ਸਰਹਿੰਦ ਰੇਲ ਹਾਦਸਾ: CM ਮਾਨ ਨੇ ਪ੍ਰਸ਼ਾਸਨ ਨੂੰ ਦਿੱਤੇ ਇਹ ਆਦੇਸ਼ || Latest News

0
26

ਸਰਹਿੰਦ ਰੇਲ ਹਾਦਸਾ: CM ਮਾਨ ਨੇ ਪ੍ਰਸ਼ਾਸਨ ਨੂੰ ਦਿੱਤੇ ਇਹ ਆਦੇਸ਼

ਸਰਹਿੰਦ ਨੇੜੇ ਅੱਜ ਇੱਕ ਵੱਡਾ ਰੇਲ ਹਾਦਸਾ ਵਾਪਰ ਗਿਆ ਪਰ ਰੱਬ ਦਾ ਸ਼ੁਕਰ ਹੈ ਕਿ ਇਸ ਵਿਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਮੁੱਖ ਮੰਤਰੀ ਭਗਵੰਤ ਮਾਨ ਨੇ ਸਰਹਿੰਦ ਵਿਖੇ ਹੋਏ ਰੇਲ ਹਾਦਸੇ ‘ਤੇ ਦੁੱਖ ਪ੍ਰਗਟਾਇਆ ਹੈ ਤੇ ਨਾਲ ਹੀ ਟਵੀਟ ਕੀਤਾ ਹੈ। ਟਵੀਟ ਕਰਦਿਆਂ  CM ਮਾਨ ਨੇ ਲਿਖਿਆ ਹੈ ਕਿ ਰੱਬ ਦਾ ਸ਼ੁਕਰ ਹੈ ਕਿ ਇਸ ਹਾ ਦਸੇ ‘ਚ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਤੇ ਪ੍ਰਸ਼ਾਸਨ ਨੂੰ ਹਰ ਸੰਭਵ ਮਦਦ ਲਈ ਆਦੇਸ਼ ਜਾਰੀ ਕੀਤੇ ਗਏ ਹਨ।

2 ਗੱਡੀਆਂ ਦੀ ਟੱਕਰ ਆਪਸ ‘ਚ ਹੋਈ ਟੱਕਰ

ਦੱਸ ਦੇਈਏ ਕਿ ਪੰਜਾਬ ਦੇ ਫਤਿਹਗੜ੍ਹ ਸਾਹਿਬ ਵਿਚ ਅੱਜ ਸਵੇਰੇ ਲਗਭਗ 4 ਵਜੇ ਰੇਲ ਹਾਦਸਾ ਵਾਪਰਿਆ ਹੈ। ਇਥੇ 2 ਗੱਡੀਆਂ ਦੀ ਟੱਕਰ ਹੋ ਗਈ। ਇਕ ਮਾਲਗੱਡੀ ਦਾ ਇੰਜਣ ਪਲਟ ਗਿਆ ਤੇ ਪੈਸੇਂਜਰ ਗੱਡੀ ਵੀ ਲਪੇਟ ਵਿਚ ਆਈ। ਹਾਦਸੇ ਵਿਚ 2 ਲੋਕੋ ਪਾਇਲਟ ਜ਼ਖਮੀ ਹੋਏ ਜਿਨ੍ਹਾਂ ਨੂੰ ਰਾਜਿੰਦਰਾ ਹਸਪਤਾਲ ਪਟਿਆਲਾ ਰੈਫਰ ਕੀਤਾ ਗਿਆ।

ਇਹ ਵੀ ਪੜ੍ਹੋ: ਵੈਸਟਰਨ ਡਿਸਟਰਬੈਂਸ ਕਾਰਨ ਗਰਮੀ ਤੋਂ ਮਿਲੇਗੀ ਰਾਹਤ, ਤੇਜ਼ ਹਵਾਵਾਂ ਦੇ ਨਾਲ-ਨਾਲ…

ਜਾਣਕਾਰੀ ਅਨੁਸਾਰ ਹਾਦਸਾ ਮਾਲਗੱਡੀ ਲਈ ਬਣੇ ਧਢਛਛ ਟ੍ਰੈਕ ਦੇ ਨਿਊ ਸਰਹਿੰਦ ਸਟੇਸ਼ਨ ਕੋਲ ਹੋਇਆ। ਇਥੇ ਪਹਿਲਾਂ ਤੋਂ ਕੋਲੇ ਨਾਲ ਲੋਡ 2 ਗੱਡੀਆਂ ਖੜ੍ਹੀਆਂ ਸਨ। ਅੱਜ ਸਵੇਰੇ ਇਕ ਮਾਲਗੱਡੀ ਦਾ ਇੰਜਣ ਖੁੱਲ੍ਹ ਕੇ ਦੂਜੀ ਨਾਲ ਟਕਰਾਇਆ। ਇਸ ਦੇ ਬਾਅਦ ਇੰਜਣ ਪਲਟ ਕੇ ਅੰਬਾਲਾ ਤੋਂ ਜੰਮੂ ਤਵੀ ਵੱਲ ਜਾ ਰਹੀ ਪੈਸੇਂਜਰ ਗੱਡੀ ਵਿਚ ਫਸ ਗਿਆ। ਟੱਕਰ ਇੰਨੀ ਜ਼ੋਰਦਾਰ ਸੀ ਕਿ ਮਾਲਗੱਡੀ ਦੀਆਂ ਬੋਗੀਆਂ ਵੀ ਇਕ ਦੂਜੇ ‘ਤੇ ਚੜ੍ਹ ਗਈਆਂ। ਹਾਲਾਂਕਿ ਪੈਸੇਂਜਰ ਗੱਡੀ ਵਿਚ ਕਿਸੇ ਯਾਤਰੀ ਨੂੰ ਨੁਕਸਾਨ ਦੀ ਸੂਚਨਾ ਨਹੀਂ ਹੈ।

LEAVE A REPLY

Please enter your comment!
Please enter your name here