ਸ੍ਰੀ ਮੁਕਤਸਰ ਸਾਹਿਬ, 02 ਜੂਨ : ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ. ਡਾ. ਅਖਿਲ ਚੌਧਰੀ (IPS) ਵੱਲੋਂ ਸ਼ਹਿਰ ਵਿੱਚ ਰਾਤ ਸਮੇਂ ਨਾਈਟ ਡੋਮੀਨੇਸ਼ਨ ਲਗਾਤਾਰ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ। ਇਹ ਚੈਕਿੰਗ ਦਾ ਮੁੱਖ ਮਕਸਦ ਲੋਕਾਂ ਦੀ ਸੁਰੱਖਿਆ ਅਤੇ ਕਾਨੂੰਨ ਵਿਵਸਥਾ ਨੂੰ ਬਰਕਰਾਰ ਰੱਖਣਾ ਅਤੇ ਸ਼ਰਾਰਤੀ ਤੱਤਾਂ, ਨਸ਼ਾ ਤਸਕਰੀ ਤੇ ਹੋਰ ਅਪਰਾਧਿਕ ਗਤੀਵਿਧੀਆਂ ਉੱਤੇ ਨਿਕੇਲ ਕਸਨਾ ਸੀ। ਇਸ ਕਾਰਵਾਈ ਦਾ ਮੁੱਖ ਉਦੇਸ਼ ਲੋਕਾਂ ਦੇ ਜੀਵਨ ਨੂੰ ਸੁਰੱਖਿਅਤ ਬਣਾਉਣਾ ਅਤੇ ਕਾਨੂੰਨ ਨੂੰ ਲਾਗੂ ਕਰਨਾ ਹੈ ਤਾਂ ਜੋ ਜ਼ਿਲ੍ਹਾ ਵਿੱਚ ਸ਼ਾਂਤੀ ਕਾਇਮ ਰਹੇ।
ਐੱਸ.ਐੱਸ.ਪੀ ਨੇ ਦੱਸਿਆ ਕਿ ਇਸ ਮੁਹਿੰਮ ਦੀ ਅਗਵਾਈ ਰਮਨਪ੍ਰੀਤ ਸਿੰਘ ਡੀ.ਐਸ.ਪੀ (ਡੀ) ਨੇ ਕੀਤੀ ਜੋ ਪੁਲਿਸ ਦੀਆਂ ਵੱਖ-ਵੱਖ ਟੀਮਾਂ ਨੂੰ ਪੂਰੇ ਜ਼ਿਲ੍ਹੇ ਵਿੱਚ ਵੱਖ-ਵੱਖ ਸਥਾਨਾਂ ਤੇ ਲਗਾਤਾਰ ਗਸ਼ਤਾਂ ਤੇ ਨਾਕੇ ਲਗਾ ਕੇ ਚੈਕਿੰਗ ਕਰਨ ਦੇ ਹੁਕਮ ਜਾਰੀ ਕਰਦੇ ਰਹੇ। ਪੀ.ਸੀ.ਆਰ. ਮੋਟਰਸਾਈਕਲ ਟੀਮਾਂ ਸ਼ਹਿਰ ਦੇ ਮੁੱਖ ਰੂਟਾਂ ‘ਤੇ ਲਗਾਤਾਰ ਗਸ਼ਤਾਂ ਕਰਦੀਆਂ ਰਹੀਆਂ ਤਾਂ ਜੋ ਕਿਸੇ ਵੀ ਸ਼ੱਕੀ ਹਾਲਾਤ ਨੂੰ ਸਮੇਂ ਤੇ ਪਹਿਚਾਣਿਆ ਜਾ ਸਕੇ, ਜਿਲ੍ਹੇ ਅੰਦਰ ਵੱਖ ਵੱਖ ਥਾਵਾਂ ਤੇ ਨਾਕੇ ਲਗਾਏ ਗਏ ਅਤੇ ਸ਼ਹਿਰ ਦੇ ਬੱਸ ਸਟੈਂਡ, ਰੇਲਵੇ ਸਟੇਸ਼ਨ ਅਤੇ ਹੋਰ ਜਨਸੰਘਣੀ ਵਾਲੀਆਂ ਥਾਵਾਂ ‘ਤੇ ਖੜੇ ਪੁਰਾਣੇ, ਲਾਵਾਰਿਸ ਜਾਂ ਸ਼ੱਕੀ ਵਾਹਨਾਂ ਦੀ ਗਹਿਰਾਈ ਨਾਲ ਜਾਂਚ ਕੀਤੀ ਗਈ। ਇਸ ਦੌਰਾਨ ਸ਼ੱਕੀ ਨੌਜਵਾਨਾਂ ਨੂੰ ਰੋਕ ਕੇ ਪੁਲਿਸ ਵੱਲੋਂ ਪੁੱਛਗਿੱਛ ਕੀਤੀ ਗਈ ਅਤੇ ਵਾਹਨਾਂ ਦੇ ਡੋਕੂਮੈਂਟ ਦੀ ਜਾਂਚ ਕੀਤੀ ਗਈ।
ਐਸ.ਐਸ.ਪੀ ਨੇ ਸਪਸ਼ਟ ਕੀਤਾ ਕਿ ਜ਼ਿਲ੍ਹੇ ਵਿੱਚ ਨਸ਼ਾ ਤਸਕਰੀ ਅਤੇ ਹੋਰ ਕਿਸੇ ਵੀ ਸ਼ਰਾਰਤੀ ਅਨਸਰਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ, ਉਨ੍ਹਾਂ ਉੱਤੇ ਸਖ਼ਤ ਕਾਰਵਾਈ ਜਾਰੀ ਰਹੇਗੀ ਅਤੇ ਪੁਲਿਸ ਹਰ ਸਮੇਂ ਜਾਗਰੂਕ ਰਹੇਗੀ। ਜੇ ਕਿਸੇ ਵੀ ਨਾਗਰਿਕ ਕੋਲ ਕਿਸੇ ਸ਼ੱਕੀ ਵਿਅਕਤੀ ਜਾਂ ਗਤੀਵਿਧੀ ਬਾਰੇ ਜਾਣਕਾਰੀ ਹੋਵੇ ਤਾਂ ਉਹ ਤੁਰੰਤ ਪੁਲਿਸ ਨਾਲ ਸੰਪਰਕ ਕਰਨ।
ਪੁਲਿਸ ਦੀਆਂ ਵੱਖ-ਵੱਖ ਟੀਮਾਂ ਨੇ ਜ਼ਿਲ੍ਹੇ ਦੀਆਂ ਚਾਰੇ ਸਬ ਡਿਵੀਜ਼ਨਾਂ ਵਿੱਚ ਲਗਾਤਾਰ ਗਸ਼ਤਾਂ ’ਤੇ ਨਾਕੇ ਲਗਾ ਕੇ ਚੈਕਿੰਗ ਕੀਤੀ। ਇਹ ਕਾਰਵਾਈ ਸੜਕਾਂ, ਮੁੱਖ ਮਾਰਗਾਂ ਅਤੇ ਮਾਰਕੀਟ ਵਿੱਚ ਖ਼ਾਸ ਤੌਰ ‘ਤੇ ਕੀਤੀ ਗਈ ਤਾਂ ਜੋ ਕਿਸੇ ਵੀ ਸ਼ੱਕੀ ਹਾਲਾਤ ਜਾਂ ਗਤੀਵਿਧੀ ਨੂੰ ਸਮੇਂ ‘ਤੇ ਪਹਚਾਣਿਆ ਜਾ ਸਕੇ।
ਰਾਤ ਦੇ ਸਮੇਂ ਪੁਲਿਸ ਟੀਮਾਂ ਨੇ ਵੱਖ-ਵੱਖ ਸਥਾਨਾਂ ‘ਤੇ ਨਾਕੇ ਲਗਾ ਕੇ ਸ਼ੱਕੀ ਵਿਅਕਤੀਆਂ ਨੂੰ ਰੋਕ ਕੇ ਪੁੱਛਗਿੱਛ ਕੀਤੀ। ਚੈਕਿੰਗ ਦੌਰਾਨ PAIS APP ਦੀ ਮਦਦ ਨਾਲ ਸ਼ੱਕੀ ਵਿਅਕਤੀਆਂ ਦਾ ਪੁਲਿਸ ਕ੍ਰਿਮੀਨਲ ਰਿਕਾਰਡ ਜਾਂ ਸੁਰੱਖਿਆ ਸਬੰਧੀ ਕੋਈ ਵੀ ਜਾਣਕਾਰੀ ਤੁਰੰਤ ਵੇਰੀਫਾਈ ਕੀਤੀ ਗਈ। ਇਸ ਦੇ ਨਾਲ-ਨਾਲ ਵਾਹਨਾਂ ਦੀ ਜਾਂਚ ਵੀ ਵਾਹਨ ਐਪ ਦੀ ਵਰਤੋਂ ਕਰਕੇ ਕੀਤੀ ਗਈ, ਜਿਸ ਵਿੱਚ ਪੁਰਾਣੇ ਸਮੇਂ ਤੋਂ ਖੜੇ ਹੋਏ ਜਾਂ ਲਾਵਾਰਿਸ ਵਾਹਨਾਂ ਦੀ ਨੰਬਰ ਪਲੇਟਾਂ ਅਤੇ ਮਾਲਕਾਨਾ ਦਰਜਿਆ ਦੀ ਚੰਗੀ ਤਰ੍ਹਾਂ ਜਾਂਚ ਕੀਤੀ ਗਈ, ਤਾਂ ਜੋ ਕਿਸੇ ਵੀ ਗੈਰਕਾਨੂੰਨੀ ਗਤੀਵਿਧੀ ਦਾ ਪਤਾ ਲੱਗ ਸਕੇ।
ਐਸ.ਐਸ.ਪੀ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਸ਼ਰਾਰਤੀ ਅੰਸਰਾਂ ਦੇ ਖਿਲਾਫ ਪੁਲਿਸ ਦਾ ਸਹਿਯੋਗ ਦਿਓ। ਕਿਸੇ ਵੀ ਸ਼ੱਕੀ ਵਿਅਕਤੀ ਜਾਂ ਗਤੀਵਿਧੀ ਦੀ ਸੂਚਨਾ ਪ੍ਰਾਪਤ ਹੋਣ ‘ਤੇ ਜਲਦ ਤੋਂ ਜਲਦ ਪੁਲਿਸ ਨਾਲ ਸੰਪਰਕ ਕੀਤਾ ਜਾਵੇ। ਉਹਨਾਂ ਦਾ ਇਹ ਵੀ ਕਹਿਣਾ ਹੈ ਕਿ ਦਿੱਤੀ ਗਈ ਜਾਣਕਾਰੀ ਪੂਰੀ ਤਰ੍ਹਾਂ ਗੁਪਤ ਅਤੇ ਸੁਰੱਖਿਅਤ ਰਹੇਗੀ।