ਕਿਸਾਨ ਆਗੂ ਡੱਲੇਵਾਲ ਦੀ ਸਿਹਤ ‘ਤੇ ਸੁਨੀਲ ਜਾਖੜ ਨੇ ਜਤਾਈ ਚਿੰਤਾ, ਕੀਤੀ ਇਹ ਅਪੀਲ
ਖਨੌਰੀ ਸਰਹੱਦ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 28ਵੇਂ ਦਿਨ ਵੀ ਜਾਰੀ ਹੈ। ਉਨ੍ਹਾਂ ਦੀ ਸਿਹਤ ਨਾਜ਼ੁਕ ਬਣੀ ਹੋਈ ਹੈ। ਇਮਿਊਨਿਟੀ ਵੀ ਘਟ ਗਈ ਹੈ। ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਵੀ ਕਿਸਾਨ ਆਗੂ ਡੱਲੇਵਾਲ ਨੂੰ ਲੈ ਕੇ ਚਿੰਤਾ ਜ਼ਾਹਿਰ ਕੀਤੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਵਿਗੜ ਰਹੀ ਸਿਹਤ ਚਿੰਤਾ ਦਾ ਵਿਸ਼ਾ ਹੈ।
ਡੱਲੇਵਾਲ ਦਾ ਮਰਨ ਵਰਤ ਖ਼ਤਮ ਕਰਵਾਉਣ ਦੀ ਗੱਲ ਕਰਨ
ਇਸ ਦੇ ਨਾਲ ਹੀ ਡੱਲੇਵਾਲ ਨਾਲ ਮੁਲਾਕਾਤ ਕਰ ਰਹੇ ਵਿਰੋਧੀ ਆਗੂਆਂ ਅਤੇ ਸਿਆਸਤਦਾਨਾਂ ‘ਤੇ ਵੀ ਸੁਨੀਲ ਜਾਖੜ ਨੇ ਹਮਲਾ ਕੀਤਾ ਉਨ੍ਹਾਂ ਕਿਹਾ ਕਿ “ਡੱਲੇਵਾਲ ਜੀ ਦੀ ਜਾਨ ਨਾਲ ਖਿਲਵਾੜ ਹੋ ਰਿਹਾ ਹੈ ਕਿਸੇ ਆਗੂ ਨੇ ਉਨ੍ਹਾਂ ਨੂੰ ਮਰਨ ਵਰਤ ਖ਼ਤਮ ਕਰਨ ਲਈ ਨਹੀਂ ਕਿਹਾ ਹੈ। ਸਾਰੇ ਆਗੂਆਂ ਨੂੰ ਉਨ੍ਹਾਂ ਦੀ ਜਾਨ ਬਚਾਉਣ ਵੱਲ ਧਿਆਨ ਦੇਣਾ ਚਾਹੀਦਾ ਹੈ, ਡੱਲੇਵਾਲ ਜੀ ਦੀ ਜ਼ਿੰਦਗੀ ਬਹੁਤ ਕੀਮਤੀ ਹੈ, ਉਨ੍ਹਾਂ ਦੇ ਅੰਗ ਪ੍ਰਭਾਵਿਤ ਹੋ ਰਹੇ ਹਨ, ਉਨ੍ਹਾਂ ਦੇ ਗੁਰਦੇ ਅਤੇ ਲੀਵਰ ਲਗਾਤਾਰ ਖਰਾਬ ਹੋ ਰਹੇ ਹਨ ਤੇ ਆਗੂ ਜੋ ਕਿ ਪਿਛਲੇ ਕਈ ਦਿਨਾਂ ਤੋਂ ਸਿਰਫ਼ ਹਾਲ ਪੁੱਛਣ ਜਾ ਰਹੇ ਹਨ ਉਹ ਸਿਰਫ ਹਾਲ ਚਾਲ ਨਾ ਪੁੱਛਣ ਸਗੋਂ ਉਹ ਤੇ ਡੱਲੇਵਾਲ ਦੇ ਸਾਥੀ ਉਨ੍ਹਾਂ ਦਾ ਮਰਨ ਵਰਤ ਖ਼ਤਮ ਕਰਵਾਉਣ ਦੀ ਗੱਲ ਕਰਨ।” ਸੁਨੀਲ ਜਾਖੜ ਨੇ ਕਿਹਾ ਕਿ ਸਭ ਤੋਂ ਪਹਿਲਾਂ ਡੱਲੇਵਾਲ ਦੀ ਜਾਨ ਬਚਾਉਣ ਦੀ ਲੋੜ ਹੈ ਅਤੇ ਉਨ੍ਹਾਂ ਅਪੀਲ ਕੀਤੀ ਕਿ ਡੱਲੇਵਾਲ ਮਰਨ ਵਰਤ ਛੱਡ ਦੇਣ।
ਬੈਡਮਿੰਟਨ ਸਟਾਰ PV ਸਿੰਧੂ ਨੇ ਵਿਆਹ ਮੌਕੇ ਪਹਿਨੀ ਇਹ ਖਾਸ ਡਰੈੱਸ, ਸਾਹਮਣੇ ਆਈਆਂ ਖੂਬਸੂਰਤ ਤਸਵੀਰਾਂ