਣੀ ਚਾਹੀਦੀ ਹੈ ਅਤੇ ਪਛਾਣ ਕੀਤੀ ਜਾ ਸਕੇ ਕਿ ਗੋਲੀ ਕਿਸ ਨੇ ਚਲਾਈ ਸੀ।
ਇਹ ਵੀ ਪੜ੍ਹੋ : ਰੋਹਿਤ ਸ਼ਰਮਾ ਦਾ ਕੋਚ ਰਾਹੁਲ ਦ੍ਰਵਿੜ ਲਈ ਭਾਵੁਕ ਨੋਟ, ਸਹੀ ਸ਼ਬਦ ਲੱਭਣ ਦੀ ਕਰ ਰਿਹਾ ਹਾਂ ਕੋਸ਼ਿਸ਼ …
ਗੋਲੀ ਪੁਲਿਸ ਵੱਲੋਂ ਚਲਾਈ ਗਈ
ਦੱਸ ਦਈਏ ਕਿ 21 ਫਰਵਰੀ ਨੂੰ ਪੰਜਾਬ ਅਤੇ ਹਰਿਆਣਾ ਦੀ ਖਨੌਰੀ ਸਰਹੱਦ ਉਤੇ ਕਿਸਾਨ ਸ਼ੁਭਕਰਨ ਸਿੰਘ ਅਤੇ ਉਸ ਦੇ ਸਾਥੀ ਦਿੱਲੀ ਵੱਲ ਵਧਣ ਲੱਗੇ, ਪਰ ਹਰਿਆਣਾ ਸਰਕਾਰ ਵੱਲੋਂ ਉਨ੍ਹਾਂ ਨੂੰ ਰੋਕ ਦਿੱਤਾ ਗਿਆ ਅਤੇ ਅੰਨ੍ਹੇਵਾਹ ਅੱਥਰੂ ਗੈਸ ਦੇ ਗੋਲੇ ਸੁੱਟੇ ਗਏ। ਇਸ ਦੌਰਾਨ ਕਿਸਾਨ ਸ਼ੁਭਕਰਨ ਸਿੰਘ ਦੇ ਸਿਰ ਦੇ ਪਿੱਛੇ ਗੋਲੀ ਲੱਗੀ ਸੀ। ਕਿਸਾਨ ਆਗੂਆਂ ਦਾ ਦੋਸ਼ ਸੀ ਕਿ ਇਹ ਗੋਲੀ ਪੁਲਿਸ ਵੱਲੋਂ ਚਲਾਈ ਗਈ ਸੀ।