ਬੀਤੇ ਦਿਨੀ ਪੰਜਾਬ ਦੇ ਮੁੱਖ ਮੰਤਰੀ ਆਹੁਦੇ ਤੋਂ ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇ ਦਿੱਤਾ ਸੀ। ਇਸ ਲਈ ਹੁਣ ਪੰਜਾਬ ਲਈ ਨਵੇਂ ਮੁੱਖ ਮੰਤਰੀ ਦੇ ਨਾਂ ਲਈ ਕਈਆਂ ਦੇ ਨਾਂ ਸਾਹਮਣੇ ਆ ਰਹੇ ਸਨ। ਇਸੇ ਦੌਰਾਨ ਨਵਜੋਤ ਸਿੰਘ ਸਿੱਧੂ ਦਾ ਨਾਂ ਵੀ ਸਾਹਮਣੇ ਆ ਰਿਹਾ ਹੈ। ਪਰ ਹੁਣ ਸੁਖਜਿੰਦਰ ਸਿੰਘ ਰੰਧਾਵਾ ਦਾ ਨਾਂ ਲਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਇਆ ਜਾ ਸਕਦਾ ਹੈ।
ਪੰਜਾਬ ਵਿੱਚ ਮੁੱਖ ਮੰਤਰੀ ਦੇ ਚਿਹਰੇ ਸੰਬੰਧੀ ਸਸਪੈਂਸ ਖਤਮ ਹੋ ਗਿਆ ਹੈ। ਸੂਤਰਾਂ ਦੇ ਹਵਾਲੇ ਤੋਂ ਖ਼ਬਰ ਆ ਰਹੀ ਹੈ ਕਿ ਸੁਖਜਿੰਦਰ ਰੰਧਾਵਾ ਪੰਜਾਬ ਦੇ ਨਵੇਂ ਮੁੱਖ ਮੰਤਰੀ ਹੋਣਗੇ। ਹਾਈਕਮਾਨ ਨੇ ਉਨ੍ਹਾਂ ਦੇ ਨਾਂ ‘ਤੇ ਮੋਹਰ ਲਗਾ ਦਿੱਤੀ ਹੈ। ਪਰ ਇਸ ਸੰਬੰਧੀ ਅਜੇ ਅਧਿਕਾਰਕ ਐਲਾਨ ਹੋਣਾ ਬਾਕੀ ਹੈ। ਇਸ ਦੀ ਰਸਮੀ ਘੋਸ਼ਣਾ ਕੁੱਝ ਸਮੇਂ ਵਿੱਚ ਕੀਤੀ ਜਾ ਸਕਦੀ ਹੈ।
ਇਸ ਸਿਆਸੀ ਹਲਚਲ ਦੌਰਾਨ ਸੁਖਜਿੰਦਰ ਸਿੰਘ ਰੰਧਾਵਾ ਦੀ ਰਿਹਾਇਸ਼ ‘ਤੇ ਵਿਧਾਇਕ ਆਉਣੇ ਸ਼ੁਰੂ ਹੋ ਗਏ ਹਨ। ਇਸ ਦੇ ਨਾਲ ਹੀ ਉਨ੍ਹਾਂ ਦੇ ਘਰ ਜਸ਼ਨ ਦਾ ਮਾਹੌਲ ਹੈ। ਇਸ ਦੇ ਨਾਲ ਹੀ ਮੀਡੀਆ ਵੀ ਉੱਥੇ ਮੌਜੂਦ ਹੈ। ਕਿਹਾ ਜਾ ਰਿਹਾ ਹੈ ਕਿ ਲੱਗਭੱਗ ਪੰਜਾਬ ਦੇ ਨਵੇਂ ਮੁੱਖ ਮੰਤਰੀ ਬਾਰੇ ਤੈਅ ਹੋ ਚੁੱਕਾ ਹੈ ਪਰ ਇਸਦਾ ਅਜੇ ਰਸਮੀ ਐਲਾਨ ਹੋਣਾ ਬਾਕੀ ਹੈ। ਕੁੱਝ ਸਮੇਂ ਤੱਕ ਇਸ ਦਾ ਐਲਾਨ ਹੋ ਜਾਵੇਗਾ।









