ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕੈਪਟਨ ਅਮਰਿੰਦਰ ਸਿੰ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਅਸੀਂ ਕੈਪਟਨ ਨੂੰ ਕਦੇ ਵੀ ਅਕਾਲੀ ਦਲ ਵਿੱਚ ਸ਼ਾਮਲ ਨਹੀਂ ਕਰਾਂਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਕਾਂਗਰਸ ‘ਤੇ ਵੀ ਵੱਡੇ ਇਲਜ਼ਾਮ ਲਗਾਏ।

ਉਨ੍ਹਾਂ ਨੇ ਕਿਹਾ ਕਿ ਨਵੇਂ ਅਫ਼ਸਰਾਂ ਦੀ ਨਿਯੁਕਤੀ ਲਈ ਕਾਂਗਰਸ ਸ਼ਰਤ ਰੱਖ ਰਹੀ ਹੈ ਕਿ, ਬਾਦਲਾਂ ਅਤੇ ਅਕਾਲੀਆਂ ਨੂੰ ਜੇਲ੍ਹ ਦੇ ਅੰਦਰ ਕਰੋ। ਉਹ ਹੀ ਅਫ਼ਸਰ ਸਾਨੂੰ ਇਸ ਗੱਲ ਦੀ ਜਾਣਕਾਰੀ ਦੇ ਰਹੇ ਹੈ। ਅਕਾਲੀ ਪ੍ਰਧਾਨ ਨੇ ਤਾੜਨਾ ਕੀਤੀ ਕਿ 100 ਦਿਨਾਂ ‘ਚ ਕਾਂਗਰਸ ਕਾਨੂੰਨ ਤੋੜ ਕੇ ਅਤੇ ਡਰਾਮਾ ਰਚ ਕੇ ਕੰਮ ਕਰੇਗੀ।

ਬਾਦਲ ਨੇ ਕਿਹਾ ਕਿ ਪੰਜਾਬ ਦੇ ਮੁੱਖਮੰਤਰੀ ਚਰਨਜੀਤ ਸਿੰਘ ਚੰਨੀ ਹਨ ਪਰ ਸਭ ਕੁੱਝ ਨਵਜੋਤ ਸਿੰਘ ਸਿੱਧੂ ਕਰ ਰਹੇ ਹਨ। ਕਾਂਗਰਸ ਨੂੰ ਇਹ ਸਾਫ਼ ਕਰਨਾ ਚਾਹੀਦਾ ਹੈ ਕਿ ਕੀ 2022 ਵਿੱਚ ਵੀ ਉਨ੍ਹਾਂ ਦੇ ਮੁੱਖ ਮੰਤਰੀ ਚੰਨੀ ਹੋਣਗੇ ਜਾਂ ਨਹੀਂ। ਜੇਕਰ ਉਹ ਐਲਾਨ ਨਹੀਂ ਕਰਦੇ ਹੈ ਤਾਂ ਇਹ ਮੰਨਿਆ ਜਾਵੇਗਾ ਕਿ ਕਾਂਗਰਸ ਕੇਵਲ ਚੰਨੀ ਦਾ ਇਸਤੇਮਾਲ ਕਰ ਰਹੀ ਹੈ।

LEAVE A REPLY

Please enter your comment!
Please enter your name here