ਕੇਜਰੀਵਾਲ ਨੂੰ ਮਿਲੀ ਜ਼ਮਾਨਤ ‘ਤੇ ਬੋਲੇ CM ਮਾਨ || News of Punjab
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਵਲੋਂ ਵੱਡੀ ਰਾਹਤ ਦੇ ਦਿੱਤੀ ਗਈ ਹੈ | ਜਿਸਦੇ ਤਹਿਤ ਕਥਿਤ ਸ਼ਰਾਬ ਘੁਟਾਲੇ ਮਾਮਲੇ ਵਿੱਚ ਕੇਜਰੀਵਾਲ ਨੂੰ ਸੁਪਰੀਮ ਕੋਰਟ ਨੇ 1 ਜੂਨ ਤੱਕ ਅੰਤਰਿਮ ਜ਼ਮਾਨਤ ਦਿੱਤੀ ਹੈ | ਜਿਸ ਤੋਂ ਬਾਅਦ ਹੁਣ ਉਹ ਲੋਕ ਸਭਾ ਚੋਣਾਂ ਲਈ ਚੋਣ ਪ੍ਰਚਾਰ ਕਰ ਸਕਣਗੇ |
CM ਮਾਨ ਨੇ ਟਵੀਟ ਵਿੱਚ ਕੀ ਕਿਹਾ ?
ਕੇਜਰੀਵਾਲ ਨੂੰ ਮਿਲੀ ਜ਼ਮਾਨਤ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਆਪਣੀ ਪ੍ਰਤੀਕਿਰਿਆ ਜ਼ਾਹਿਰ ਕੀਤੀ ਹੈ। CM ਮਾਨ ਨੇ ਟਵੀਟ ਕਰਦਿਆਂ ਕਿਹਾ ਕਿ -ਸੁਪਰੀਮ ਕੋਰਟ ਦਾ ਧੰਨਵਾਦ…. ਹੁਣ ਅਸੀਂ ਲੋਕਤੰਤਰ ਨੂੰ ਬਚਾਉਣ ਦੀ ਲੜਾਈ ਨੂੰ ਹੋਰ ਸ਼ਿੱਦਤ ਦੇ ਨਾਲ ਲੜਾਂਗੇ… ਅਰਵਿੰਦ ਕੇਜਰੀਵਾਲ ਇਕ ਵਿਅਕਤੀ ਨਹੀਂ ਇਕ ਸੋਚ ਹਨ…. ਤੇ ਹੁਣ ਇਸ ਸੋਚ ਨੂੰ ਹੋਰ ਤੇਜ਼ੀ ਨਾਲ ਅੱਗੇ ਲੈ ਕੇ ਵਧਾਂਗੇ। ਇੰਕਲਾਬ ਜ਼ਿੰਦਾਬਾਦ।