ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਸੁਖਬੀਰ ਬਾਦਲ ਨੇ ਨਿਭਾਈ ਧਾਰਮਿਕ ਸਜ਼ਾ
ਸੁਖਬੀਰ ਬਾਦਲ ਅੱਜ ਯਾਨੀ ਸ਼ਨੀਵਾਰ ਨੂੰ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਪਹੁੰਚ ਆਪਣੀ ਧਾਰਮਿਕ ਸਜ਼ਾ ਪੂਰੀ ਕਰ ਰਹੇ ਹਨ। ਸੁਖਬੀਰ ਬਾਦਲ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਅਤੇ ਸ੍ਰੀ ਕੇਸਗੜ੍ਹ ਸਾਹਿਬ ਵਿੱਚ 2-2 ਦਿਨ ਦੀ ਸਜ਼ਾ ਪੂਰੀ ਕਰਨ ਤੋਂ ਬਾਅਦ ਹੁਣ ਇੱਥੇ ਪਹੁੰਚੇ ਹਨ।
ਇਹ ਵੀ ਪੜੋ: ਕਾਰ ਦੀ ਟਰੱਕ ਨਾਲ ਜ਼ਬਰਦਸਤ ਟੱਕਰ ‘ਚ SHO ਦੀ ਮੌ/ਤ
ਗੁਰਦੁਆਰਾ ਸਾਹਿਬ ਦੇ ਮੁੱਖ ਦੁਆਰ ਅੱਗੇ ਨੀਲਾ ਚੋਲਾ ਪਾ ਕੇ ਹੱਥ ‘ਚ ਬਰਛਾ ਫੜ ਕੇ ਅਤੇ ਗਲ ਵਿਚ ਤਖਤੀ ਪਾ ਕੇ ਪਹਿਰੇਦਾਰ ਵਜੋਂ ਇਹ ਸੇਵਾ ਆਰੰਭ ਕੀਤੀ ਗਈ। ਉਨ੍ਹਾਂ ਵਲੋਂ ਇਹ ਸੇਵਾ 10 ਵਜੇ ਤੱਕ ਨਿਭਾਈ ਗਈ।ਇਸ ਉਪਰੰਤ 11 ਵਜੇ ਤੱਕ ਕੀਰਤਨ ਸਰਵਣ ਕੀਤਾ ਗਿਆ। ਤਖਤ ਸਾਹਿਬ ਦੇ ਹੁਕਮਾਂ ਤਹਿਤ ਇਸ ਤੋਂ ਬਾਅਦ ਉਨ੍ਹਾਂ ਵੱਲੋਂ ਲੰਗਰ ਹਾਲ ਵਿਖੇ ਸੰਗਤਾਂ ਦੇ ਜੂਠੇ ਬਰਤਨ ਵੀ ਸਾਫ਼ ਕੀਤੇ।
ਸੁਰੱਖਿਆ ਦੇ ਸਖਤ ਪ੍ਰਬੰਧ
ਇਸ ਦੌਰਾਨ ਉਨ੍ਹਾਂ ਨਾਲ ਵੱਡੀ ਗਿਣਤੀ ਸਮਰਥਕ ਵੀ ਮੌਜੂਦ ਸਨ। ਸੁਖਬੀਰ ਬਾਦਲ ਨੂੰ ਫਤਿਹਗੜ੍ਹ ਸਾਹਿਬ ‘ਚ ਲਗਾਤਾਰ ਸਖਤ ਸੁਰੱਖਿਆ ਘੇਰੇ ‘ਚ ਰੱਖਿਆ ਗਿਆ। ਦੱਸ ਦਈਏ ਕਿ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਕੇਸਗੜ੍ਹ ਸਾਹਿਬ ਅਤੇ ਹੁਣ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਸਜ਼ਾ ਭੁਗਤਣ ਤੋਂ ਬਾਅਦ ਸੁਖਬੀਰ ਬਾਦਲ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਅਤੇ ਸ੍ਰੀ ਮੁਕਤਸਰ ਸਾਹਿਬ ਵਿਖੇ ਆਪਣੀ ਸਜ਼ਾ ਪੂਰੀ ਕਰਨੀ ਹੋਵੇਗੀ।