ਸਪੀਕਰ ਸੰਧਵਾਂ ਨੇ ਨਵੇਂ ਚੁਣੇ ਹੋਏ ਵਿਧਾਇਕਾਂ ਨੂੰ ਚੁਕਾਈ ਸਹੁੰ, ਸੀ.ਐਮ ਮਾਨ ਵੀ ਰਹੇ ਮੌਜੂਦ

0
90

ਸਪੀਕਰ ਸੰਧਵਾਂ ਨੇ ਨਵੇਂ ਚੁਣੇ ਹੋਏ ਵਿਧਾਇਕਾਂ ਨੂੰ ਚੁਕਾਈ ਸਹੁੰ, ਸੀ.ਐਮ ਮਾਨ ਵੀ ਰਹੇ ਮੌਜੂਦ

ਪੰਜਾਬ ਵਿਧਾਨ ਸਭਾ ਉਪ ਚੋਣ ਵਿੱਚ ਜਿੱਤੇ ਚਾਰ ਵਿਧਾਇਕਾਂ ਵਿੱਚੋਂ ਆਮ ਆਦਮੀ ਪਾਰਟੀ (ਆਪ) ਦੇ ਤਿੰਨ ਵਿਧਾਇਕਾਂ ਨੇ ਅੱਜ (12 ਦਸੰਬਰ) ਨੂੰ ਸਹੁੰ ਚੁੱਕੀ। ਇਸ ਮੌਕੇ ਵਿਧਾਨ ਸਭਾ ਵਿੱਚ ਸਮਾਗਮ ਕਰਵਾਇਆ ਗਿਆ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਇਕਾਂ ਨੂੰ ਸਹੁੰ ਚੁਕਾਈ।

ਇਨ੍ਹਾਂ ਵਿਧਾਇਕਾਂ ਨੇ ਚੁੱਕੀ ਸਹੁੰ

ਇਸ ਦੌਰਾਨ ਸਭ ਤੋਂ ਪਹਿਲਾਂ ਚੱਬੇਵਾਲ ਤੋਂ ਵਿਧਾਇਕ ਬਣੇ ਡਾ.ਇੰਸ਼ਾਕ ਚੱਬੇਵਾਲ ਨੇ ਸਹੁੰ ਚੁੱਕੀ। ਇਸ ਤੋਂ ਬਾਅਦ ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਸਹੁੰ ਚੁੱਕੀ। ਅੰਤ ਵਿੱਚ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਸਹੁੰ ਚੁੱਕੀ। ਇਸ ਮੌਕੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਮੌਜੂਦ ਸਨ।

ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਗੈਰ ਹਾਜ਼ਰ

ਇਸ ਸਮਾਗਮ ‘ਚ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਵੀ ਮੌਜੂਦ ਸਨ। ਜਦਕਿ ਬਰਨਾਲਾ ਤੋਂ ਚੋਣ ਜਿੱਤਣ ਵਾਲੇ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ 4 ਦਸੰਬਰ ਨੂੰ ਸਹੁੰ ਚੁੱਕਣਗੇ। ਉਨ੍ਹਾਂ ਇਸ ਬਾਰੇ ਵਿਧਾਨ ਸਭਾ ਨੂੰ ਸੂਚਿਤ ਕਰ ਦਿੱਤਾ ਹੈ।

ਇਹ ਵੀ ਪੜੋ : ਮੌਸਮ ਬਦਲਣ ਨਾਲ ਗਲੇ ‘ਚ ਤੇਜ਼ ਦਰਦ? ਰਾਹਤ ਪਾਉਣ ਲਈ ਵਰਤੋਂ ਇਹ ਘਰੇਲੂ ਉਪਾਅ

LEAVE A REPLY

Please enter your comment!
Please enter your name here