CBSE ਵੱਲੋਂ 2025-26 ਦੇ ਪਾਠਕ੍ਰਮ ‘ਚੋ ਪੰਜਾਬੀ ਨੂੰ ਹਟਾਉਣ ਦੇ ਮਾਮਲੇ ‘ਤੇ ਸੁਖਬੀਰ ਬਾਦਲ ਦਾ ਵੱਡਾ ਬਿਆਨ
ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀ.ਬੀ.ਐੱਸ.ਈ.) ਵੱਲੋਂ ਪੰਜਾਬੀ ਨੂੰ ਦੂਜੀ ਭਾਸ਼ਾ ਵਜੋਂ ਹਟਾਏ ਜਾਣ ‘ਤੇ ਸਿਆਸੀ ਪਾਰਟੀਆਂ ਨੇ ਸਵਾਲ ਉਠਾਉਣੇ ਸ਼ੁਰੂ ਕਰ ਦਿੱਤੇ ਹਨ। ਸ਼੍ਰੋਮਣੀ ਅਕਾਲੀ ਦਲ ਵੱਲੋਂ ਇਸ ਫ਼ੈਸਲੇ ਦਾ ਸਖ਼ਤ ਵਿਰੋਧ ਕੀਤਾ ਗਿਆ ਹੈ।
ਸ਼੍ਰੋਮਣੀ ਅਕਾਲੀ ਦਲ ਆਗੂ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰ ਕੇ ਕਿਹਾ ਕਿ ” ਮੈਂ ਸੀਬੀਐਸਈ ਵੱਲੋਂ 2025-26 ਦੇ ਲਈ ਜਾਰੀ ਕੀਤੇ ਪਾਠਕ੍ਰਮ ਵਿੱਚੋਂ ਖੇਤਰੀ ਭਾਸ਼ਾਵਾਂ ਵਿੱਚੋਂ ਪੰਜਾਬੀ ਨੂੰ ਹਟਾਉਣ ਦੇ ਫ਼ੈਸਲੇ ਦੀ ਸਖ਼ਤ ਨਿਖੇਧੀ ਕਰਦਾ ਹਾਂ । ਪੰਜਾਬੀ ਸਾਡੀ ਮਾਂ ਬੋਲੀ ਹੈ, ਜੋ ਕਿ ਵੱਖ-ਵੱਖ ਰਾਜਾਂ ਅਤੇ ਦੁਨੀਆਂ ਭਰ ਦੇ ਕਈ ਦੇਸ਼ਾਂ ਵਿੱਚ ਬੋਲੀ ਅਤੇ ਪੜ੍ਹੀ ਜਾਂਦੀ ਹੈ । ਸਾਡੀ ਮਾਂ ਬੋਲੀ ‘ਤੇ ਇਸ ਹਮਲੇ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ, ਸ਼੍ਰੋਮਣੀ ਅਕਾਲੀ ਦਲ ਇਸ ਫ਼ੈਸਲੇ ਦਾ ਸਖ਼ਤ ਵਿਰੋਧ ਕਰਦਾ ਹੈ । ਅਸੀਂ ਮੰਗ ਕਰਦੇ ਹਾਂ ਕਿ ਇਸ ਫ਼ੈਸਲੇ ਨੂੰ ਤੁਰੰਤ ਵਾਪਸ ਲਿਆ ਜਾਵੇ ਅਤੇ ਮੈਂ ਸਾਰੇ ਪੰਜਾਬੀਆਂ ਨੂੰ ਇਸ ਲੜਾਈ ਵਿੱਚ ਇਕਜੁੱਟ ਹੋਣ ਦੀ ਅਪੀਲ ਕਰਦਾ ਹਾਂ ।”
ਬੀ.ਐਸ.ਐਫ਼ ਜਵਾਨਾਂ ਵੱਲੋਂ ਵੱਡੀ ਕਾਰਵਾਈ! ਪਾਕਿਸਤਾਨੀ ਘੁਸਪੈਠੀਆ ਕੀਤਾ ਢੇਰ