ਨਿਹੰਗ ਸਿੱਖ ਸਰਬਜੀਤ ਸਿੰਘ ਨੇ ਬੀਤੇ ਦਿਨੀ ਸਿੰਘੂ ਸਰਹੱਦ ‘ਤੇ ਹੋਏ ਕਤਲ ਕੇਸ ਵਿੱਚ ਆਤਮ ਸਮਰਪਣ ਕਰ ਦਿੱਤਾ ਸੀ।। ਜਿੱਥੇ ਸਰਬਜੀਤ ਨੂੰ ਸਮਰਪਣ ਕਰਨ ਤੋਂ ਪਹਿਲਾਂ ਸਿਰੋਪਾ ਪਾ ਕੇ ਸਨਮਾਨਿਤ ਕੀਤਾ ਗਿਆ।
ਹੁਣ ਤੱਕ ਇਸ ਮਾਮਲੇ ਵਿੱਚ 4 ਵਿਅਕਤੀ ਗ੍ਰਿਫਤਾਰ ਕੀਤੇ ਜਾ ਚੁੱਕੇ ਹਨ। ਸਰਬਜੀਤ ਸਿੰਘ ਅਤੇ ਨਰਾਇਣ ਸਿੰਘ ਤੋਂ ਬਾਅਦ ਹੁਣ ਭਗਵੰਤ ਸਿੰਘ ਅਤੇ ਗੋਵਿੰਦ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।
ਨਿਹੰਗ ਸਰਬਜੀਤ ਸਿੰਘ ਦੀ ਅੱਜ ਅਦਾਲਤ ਵਿੱਚ ਪੇਸ਼ੀ ਸੀ। ਅਦਾਲਤ ਨੇ ਤਿੰਨਾਂ ਦੋਸ਼ੀਆਂ ਨੂੰ 6 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਸਿਵਲ ਜੱਜ ਜੂਨੀਅਰ ਡਿਵੀਜ਼ਨ ਕਿਮੀ ਸਿੰਗਲਾ ਦੀ ਅਦਾਲਤ ਵਿੱਚ ਪੇਸ਼ ਕਰਦਿਆਂ ਪੁਲਿਸ ਨੇ 14 ਦਿਨਾਂ ਦੇ ਰਿਮਾਂਡ ਦੀ ਮੰਗ ਕੀਤੀ, ਪਰ ਅਦਾਲਤ ਨੇ ਸਿਰਫ 6 ਦਿਨਾਂ ਦਾ ਰਿਮਾਂਡ ਦਿੱਤਾ ਹੈ। ਇਸਦੇ ਨਾਲ ਹੀ ਜੱਜ ਨੇ ਕਿਹਾ ਹੈ ਕਿ ਤਿੰਨਾਂ ਦੋਸ਼ੀਆਂ ਦੀ ਹਰ ਰੋਜ਼ ਮੈਡੀਕਲ ਜਾਂਚ ਦੇ ਨਾਲ ਡੀਡੀ ਐਂਟਰੀ ਹੋਵੇਗੀ।