ਗ੍ਰਿਫ਼ਤਾਰੀ ਵਾਰੰਟ ਤੋਂ ਬਾਅਦ ਸਾਹਮਣੇ ਆਇਆ ਸੋਨੂੰ ਸੂਦ ਦਾ ਬਿਆਨ, ਪੜ੍ਹੋ ਕੀ ਕਿਹਾ
ਚੰਡੀਗੜ੍ਹ, 7 ਫਰਵਰੀ 2025 – ਲੁਧਿਆਣਾ ਦੀ ਅਦਾਲਤ ਨੇ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਵਿਰੁੱਧ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਹੈ। 10 ਲੱਖ ਰੁਪਏ ਦੀ ਧੋਖਾਧੜੀ ਦੇ ਮਾਮਲੇ ‘ਚ ਵਾਰ-ਵਾਰ ਸੰਮਨ ਜਾਰੀ ਕਰਨ ਦੇ ਬਾਵਜੂਦ ਸੋਨੂੰ ਸੂਦ ਲੁਧਿਆਣਾ ਅਦਾਲਤ ‘ਚ ਗਵਾਹੀ ਦੇਣ ਲਈ ਪੇਸ਼ ਨਹੀਂ ਹੋਏ। ਇਸ ਤੋਂ ਬਾਅਦ ਲੁਧਿਆਣਾ ਦੇ ਜੁਡੀਸ਼ੀਅਲ ਮੈਜਿਸਟਰੇਟ ਰਮਨਪ੍ਰੀਤ ਕੌਰ ਨੇ ਸੋਨੂੰ ਸੂਦ ਵਿਰੁੱਧ ਗੈਰ ਜ਼ਮਾਨਤੀ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਹੈ।ਇਲਜ਼ਾਮ ਹੈ ਕਿ ਸੋਨੂੰ ਸੂਦ ਉਸ ਕੰਪਨੀ ਦਾ ਬ੍ਰਾਂਡ ਅੰਬੈਸਡਰ ਸੀ, ਜਿਸ ਵਿਰੁੱਧ ਧੋਖਾਧੜੀ ਦਾ ਕੇਸ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਪਿੰਡ ਚੰਦਭਾਨ ਕਾਂਡ ‘ਚ ਪੁਲਿਸ ਦੀ ਵੱਡੀ ਕਾਰਵਾਈ, ਸਰਪੰਚਣੀ ਸਣੇ 38 ਲੋਕ ਗ੍ਰਿਫ਼ਤਾਰ
ਸੋਨੂੰ ਸੂਦ ਨੇ ਇਸ ਮਾਮਲੇ ‘ਤੇ ਸਪੱਸ਼ਟੀਕਰਨ ਦਿੱਤਾ ਹੈ। ਉਨ੍ਹਾਂ ਨੇ ਇਸ ਨੂੰ ਸੋਸ਼ਲ ਮੀਡੀਆ ‘ਤੇ ਪੋਸਟ ਕੀਤਾ ਹੈ। ਉਨ੍ਹਾਂ ਲਿਖਿਆ, ਸਾਨੂੰ ਇਹ ਸਪੱਸ਼ਟ ਕਰਨਾ ਪਵੇਗਾ ਕਿ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਪ੍ਰਸਾਰਿਤ ਹੋ ਰਹੀਆਂ ਖ਼ਬਰਾਂ ਵਧੇਰੇ ਸਨਸਨੀਖੇਜ਼ ਹਨ। ਸਿੱਧੇ ਸ਼ਬਦਾਂ ‘ਚ ਕਹੀਏ ਤਾਂ ਸਾਨੂੰ ਅਦਾਲਤ ਨੇ ਇੱਕ ਤੀਜੀ ਧਿਰ ਨਾਲ ਸਬੰਧਤ ਇੱਕ ਮਾਮਲੇ ‘ਚ ਗਵਾਹਾਂ ਵਜੋਂ ਬੁਲਾਇਆ ਸੀ ਜਿਸ ਨਾਲ ਸਾਡਾ ਕੋਈ ਸਬੰਧ ਨਹੀਂ। ਉਨ੍ਹਾਂ ਅੱਗੇ ਲਿਖਿਆ, ਸਾਡੇ ਵਕੀਲਾਂ ਨੇ ਜਵਾਬ ਦੇ ਦਿੱਤਾ ਹੈ ਤੇ 10 ਫਰਵਰੀ ਨੂੰ ਅਸੀਂ ਇੱਕ ਬਿਆਨ ਦੇਵਾਂਗੇ ਜੋ ਇਸ ਮਾਮਲੇ ‘ਚ ਸਾਡੀ ਸ਼ਮੂਲੀਅਤ ਨੂੰ ਸਪੱਸ਼ਟ ਕਰੇਗਾ। ਅਸੀਂ ਨਾ ਤਾਂ ਬ੍ਰਾਂਡ ਅੰਬੈਸਡਰ ਹਾਂ ਤੇ ਨਾ ਹੀ ਅਸੀਂ ਇਸ ਨਾਲ ਕਿਸੇ ਵੀ ਤਰ੍ਹਾਂ ਜੁੜੇ ਹਾਂ। ਮੀਡੀਆ ਦਾ ਧਿਆਨ ਖਿੱਚਣ ਲਈ ਇਹ ਬਿਲਕੁਲ ਬੇਲੋੜਾ ਹੈ। ਇਹ ਦੁੱਖ ਦੀ ਗੱਲ ਹੈ ਕਿ ਮਸ਼ਹੂਰ ਹਸਤੀਆਂ ਆਸਾਨ ਨਿਸ਼ਾਨਾ ਬਣ ਜਾਂਦੀਆਂ ਹਨ। ਅਸੀਂ ਇਸ ਮਾਮਲੇ ‘ਚ ਸਖ਼ਤ ਕਾਰਵਾਈ ਕਰਾਂਗੇ।