Sonu Sood ਹੁਣ IAS ਦੀ ਤਿਆਰੀ ਕਰਨ ਵਾਲੇ ਵਿਦਿਆਰਥੀਆਂ ਨੂੰ ਦੇਣਗੇ ਮੁਫ਼ਤ ਕੋਚਿੰਗ

0
70

Mumbai : ਬਾਲੀਵੁੱਡ ਅਦਾਕਾਰ ਸੋਨੂੰ ਸੂਦ ਨੇ ਕੋਰੋਨਾ ਕਾਲ ਦੌਰਾਨ ਬਹੁਤ ਸਾਰੇ ਲੋਕਾਂ ਦੀ ਮੱਦਦ ਕੀਤੀ ਹੈ। ਲੌਕਡਾਊਨ ਦੌਰਾਨ ਵੀ ਸੋਨੂ ਸੂਦ ਪਿੱਛੇ ਨਹੀਂ ਹਟੇ।ਉਹ ਹਮੇਸ਼ਾ ਲੋਕਾਂ ਦੀ ਮਦਦ ਲਈ ਤਿਆਰ ਰਹਿੰਦੇ ਹਨ। ਸੋਨੂੰ ਪਿਛਲੇ ਸਾਲ ਤੋਂ ਲੋਕਾਂ ਲਈ ਹਸਪਤਾਲ, ਬਿਸਤਰੇ, ਦਵਾਈਆਂ ਦਾ ਪ੍ਰਬੰਧ ਕਰ ਰਹੇ ਹਨ। ਅਦਾਕਾਰ ਨੇ ਸਰਕਾਰ ਨੂੰ ਗਰੀਬ ਬੱਚਿਆਂ ਲਈ ਮੁਫ਼ਤ ਸਿੱਖਿਆ ਦੀ ਅਪੀਲ ਵੀ ਕੀਤੀ ਹੈ। ਹੁਣ ਜਦੋਂ ਕੋਰੋਨਾ ਨਾਲ ਜੁੜੇ ਮਾਮਲਿਆਂ ‘ਚ ਘਾਟ ਆ ਰਹੀ ਹੈ ਤਾਂ ਸੋਨੂੰ ਖ਼ੁਦ ਵੀ ਉਨ੍ਹਾਂ ਦੀ ਪੜ੍ਹਾਈ ‘ਤੇ ਧਿਆਨ ਕੇਂਦਰਤ ਕਰਨਾ ਚਾਹੁੰਦੇ ਹਨ।


ਦਰਅਸਲ ਸੋਨੂੰ ਨੇ ਹੁਣ ਸਿਵਲ ਸੇਵਾਵਾਂ ਪ੍ਰੀਖਿਆ ਦੀ  ਤਿਆਰੀ ਕਰ ਰਹੇ ਵਿਦਿਆਰਥੀਆਂ ਨੂੰ ਕੋਚਿੰਗ ਸਕਾਲਰਸ਼ਿਪ ਦੇਣ ਦਾ ਫ਼ੈਸਲਾ ਕੀਤਾ ਹੈ। ਅਦਾਕਾਰ ਨੇ ਖ਼ੁਦ ਇਹ ਜਾਣਕਾਰੀ ਆਪਣੇ ਸੋਸ਼ਲ ਮੀਡੀਆ ਅਕਾਉਂਟ ‘ਤੇ ਪੋਸਟ ਕੀਤੀ ਹੈ। ਉਨ੍ਹਾਂ ਨੇ ਆਪਣੇ ਟਵੀਟ ਵਿਚ ਦੱਸਿਆ ਹੈ ਕਿ ਆਈਏਐੱਸ ਦੀ ਪ੍ਰੀਖਿਆ ਦੀ ਤਿਆਰੀ ਕਰ ਰਹੇ ਵਿਦਿਆਰਥੀਆਂ ਦੀ ਸਹਾਇਤਾ ਲਈ ਉਨ੍ਹਾਂ ਨੇ ਇਕ ਨਵੀਂ ਪਹਿਲ ‘ਸੰਭਵਮ’ ਯੋਜਨਾ ਸ਼ੁਰੂ ਕੀਤੀ ਹੈ।

ਮੁਫਤ ਕੋਚਿੰਗ ਦੇਣ ਬਾਰੇ ਜਾਣਕਾਰੀ ਦਿੰਦੇ ਹੋਏ ਅਦਾਕਾਰ ਨੇ ਇਕ ਟਵੀਟ ਵਿਚ ਲਿਖਿਆ, “ਆਈਏਐੱਸ ਲਈ ਤਿਆਰੀ… ਅਸੀਂ ਲਵਾਂਗੇ ਤੁਹਾਡੀ ਜ਼ਿੰਮੇਵਾਰੀ। ‘ਸੰਭਵਮ’ ਦੇ ਲਾਂਚ ਦੀ ਘੋਸ਼ਣਾ ਕਰਦੇ ਹੋਏ ਬਹੁਤ ਉਤਸੁਕ ਹਾਂ। ਇਹ ਸੂਦ ਚੈਰਿਟੀ ਫਾਊਂਡੇਸ਼ਨ ਅਤੇ ਦੀਆ ਦਿੱਲੀ ਦੀ ਇਕ ਪਹਿਲ ਹੈ।” ਇਸ ਬਾਰੇ ਜਾਣਕਾਰੀ ਦਿੰਦਿਆਂ ਅਦਾਕਾਰ ਨੇ ਇਕ ਤਸਵੀਰ ਵੀ ਸਾਂਝੀ ਕੀਤੀ ਹੈ, ਜਿਸ ਵਿਚ ਕੋਚਿੰਗ ਬਾਰੇ ਕਾਫ਼ੀ ਜਾਣਕਾਰੀ ਦੇ ਨਾਲ ਉਨ੍ਹਾਂ ਦੀ ਤਸਵੀਰ ਵੀ ਛਾਪੀ ਗਈ ਹੈ। ਤਸਵੀਰ ਦੇ ਸਿਰਲੇਖ ਵਿਚ,‘ਮੈਂ ਇਛੁੱਕ ਉਮੀਦਵਾਰਾਂ ਨੂੰ ਮੁਫ਼ਤ ਆਈਏਐੱਸ ਕੋਚਿੰਗ ਸਕਾਲਰਸ਼ਿਪ ਪ੍ਰਦਾਨ ਕਰਨ ਦਾ ਵਾਅਦਾ ਕਰਦਾ ਹਾਂ।

LEAVE A REPLY

Please enter your comment!
Please enter your name here