ਤੇਜ਼ ਰਫਤਾਰ ਕਾਰ ਨੇ ਸਕੂਲੀ ਬੱਚਿਆਂ ਨਾਲ ਭਰੇ ਆਟੋ ਨੂੰ ਮਾਰੀ ਟੱਕਰ, ਸਾਰੇ ਬੱਚੇ ਹੋਏ ਜ਼ਖਮੀ
ਬਠਿੰਡਾ ‘ਚ ਅੱਜ ਸਕੂਲੀ ਬੱਚਿਆਂ ਨਾਲ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਸਕੂਲੀ ਬੱਚਿਆਂ ਨੂੰ ਲੈ ਕੇ ਜਾ ਰਹੇ ਆਟੋ ਨੂੰ ਇੱਕ ਤੇਜ਼ ਰਫ਼ਤਾਰ ਕਾਰ ਨੇ ਜ਼ੋਰਦਾਰ ਟੱਕਰ ਮਾਰ ਦਿੱਤੀ। ਆਟੋ ਚਾਲਕ ਸਕੂਲ ਖ਼ਤਮ ਹੋਣ ਤੋਂ ਬਾਅਦ ਬੱਚਿਆਂ ਨੂੰ ਲਿਆ ਰਿਹਾ ਸੀ। ਇਸ ਦੌਰਾਨ ਕਾਰ 100 ਫੁੱਟ ਦੂਰ ਸੜਕ ‘ਤੇ ਜਾ ਵੱਜੀ।
ਤੇਜ਼ ਰਫਤਾਰ ਕਾਰ ਨੇ 4 ਲੋਕਾਂ ਦੀ ਲਈ ਜਾਨ, ਪਤੀ-ਪਤਨੀ ਤੇ ਦੋ ਬੱਚਿਆਂ ਦੀ ਹੋਈ ਮੌਤ || Punjab Update
ਇੱਕ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ
ਦੱਸਿਆ ਜਾ ਰਿਹਾ ਹੈ ਕਿ ਆਟੋ ‘ਚ 11 ਬੱਚੇ ਸਵਾਰ ਸਨ, ਜੋ ਜ਼ਖਮੀ ਹੋ ਗਏ। ਬੱਚਿਆਂ ਨੂੰ ਤੁਰੰਤ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ, ਜਿਨ੍ਹਾਂ ‘ਚੋਂ ਇਕ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਬੱਚੇ ਦੇ ਪਰਿਵਾਰਕ ਮੈਂਬਰ ਅਤੇ ਸਕੂਲ ਸਟਾਫ਼ ਮੌਕੇ ‘ਤੇ ਪਹੁੰਚ ਗਿਆ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਦਾ ਅਗਲਾ ਹਿੱਸਾ ਵੀ ਬੁਰੀ ਤਰ੍ਹਾਂ ਨੁਕਸਾਨਿਆ ਗਿਆ।