ਕਮਲਜੀਤ ਖੇਡਾਂ ‘ਚ ਭਲਕੇ 1 ਦਸੰਬਰ ਨੂੰ ਸਨਮਾਨੇ ਜਾਣਗੇ ਪੈਰਿਸ ਓਲੰਪਿਕਸ ਵਾਲੇ ਛੇ ਖਿਡਾਰੀ
ਬਟਾਲਾ- ਪਿੰਡ ਕੋਟਲਾ ਸ਼ਾਹੀਆ ਦੇ ਸੁਰਜੀਤ-ਕਮਲਜੀਤ ਖੇਡ ਕੰਪਲੈਕਸ ਵਿਖੇ ਉਲੰਪੀਅਨ ਸੁਰਜੀਤ ਸਪੋਰਟਸ ਐਸੋਸੀਏਸ਼ਨ ਵੱਲੋਂ ਕਰਵਾਈਆਂ ਜਾ ਰਹੀਆਂ 31ਵੀਆਂ ਕਮਲਜੀਤ ਖੇਡਾਂ-2024 ਦੇ ਸਮਾਪਤੀ ਵਾਲੇ ਦਿਨ 1 ਦਸੰਬਰ ਨੂੰ ਪੈਰਿਸ ਓਲੰਪਿਕਸ ਵਿੱਚ ਪੰਜਾਬ ਦਾ ਨਾਮ ਰੌਸ਼ਨ ਕਰਨ ਵਾਲੇ ਛੇ ਖਿਡਾਰੀਆਂ ਦਾ ਸਨਮਾਨ ਕੀਤਾ ਜਾਵੇਗਾ।
ਨਗਦ ਇਨਾਮ ਰਾਸ਼ੀ, ਸਨਮਾਨ ਪੱਤਰ ਤੇ ਵਿਰਾਸਤ ਤੇ ਸਾਹਿੱਤਕ ਪੁਸਤਕਾਂ ਨਾਲ ਕੀਤਾ ਜਾਵੇਗਾ ਸਨਮਾਨ
ਸੁਰਜੀਤ ਸਪੋਰਟਸ ਅਸੋਸੀਏਸ਼ਨ (ਰਜਿਃ) ਦੇ ਪ੍ਰਧਾਨ ਪਿਰਥੀਪਾਲ ਸਿੰਘ ਬਟਾਲਾ ਨੇ ਦੱਸਿਆ ਕਿ ਪੈਰਿਸ ਓਲੰਪਿਕ ਖੇਡਾਂ ਵਿੱਚ ਸੂਬੇ ਦਾ ਨਾਮ ਰੌਸ਼ਨ ਕਰਨ ਵਾਲੇ ਛੇ ਖਿਡਾਰੀਆਂ ਹਾਕੀ ਕਪਤਾਨ ਹਰਮਨਪ੍ਰੀਤ ਸਿੰਘ, ਸ਼ਮਸ਼ੇਰ ਸਿੰਘ, ਜਰਮਨਪ੍ਰੀਤ ਸਿੰਘ, ਤੇਜਿੰਦਰ ਪਾਲ ਸਿੰਘ ਤੂਰ, ਅਰਜੁਨ ਸਿੰਘ ਚੀਮਾ ਤੇ ਮੁਹੰਮਦ ਇਆਸਰ ਨੂੰ 1 ਦਸੰਬਰ ਨੂੰ ਸਨਮਾਨਤ ਕੀਤਾ ਜਾਵੇਗਾ। ਸਨਮਾਨਤ ਖਿਡਾਰੀਆਂ ਨੂੰ 25-25 ਹਜ਼ਾਰ ਰੁਪਏ ਦੀ ਨਗਦ ਇਨਾਮ ਰਾਸ਼ੀ, ਸਨਮਾਨ ਪੱਤਰ ਤੇ ਵਿਰਾਸਤ ਤੇ ਸਾਹਿੱਤਕ ਪੁਸਤਕਾਂ ਦਾ ਸੈੱਟ ਭੇਂਟ ਕੀਤਾ ਜਾਵੇਗਾ।
ਕੈਬਨਿਟ ਮੰਤਰੀ ਧਾਲੀਵਾਲ ਐਵਾਰਡ ਜੇਤੂਆਂ ਨੂੰ ਕਰਨਗੇ ਸਨਮਾਨਤ
ਇਸ ਵਾਰ ਭਾਰਤੀ ਹਾਕੀ ਕਪਤਾਨ ਹਰਮਨਪ੍ਰੀਤ ਸਿੰਘ ਨੂੰ ਸੁਰਜੀਤ ਯਾਦਗਾਰੀ ਐਵਾਰਡ, ਹਾਕੀ ਓਲੰਪੀਅਨ ਸ਼ਮਸ਼ੇਰ ਸਿੰਘ ਨੂੰ ਸ਼ਹੀਦ ਮੇਜਰ ਵਜਿੰਦਰ ਸਿੰਘ ਸ਼ਾਹੀ ਪੰਜਾਬ ਦਾ ਗੌਰਵ ਐਵਾਰਡ, ਹਾਕੀ ਓਲੰਪੀਅਨ ਜਰਮਨਪ੍ਰੀਤ ਸਿੰਘ ਨੂੰ ਮਾਝੇ ਦਾ ਮਾਣ ਐਵਾਰਡ ਓਲੰਪੀਅਨ ਅਥਲੀਟ ਤੇਜਿੰਦਰ ਪਾਲ ਸਿੰਘ ਤੂਰ ਨੂੰ ਕਮਲਜੀਤ ਯਾਦਗਾਰੀ ਐਵਾਰਡ, ਓਲੰਪੀਅਨ ਨਿਸ਼ਾਨੇਬਾਜ਼ ਅਰਜੁਨ ਸਿੰਘ ਚੀਮਾ ਨੂੰ ਅਮਰਜੀਤ ਸਿੰਘ ਗਰੇਵਾਲ ਯਾਦਗਾਰੀ ਐਵਾਰਡ ਅਤੇ ਓਲੰਪੀਅਨ ਪੈਰਾ ਅਥਲੀਟ ਮੁਹੰਮਦ ਇਆਸਰ ਨੂੰ ਹਰਜੀਤ ਬਰਾੜ ਬਾਜਾਖਾਨਾ ਯਾਦਗਾਰੀ ਐਵਾਰਡ ਨਾਲ ਸਨਮਾਨਤ ਕੀਤਾ ਜਾਵੇਗਾ। ਖਿਡਾਰੀਆਂ ਦੇ ਸਨਮਾਨ ਦੀ ਰਸਮ ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ , ਤਰੁਣਪ੍ਰੀਤ ਸਿੰਘ ਸੌਂਦ , ਪਿੰਡ ਦੇ ਜੰਮਪਲ ਤੇ ਖੇਡ ਆਯੋਜਨ ਕਮੇਟੀ ਦੇ ਚੇਅਰਮੈਨ ਅਮਨ਼ਸ਼ੇਰ ਸਿੰਘ ਕਲਸੀ(ਸ਼ੈਰੀ) ਵਿਧਾਇਕ ਬਟਾਲਾ ਨਿਭਾਉਣਗੇ। ਡਿਪਟੀ ਕਮਿਸ਼ਨਰ ਉਮਾ ਸ਼ੰਕਰ ਤੇ ਐੱਸ ਐੱਸ ਪੀ ਬਟਾਲਾ ਸੁਹੇਲ ਮੀਰ ਵੀ ਇਸ ਮੌਕੇ ਸਨਮਾਨਿਤ ਮਹਿਮਾਨ ਵਜੋਂ ਸ਼ਾਮਲ ਹੋਣਗੇ।
10ਵੀਂ ਜਮਾਤ ਦੇ ਵਿਦਿਆਰਥੀ ਨੇ ਚੁੱਕਿਆ ਖੌਫਨਾਕ ਕਦਮ, ਪਰਿਵਾਰਿਕ ਮੈਂਬਰਾਂ ਦਾ ਰੋ-ਰੋ ਬੁਰਾ ਹਾਲ