ਫਰੀਦਕੋਟ ਜ਼ਿਲ੍ਹੇ ਦੇ ਨਵੇਂ ਚੁਣੇ 1653 ਪੰਚਾਂ ਨੂੰ ਸਪੀਕਰ ਸੰਧਵਾਂ ਚੁਕਾਉਣਗੇ ਸਹੁੰ
ਫਰੀਦਕੋਟ : ਜ਼ਿਲ੍ਹੇ ਦੇ ਨਵੇਂ ਚੁਣੇ ਪੰਚਾਂ ਨੂੰ ਭਲਕੇ 19 ਨਵੰਬਰ ਨੂੰ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਵੱਲੋਂ ਅਹੁਦੇ ਦੀ ਸਹੁੰ ਚੁਕਵਾਈ ਜਾਵੇਗੀ, ਜਿਸ ਦੌਰਾਨ ਜ਼ਿਲ੍ਹੇ ਦੇ 1653 ਪੰਚ ਨਹਿਰੂ ਸਟੇਡੀਅਮ ਫਰੀਦਕੋਟ ਵਿਖੇ ਸਵੇਰੇ 11.30 ਵਜੇ ਆਪਣੇ ਅਹੁਦੇ ਦਾ ਹਲਫ਼ ਲੈਣਗੇ।
ਇਹ ਵੀ ਪੜੋ : ਅੰਮ੍ਰਿਤਸਰ DC ਵੱਲੋਂ ਜ਼ਿਲ੍ਹਾ ਪੱਧਰੀ ਸਮਾਗਮ ਦੇ ਪ੍ਰਬੰਧਾਂ ਦੀ ਸਮੀਖਿਆ
ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਸਹੁੰ ਚੁੱਕ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ, ਜਿਸ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਰਭਿੰਦਰ ਸਿੰਘ ਗਰੇਵਾਲ ਦੀ ਅਗਵਾਈ ‘ਚ ਅਧਿਕਾਰੀਆਂ ਦੀਆਂ ਡਿਊਟੀਆਂ ਲਾਈਆਂ ਗਈਆਂ ਹਨ। ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਹਰੇਕ ਬਲਾਕ ਦੇ ਪੰਚਾਂ ਲਈ ਬੈਠਣ ਲਈ ਵੱਖਰਾ ਬਲਾਕ ਬਣਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਪ੍ਰਸ਼ਾਸਨ ਵੱਲੋਂ ਸੁਚੱਜੇ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਪਾਰਕਿੰਗ, ਮੈਡੀਕਲ ਟੀਮਾਂ ਅਤੇ ਹੋਰ ਪ੍ਰਬੰਧ ਕੀਤੇ ਜਾ ਚੁੱਕੇ ਹਨ।