ਸੁਖਬੀਰ ਸਿੰਘ ਬਾਦਲ ਮੁੜ ਬਣੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ

0
146

– ਚੌਥੀ ਵਾਰ ਚੁਣੇ ਗਏ ਪ੍ਰਧਾਨ
– ਕੋਈ ਵੀ ਹੋਰ ਆਗੂ ਪ੍ਰਧਾਨ ਦੇ ਅਹੁਦੇ ਲਈ ਅੱਗੇ ਨਹੀਂ ਆਇਆ

ਅੰਮ੍ਰਿਤਸਰ, 12 ਅਪ੍ਰੈਲ 2025 – ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਚੱਲ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਡੈਲੀਗੇਟ ਇਜਲਾਸ ਦੌਰਾਨ ਬਲਵਿੰਦਰ ਸਿੰਘ ਭੂੰਦੜ ਵਲੋਂ ਸੁਖਬੀਰ ਸਿੰਘ ਬਾਦਲ ਦਾ ਨਾਂਅ ਪ੍ਰਧਾਨ ਵਜੋਂ ਪੇਸ਼ ਕੀਤਾ ਗਿਆ, ਜਿਸ ਦੀ ਤਾਇਦ ਪਰਮਜੀਤ ਸਿੰਘ ਸਰਨਾ ਵਲੋਂ ਕੀਤੀ ਗਈ ਹੈ।

ਤਾਈਦ ਮਜੀਦ ਮਹੇਸ਼ ਇੰਦਰ ਸਿੰਘ ਗਰੇਵਾਲ ਵਲੋਂ ਕੀਤੀ ਗਈ ਹੈ ਤੇ ਹਾਜ਼ਰ ਡੈਲੀਗੇਟਸ ਵਲੋਂ ਬੋਲੇ ਸੋ ਨਿਹਾਲ ਦੇ ਜੈਕਾਰੇ ਬੁਲਾ ਕੇ ਸੁਖਬੀਰ ਸਿੰਘ ਬਾਦਲ ਨੂੰ ਪ੍ਰਧਾਨ ਬਣਾਉਣ ਦੀ ਪ੍ਰਵਾਨਗੀ ਦਿੱਤੀ ਗਈ ਹੈ।

ਇਹ ਵੀ ਪੜ੍ਹੋ: ਥਰਡ ਅੰਪਾਇਰ ਦੇ ਫ਼ੈਸਲੇ ਨੇ ਹਰ ਕਿਸੇ ਨੂੰ ਕੀਤਾ ਹੈਰਾਨ, ਧੋਨੀ Out ਜਾਂ Not Out ?

ਸੁਖਬੀਰ ਸਿੰਘ ਦੇ ਮੁਕਾਬਲੇ ਕੋਈ ਵੀ ਹੋਰ ਪ੍ਰਧਾਨ ਦੇ ਅਹੁਦੇ ਲਈ ਨਾਂਅ ਪੇਸ਼ ਨਾ ਹੋਣ ਕਰਕੇ ਅੱਜ ਦੇ ਇਜਲਾਸ ਦੇ ਚੋਣ ਅਧਿਕਾਰੀ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ ਵਲੋਂ ਸੁਖਬੀਰ ਸਿੰਘ ਬਾਦਲ ਨੂੰ ਪ੍ਰਧਾਨ ਐਲਾਨ ਦਿੱਤਾ ਗਿਆ ਹੈ। ਜ਼ਿਕਰ ਯੋਗ ਹੈ ਕਿ ਸੁਖਬੀਰ ਸਿੰਘ ਬਾਦਲ ਲਗਾਤਾਰ ਚੌਥੀ ਵਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਚੁਣੇ ਗਏ ਹਨ।

 

LEAVE A REPLY

Please enter your comment!
Please enter your name here