ਜਲੰਧਰ ਦੇ ਲਿੱਧੜਾਂ ਨੇੜੇ ਇੱਕ ਅਣਪਛਾਤੇ ਵਾਹਨ ਨੇ ਇੱਕ ਵਿਅਕਤੀ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਉਕਤ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਫਿਲਹਾਲ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਜਲੰਧਰ ਭੇਜ ਦਿੱਤਾ ਹੈ।
ਜਾਣਕਾਰੀ ਅਨੁਸਾਰ ਇਹ ਹਾਦਸਾ ਜਲੰਧਰ ਅੰਮ੍ਰਿਤਸਰ ਹਾਈਵੇਅ ‘ਤੇ ਲਿੱਧੜਾਂ ਪੁਲ ਦੀ ਸਰਵਿਸ ਲਾਈਨ ਨੇੜੇ ਵਾਪਰਿਆ। ਲੋਕਾਂ ਦਾ ਕਹਿਣਾ ਹੈ ਕਿ ਉਹ ਵਿਅਕਤੀ ਪੈਦਲ ਜਾ ਰਿਹਾ ਸੀ ਕਿ ਅਚਾਨਕ ਪਿੱਛੇ ਤੋਂ ਆ ਰਹੇ ਇੱਕ ਵਾਹਨ ਚਾਲਕ ਨੇ ਉਸਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਹਾਦਸਾ ਇੰਨਾ ਭਿਆਨਕ ਸੀ ਕਿ ਵਿਅਕਤੀ ਦੀ ਲੱਤ ਬੁਰੀ ਤਰ੍ਹਾਂ ਕੁਚਲੀ ਗਈ ਅਤੇ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਤੋਂ ਬਾਅਦ ਰਾਹਗੀਰਾਂ ਨੇ ਇਸ ਬਾਰੇ ਜਲੰਧਰ ਦਿਹਾਤੀ ਪੁਲਿਸ ਕੰਟਰੋਲ ਰੂਮ ਨੂੰ ਸੂਚਿਤ ਕੀਤਾ। ਕੁਝ ਸਮੇਂ ਬਾਅਦ ਮਕਸੂਦਾ ਪੁਲਿਸ ਸਟੇਸ਼ਨ ਦੀ ਪੁਲਿਸ ਜਾਂਚ ਲਈ ਮੌਕੇ ‘ਤੇ ਪਹੁੰਚ ਗਈ। ਮੌਕੇ ਤੋਂ ਫਰਾਰ ਅਣਪਛਾਤੇ ਵਾਹਨ ਦੀ ਭਾਲ ਵੀ ਸ਼ੁਰੂ ਕਰ ਦਿੱਤੀ ਗਈ ਹੈ।