ਚੰਡੀਗੜ੍ਹ, 24 ਅਪ੍ਰੈਲ: ਅੱਜ 24 ਅਪ੍ਰੈਲ ਨੂੰ ਰਾਸ਼ਟਰੀ ਪੰਚਾਇਤ ਦਿਵਸ ਦੇ ਮੌਕੇ ‘ਤੇ ਪੰਜਾਬ ਸਰਕਾਰ ਵੱਲੋਂ ਚੰਡੀਗੜ੍ਹ ਵਿੱਚ ਇੱਕ ਰਾਜ ਪੱਧਰੀ ਸਮਾਗਮ ਕਰਵਾਇਆ ਜਾਵੇਗਾ। ਇਸ ਪ੍ਰੋਗਰਾਮ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ ਅਤੇ ਪੰਜਾਬ ਸਰਕਾਰ ਦੇ ਮੰਤਰੀ ਅਤੇ ਅਧਿਕਾਰੀ ਮੌਜੂਦ ਰਹਿਣਗੇ।
ਅਮਰੀਕੀ ਉਪ ਰਾਸ਼ਟਰਪਤੀ ਵੈਂਸ ਦਾ ਭਾਰਤ ਦੌਰਾ ਪੂਰਾ; ਜੈਪੁਰ ਤੋਂ ਵਾਸ਼ਿੰਗਟਨ ਲਈ ਹੋਏ ਰਵਾਨਾ
ਇਸ ਸਮੇਂ ਦੌਰਾਨ, ਸਰਬਸੰਮਤੀ ਨਾਲ ਚੁਣੀਆਂ ਗਈਆਂ ਅਤੇ ਚੰਗਾ ਕੰਮ ਕਰਨ ਵਾਲੀਆਂ ਪੰਚਾਇਤਾਂ ਨੂੰ ਸਨਮਾਨਿਤ ਕੀਤਾ ਜਾਵੇਗਾ। ਇਸ ਦੇ ਨਾਲ ਹੀ ਪੰਜਾਬ ਪੁਲਿਸ ਵੱਲੋਂ ਪ੍ਰੋਗਰਾਮ ਲਈ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।
ਦੱਸ ਦਈਏ ਕਿ ਮੁੱਖ ਮੰਤਰੀ ਮਾਨ ਨੇ ਪੰਚਾਇਤੀ ਰਾਜ ਦਿਵਸ ਮੌਕੇ ਵਧਾਈਆਂ ਦਿੱਤੀਆਂ ਹਨ ਉਨ੍ਹਾਂ ਟਵੀਟ ਕੀਤਾ ਕਿ “ਕੌਮੀ ਪੰਚਾਇਤੀ ਰਾਜ ਦਿਵਸ ਮੌਕੇ ਪੰਜਾਬ ਸਮੇਤ ਦੇਸ਼ ਦੀਆਂ ਸਮੂਹ ਪੰਚਾਇਤਾਂ, ਪੰਚ, ਸਰਪੰਚ ਤੇ ਹੋਰ ਅਹੁਦੇਦਾਰਾਂ ਨੂੰ ਬਹੁਤ-ਬਹੁਤ ਵਧਾਈਆਂ। ਆਓ ਆਪਣੇ ਪਿੰਡਾਂ ਨੂੰ ਮਿਸਾਲੀ ਬਣਾਉਣ ਅਤੇ ਪੰਚਾਇਤਾਂ ਨੂੰ ਸਕਸ਼ਤ ਕਰਦੇ ਹੋਏ ਲੋਕਤੰਤਰ ਦੀ ਰੂਹ ਨੂੰ ਹੋਰ ਮਜ਼ਬੂਤ ਕਰਨ ਦਾ ਪ੍ਰਣ ਕਰੀਏ।”