ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ‘ਚ ਸੁਖਬੀਰ ਬਾਦਲ ਨੇ ਪੰਜਾਬ ਸਰਕਾਰ ਦਾ ਕੀਤਾ ਘਿਰਾਓ

0
1201
Sidhu Musewala Murder Case Sukhbir Badal besieged the Punjab government

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ‘ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨਾਂ ਨੇ ਪੰਜਾਬ ਦੇ ਰਾਜਪਾਲ ਨਾਲ ਅੱਜ ਮੁਲਾਕਾਤ ਕੀਤੀ ਤੇ ਕਿਹਾ ਕਿ ਨਿਯਮਾਂ ਨੂੰ ਛਿੱਕੇ ਟੰਗ ਕੇ ਸੁਰੱਖਿਆ ਸੰਬੰਧੀ ਗੁਪਤ ਜਾਣਕਾਰੀਆਂ ਜਨਤਕ ਕਰਨ ਅਤੇ ਪ੍ਰਸਿੱਧ ਗਾਇਕ ਸਿੱਧੂ ਮੂਸੇ ਵਾਲਾ ਦੇ ਕਤਲ ਸੰਬੰਧੀ ਠੋਸ ਕਦਮ ਚੁੱਕਣ ਲਈ ਮਾਣਯੋਗ ਰਾਜਪਾਲ ਪੰਜਾਬ ਨੂੰ ਮੰਗ ਪੱਤਰ ਦਿੱਤਾ। ਨਾਜ਼ੁਕ ਬਣੇ ਹਾਲਾਤਾਂ ਦੇ ਮੱਦੇਨਜ਼ਰ ਅਸੀਂ ਉਹਨਾਂ ਨੂੰ ਆਮ ਆਦਮੀ ਪਾਰਟੀ ਵਾਲੀ ਨਿਕੰਮੀ ਪੰਜਾਬ ਸਰਕਾਰ ਨੂੰ ਬਰਖ਼ਾਸਤ ਕਰਨ ਦੀ ਅਪੀਲ ਕੀਤੀ ਹੈ।

Sidhu Musewala Murder Case Sukhbir Badal besieged the Punjab governmentਸੁਖਬੀਰ ਬਾਦਲ ਨੇ ਕਿਹਾ ਕਿ ਆਧੁਨਿਕ ਹਥਿਆਰ ਏ. ਕੇ.-94 ਨਾਲ ਸਿੱਧੂ ਮੂਸੇਵਾਲਾ ਦਾ ਕਤਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਨੂੰ ਹੁਣ ਭਗਵੰਤ ਮਾਨ ਸਰਕਾਰ ‘ਤੇ ਕੋਈ ਭਰੋਸਾ ਨਹੀਂ ਰਿਹਾ। ਉਨ੍ਹਾਂ ਕਿਹਾ ਕਿ ਸਰਕਾਰ ਨੇ ਅਕਾਲ ਤਖਤ ਦੇ ਜੱਥੇਦਾਰ ਦੀ ਸੁਰੱਖਿਆ ਘਟਾ ਦਿੱਤੀ ਅਤੇ ਫਿਰ ਇਸ ਨੂੰ ਆਪਣੀ ਝੂਠੀ ਚੌਧਰ ਵਾਸਤੇ ਜਨਤਕ ਵੀ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਇੰਨੀਆਂ ਵੱਡੀਆਂ ਘਟਨਾਵਾਂ ਹੋ ਰਹੀਆਂ ਹਨ ਪਰ ਸਰਕਾਰ ਹਰ ਪੱਧਰ ‘ਤੇ ਫੇਲ੍ਹ ਸਾਬਿਤ ਹੋ ਰਹੀ ਹੈ।

ਉਨ੍ਹਾਂ ਕਿਹਾ ਕਿ ਸਾਰੇ ਫ਼ੈਸਲੇ ਦਿੱਲੀ ਤੋਂ ਅਰਵਿੰਦ ਕੇਜਰੀਵਾਲ ਵੱਲੋਂ ਲਏ ਜਾ ਰਹੇ ਹਨ। ਸੁਖਬੀਰ ਨੇ ਕਿਹਾ ਕਿ ਪੰਜਾਬ ਪੁਲਸ ਨੂੰ ਇਹ ਹੀ ਨਹੀਂ ਪਤਾ ਲੱਗ ਰਿਹਾ ਕਿ ਉਨ੍ਹਾਂ ਨੇ ਭਗਵੰਤ ਮਾਨ ਨੂੰ ਰਿਪੋਰਟ ਕਰਨਾ ਹੈ ਜਾਂ ਫਿਰ ਅਰਵਿੰਦ ਕੇਜਰੀਵਾਲ ਨੂੰ। ਉਨ੍ਹਾਂ ਕਿਹਾ ਕਿ ਅੱਜ ਉਹ ਪੰਜਾਬ ਦੇ ਹਾਲਾਤ ਨੂੰ ਲੈ ਕੇ ਰਾਜਪਾਲ ਨਾਲ ਮੁਲਾਕਾਤ ਕਰਕੇ ਆਏ ਹਨ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਦੀ NIA ਤੋਂ ਜਾਂਚ ਹੋਣੀ ਚਾਹੀਦੀ ਹੈ ਅਤੇ ਪੰਜਾਬ ਸਰਕਾਰ ਨੂੰ ਡਿਸਮਿਸ ਕੀਤਾ ਜਾਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਭਗਵੰਤ ਮਾਨ ਇਕ ਦਿਨ ਤਾਂ ਕੀ, ਇਕ ਘੰਟਾ ਵੀ ਮੁੱਖ ਮੰਤਰੀ ਰਹਿਣ ਦੇ ਕਾਬਲ ਨਹੀਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਨੀਤੀਆਂ ਕਾਰਨ ਗਲਤ ਅਨਸਰਾਂ ਨੂੰ ਪੰਜਾਬ ਪੁਲਸ ਦਾ ਕੋਈ ਡਰ ਨਹੀਂ ਰਿਹਾ ਹੈ।

 

LEAVE A REPLY

Please enter your comment!
Please enter your name here