ਛੇ ਕੈਡਿਟਾਂ ਨੇ ਕੀਤੀ ਐਨ. ਡੀ. ਏ. ਤੋਂ ਗ੍ਰੈਜੂਏਸ਼ਨ ਮੁਕੰਮਲ

0
16
Maharaja Ranjit Singh Armed Forces Preparatory Institute

ਚੰਡੀਗੜ੍ਹ, 1 ਦਸੰਬਰ 2025 : ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (Maharaja Ranjit Singh Armed Forces Preparatory Institute) (ਐਸ. ਏ. ਐਸ. ਨਗਰ (ਮੋਹਾਲੀ) ਦੇ ਛੇ ਕੈਡਿਟਾਂ ਨੇ ਨੈਸ਼ਨਲ ਡਿਫੈਂਸ ਅਕੈਡਮੀ (ਐਨ. ਡੀ. ਏ.) ਖੜਕਵਾਸਲਾ, ਪੁਣੇ ਤੋਂ ਗ੍ਰੈਜੂਏਸ਼ਨ ਮੁਕੰਮਲ ਕੀਤੀ ਹੈ । ਚੀਫ਼ ਆਫ਼ ਨੇਵਲ ਸਟਾਫ ਐਡਮਿਰਲ ਦਿਨੇਸ਼ ਕੇ. ਤ੍ਰਿਪਾਠੀ, ਪੀ. ਵੀ. ਐਸ. ਐਮ. ਏ. ਵੀ. ਐਸ. ਐਮ. ਐਨ. ਐਮ. ਨੇ ਪਾਸਿੰਗ ਆਊਟ ਪਰੇਡ ਦਾ ਨਿਰੀਖਣ ਕੀਤਾ, ਜੋ ਕਿ ਭਾਰਤੀ ਹਥਿਆਰਬੰਦ ਸੈਨਾਵਾਂ ਵਿੱਚ ਆਪਣੇ ਕਰੀਅਰ ਦੀ ਸ਼ੁਰੂਆਤ ਕਰਨ ਵਾਲੇ ਨੌਜਵਾਨ ਅਫ਼ਸਰਾਂ ਲਈ ਇੱਕ ਮਾਣਮੱਤਾ ਪਲ ਸੀ ।

ਤਿੰਨ ਸਾਲਾਂ ਦੀ ਸਖਤ ਸਿਖਲਾਈ ਤੋਂ ਬਾਅਦ ਜਾਣਗੇ ਵੱਖ-ਵੱਖ ਸਰਵਿਸ ਟ੍ਰੇਨਿੰਗ ਅਕੈਡਮੀਆਂ ਵਿਚ

ਤਿੰਨ ਸਾਲਾਂ ਦੀ ਸਖ਼ਤ ਸਿਖਲਾਈ (Three years of rigorous training) ਤੋਂ ਬਾਅਦ ਛੇ ਕੈਡਿਟਾਂ (Six cadets) ਗੁਰਕਰਨ ਸਿੰਘ (ਮੁਹਾਲੀ), ਹਰਮਨਵੀਰ ਸਿੰਘ (ਸ੍ਰੀ ਮੁਕਤਸਰ ਸਾਹਿਬ), ਅਰਜੁਨ ਸਿੰਘ ਤੂਰ (ਲੁਧਿਆਣਾ), ਰਿਦਮ ਮਹਾਜਨ (ਪਠਾਨਕੋਟ), ਅਕਸ਼ਾਂਸ਼ ਅਗਰਵਾਲ (ਸ੍ਰੀ ਫਤਿਹਗੜ੍ਹ ਸਾਹਿਬ) ਅਤੇ ਗੁਰਜੋਤ ਸਿੰਘ (ਸੰਗਰੂਰ) ਹੁਣ ਸਰਵਿਸ ਟ੍ਰੇਨਿੰਗ ਅਕੈਡਮੀਆਂ ਵਿੱਚ ਜਾਣਗੇ, ਜਿੱਥੋਂ ਇੱਕ ਸਾਲ ਦੇ ਵਿੱਚ ਉਨ੍ਹਾਂ ਦੇ ਕਮਿਸ਼ਨ ਅਫਸਰ ਬਣਨ ਦਾ ਰਾਹ ਪੱਧਰਾ ਹੋਵੇਗਾ ।ਜਿ਼ਕਰਯੋਗ ਹੈ ਕਿ ਇਨ੍ਹਾਂ ਕੈਡਿਟਾਂ ਨੇ ਕੋਵਿਡ-19 ਮਹਾਂਮਾਰੀ ਦੌਰਾਨ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵਿਖੇ ਸਿਖਲਾਈ ਪ੍ਰਾਪਤ ਕੀਤੀ ਸੀ ।

ਅਮਨ ਅਰੋੜਾ ਨੇ ਕੀਤੀ ਨੌਜਵਾਨ ਅਫ਼ਸਰਾਂ ਦੇ ਭਵਿੱਖ ਨੂੰ ਨਵਾਂ ਰੂਪ ਦੇਣ ਵਿਚ ਸੰਸਥਾ ਦੇ ਯਤਨਾਂ ਦੀ ਸ਼ਲਾਘਾ

ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ (Aman Arora) ਨੇ ਕੈਡਿਟਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਹੋਰ ਮਿਹਨਤ ਕਰਨ ਅਤੇ ਸੂਬੇ ਦਾ ਮਾਣ ਵਧਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਸ਼ਲਾਘਾਯੋਗ ਨਤੀਜਿਆਂ `ਤੇ ਖੁਸ਼ੀ ਪ੍ਰਗਟ ਕੀਤੀ ਅਤੇ ਇਨ੍ਹਾਂ ਨੌਜਵਾਨ ਅਫ਼ਸਰਾਂ ਦੇ ਭਵਿੱਖ ਨੂੰ ਨਵਾਂ ਰੂਪ ਦੇਣ ਵਿੱਚ ਸੰਸਥਾ ਦੇ ਯਤਨਾਂ ਦੀ ਸ਼ਲਾਘਾ ਕੀਤੀ ।

ਕੈਡਿਟਾਂ ਦੀਆਂ ਪ੍ਰਾਪਤੀਆਂ ਸੰਸਥਾ ਅਤੇ ਪੰਜਾਬ ਦਾ ਮਾਣ ਵਧਾਉਂਦੀਆਂ ਹਨ : ਡਾਇਰੈਕਟਰ

ਸੰਸਥਾ ਦੇ ਡਾਇਰੈਕਟਰ ਮੇਜਰ ਜਨਰਲ (The director of the organization, Major General) ਅਜੈ ਐਚ. ਚੌਹਾਨ, ਵੀ. ਐਸ. ਐਮ. (ਸੇਵਾਮੁਕਤ) ਨੇ ਕੈਡਿਟਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ 15 ਕੈਡਿਟ ਦਸੰਬਰ 2025 ਵਿੱਚ ਸ਼ੁਰੂ ਹੋਣ ਵਾਲੇ ਕੋਰਸਾਂ ਲਈ ਐਨ. ਡੀ. ਏ. ਅਤੇ ਹੋਰ ਸਿਖਲਾਈ ਅਕੈਡਮੀਆਂ (Training academies) ਵਿੱਚ ਸ਼ਾਮਲ ਹੋਣ ਲਈ ਕਾਲ-ਅੱਪ ਲੈਟਰਾਂ ਦੀ ਉਡੀਕ ਕਰ ਰਹੇ ਹਨ ਅਤੇ 47 ਕੈਡਿਟ ਜਲਦੀ ਆਪਣਾ ਸਰਵਿਸ ਸਿਲੈਕਸ਼ਨ ਬੋਰਡ (ਐਸ. ਐਸ. ਬੀ.) ਇੰਟਰਵਿਊ ਦੇਣਗੇ । ਉਨ੍ਹਾਂ ਕਿਹਾ ਕਿ ਕੈਡਿਟਾਂ ਦੀਆਂ ਪ੍ਰਾਪਤੀਆਂ ਸੰਸਥਾ ਅਤੇ ਪੰਜਾਬ ਦਾ ਮਾਣ ਵਧਾਉਂਦੀਆਂ ਹਨ । ਉਨ੍ਹਾਂ ਦੱਸਿਆ ਕਿ ਇਸ ਸੰਸਥਾ ਵਿਖੇ ਨਵੇਂ ਕੋਰਸ ਵਿੱਚ ਦਾਖਲੇ ਲਈ 15 ਦਸੰਬਰ, 2025 ਤੱਕ ਅਪਲਾਈ ਕੀਤਾ ਜਾ ਸਕਦਾ ਹੈ ।

Read More : ਅਮਨ ਅਰੋੜਾ ਨੇ ਕੀਤਾ ਐਨ. ਡੀ. ਏ. ਕੈਡਿਟਾਂ ਲਈ ਹੋਸਟਲ ਦਾ ਉਦਘਾਟਨ

LEAVE A REPLY

Please enter your comment!
Please enter your name here