ਸਿਮਰਪ੍ਰੀਤ ਕੌਰ ਨੇ ਪਟਿਆਲਾ ਦੇ ਏ. ਡੀ. ਸੀ (ਜ) ਵਜੋਂ ਅਹੁਦਾ ਸੰਭਾਲਿਆ

0
9
ADC

ਪਟਿਆਲਾ, 23 ਅਗਸਤ 2025 : 2014 ਬੈਚ ਦੇ ਸੀਨੀਅਰ ਪੀ. ਸੀ. ਐਸ. ਅਧਿਕਾਰੀ (Senior PCS Officer of 2014 Batch) ਸਿਮਰਪ੍ਰੀਤ ਕੌਰ ਨੇ ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਜ) ਦਾ ਅਹੁਦਾ ਸੰਭਾਲ (Taking office) ਲਿਆ ਹੈ । ਆਪਣਾ ਅਹੁਦਾ ਸੰਭਾਲਣ ਮੌਕੇ ਸਿਮਰਪ੍ਰੀਤ ਕੌਰ ਨੇ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੀਆਂ ਤਰਜੀਹਾਂ ਮੁਤਾਬਕ ਅਤੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੇ ਨਿਰਦੇਸ਼ਾਂ ਮੁਤਾਬਕ ਜ਼ਿਲ੍ਹੇ ਦੇ ਵਸਨੀਕਾਂ ਨੂੰ ਸਰਕਾਰੀ ਸੇਵਾਵਾਂ ਪਹਿਲ ਦੇ ਅਧਾਰ ‘ਤੇ ਮੁਹੱਈਆ ਕਰਵਾਉਣੀਆਂ ਯਕੀਨੀ ਬਣਾਉਣਗੇ ।

ਲੋਕਾਂ ਨੂੰ ਸਰਕਾਰੀ ਸੇਵਾਵਾਂ ਪਾਰਦਰਸ਼ੀ ਤੇ ਸਮਾਂਬੱਧ ਢੰਗ ਨਾਲ ਪ੍ਰਦਾਨ ਕਰਨਾ ਮੁਢਲੀ ਤਰਜੀਹ : ਸਿਮਰਪ੍ਰੀਤ ਕੌਰ

ਏ. ਡੀ. ਸੀ. ਸਿਮਰਪ੍ਰੀਤ ਕੌਰ (A. D. C. Simarpreet Kaur) ਨੇ ਕਿਹਾ ਕਿ ਆਮ ਨਾਗਰਿਕਾਂ ਨੂੰ ਸਰਕਾਰੀ ਸੇਵਾਵਾਂ ਪਾਰਦਰਸ਼ੀ ਅਤੇ ਸਮਾਂਬੱਧ ਢੰਗ ਨਾਲ ਪ੍ਰਦਾਨ ਕਰਨਾ ਉਨ੍ਹਾਂ ਦੀ ਮੁਢਲੀ ਤਰਜੀਹ ਹੋਵੇਗੀ ਤਾਂ ਕਿ ਸਰਕਾਰ ਦੀਆਂ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪੁੱਜਦਾ ਕੀਤਾ ਜਾ ਸਕੇ । ਜਿਕਰਯੋਗ ਹੈ ਕਿ 2014 ਬੈਚ ਦੇ ਪੀ. ਸੀ. ਐਸ. ਅਧਿਕਾਰੀ ਸਿਮਰਪ੍ਰੀਤ ਕੌਰ ਪਟਿਆਲਾ ਵਿਖੇ ਸਹਾਇਕ ਕਮਿਸ਼ਨਰ ਜਨਰਲ ਅਤੇ ਏ. ਸੀ. ਸ਼ਿਕਾਇਤਾਂ ਸਮੇਤ ਪੀ. ਡੀ. ਏ. ਦੇ ਏ. ਸੀ. ਏ, ਪੀ. ਪੀ. ਐਸ. ਸੀ. ਦੇ ਸਕੱਤਰ, ਨਾਭਾ, ਦਿੜਬਾ, ਦੂਧਨਸਾਧਾਂ ਤੇ ਤਪਾ ਵਿਖੇ ਐਸ. ਡੀ. ਐਮ ਵਜੋਂ ਸੇਵਾਵਾਂ ਨਿਭਾਉਣ ਸਮੇਤ ਆਬਕਾਰੀ, ਜਲ ਸਪਲਾਈ ਤੇ ਸੈਨੀਟੇਸ਼ਨ ਅਤੇ ਲੋਕ ਨਿਰਮਾਣ ਵਿਭਾਗਾਂ ਵਿੱਚ ਵੀ ਸੇਵਾ ਨਿਭਾ ਚੁੱਕੇ ਹਨ ।

Read More : ਏ. ਡੀ. ਸੀ. ਵੱਲੋਂ ਆਰਸੇਟੀ ਪਟਿਆਲਾ ਦੀ ਕਾਰਗੁਜ਼ਾਰੀ ਦੀ ਸਮੀਖਿਆ

LEAVE A REPLY

Please enter your comment!
Please enter your name here