ਵਿਧਾਨ ਸਭਾ ਚੋਣਾਂ ਤੋਂ ਬਾਅਦ ਸੰਯੁਕਤ ਕਿਸਾਨ ਮੋਰਚਾ ਫਿਰ ਤੋਂ ਐਕਸ਼ਨ ਮੋਡ ‘ਚ ਆ ਗਿਆ ਹੈ। ਦਿੱਲੀ ‘ਚ ਹੋਈ ਸੰਯੁਕਤ ਕਿਸਾਨ ਮੋਰਚਾ (ਐੱਸ.ਕੇ.ਐੱਮ.) ਦੀ ਬੈਠਕ ‘ਚ ਫਿਰ ਤੋਂ ਕਿਸਾਨ ਅੰਦੋਲਨ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ। ਕਿਸਾਨ ਆਗੂ ਡਾ: ਦਰਸ਼ਨਪਾਲ ਨੇ ਦੱਸਿਆ ਕਿ 21 ਮਾਰਚ ਨੂੰ ਦੇਸ਼ ਭਰ ਵਿਚ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਤੋਂ ਬਾਅਦ 25 ਮਾਰਚ ਨੂੰ ਚੰਡੀਗੜ੍ਹ ਤੋਂ ਟਰੈਕਟਰ ਮਾਰਚ ਕੱਢਿਆ ਜਾਵੇਗਾ। ਜਾਣਕਾਰੀ ਅਨੁਸਾਰ ਬਾਕੀ ਰਹਿੰਦੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਜਾਵੇਗਾ। ਘੱਟੋ-ਘੱਟ ਸਮਰਥਨ ਮੁੱਲ ਨੂੰ ਲੈ ਕੇ ਕਿਸਾਨ ਇੱਕ ਹਫ਼ਤੇ ਤੱਕ ਪ੍ਰਦਰਸ਼ਨ ਕਰਨਗੇ।

LEAVE A REPLY

Please enter your comment!
Please enter your name here