Home News Breaking News ਪਾਣੀਆਂ ਦੇ ਮੁੱਦੇ ‘ਤੇ ਅੱਜ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ

ਪਾਣੀਆਂ ਦੇ ਮੁੱਦੇ ‘ਤੇ ਅੱਜ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ

0
ਪਾਣੀਆਂ ਦੇ ਮੁੱਦੇ ‘ਤੇ ਅੱਜ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ

ਚੰਡੀਗੜ੍ਹ, 5 ਮਈ: ਭਾਖੜਾ-ਬਿਆਸ ਦੇ ਪਾਣੀ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਵਿਚਾਲੇ ਚੱਲ ਰਹੇ ਵਿਵਾਦ ਦੇ ਵਿਚਕਾਰ ਅੱਜ (5 ਮਈ) ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਿਆ ਗਿਆ ਹੈ। ਸੈਸ਼ਨ ਸਵੇਰੇ 11 ਵਜੇ ਸ਼ੁਰੂ ਹੋਵੇਗਾ। ਇਸ ਸਮੇਂ ਦੌਰਾਨ, ਹਰਿਆਣਾ ਨੂੰ ਪਾਣੀ ਨਾ ਦੇਣ ਦਾ ਪ੍ਰਸਤਾਵ ਪਾਸ ਕੀਤਾ ਜਾਵੇਗਾ।

ਘਰ ਵਿੱਚ ਨਜ਼ਰਬੰਦ ਕੀਤੇ ਗਏ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ; ਤੜਕਸਾਰ ਪੁੱਜੀ ਪੁਲਿਸ

ਦੱਸ ਦਈਏ ਕਿ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਵਿਸ਼ੇਸ਼ ਸੈਸ਼ਨ ਦੀ ਇਜਾਜ਼ਤ ਦੇ ਦਿੱਤੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਉਹ ਇਸ ਮੁੱਦੇ ‘ਤੇ ਪਿੱਛੇ ਨਹੀਂ ਹਟਣ ਵਾਲੇ ਨਹੀਂ ਹਨ । ਹਰਿਆਣਾ ਪਹਿਲਾਂ ਹੀ ਆਪਣੇ ਹਿੱਸੇ ਦੇ ਪਾਣੀ ਦੀ ਵਰਤੋਂ ਕਰ ਚੁੱਕਾ ਹੈ। ਅਸੀਂ ਉਨ੍ਹਾਂ ਨੂੰ ਮਾਨਵਤਾ ਦੇ ਆਧਾਰ ‘ਤੇ ਪਾਣੀ ਮੁਹੱਈਆ ਕਰਵਾ ਰਹੇ ਹਾਂ। ਇਸ ਦੇ ਨਾਲ ਹੀ, ਇਸ ਮਾਮਲੇ ‘ਤੇ ਜੇਕਰ ਲੋੜ ਪਈ ਤਾਂ ਸਾਰੀਆਂ ਪਾਰਟੀਆਂ ਦੇ ਆਗੂ ਪ੍ਧਾਨ ਮੰਤਰੀ ਨਰਿੰਦਰ ਮੋਦੀ ਨਾਲ ਗੱਲਬਾਤ ਕਰਨਗੇ।

LEAVE A REPLY

Please enter your comment!
Please enter your name here