ਸ਼ੰਭੂ ਬਾਰਡਰ ‘ਤੇ ਅੱਜ ਸੁਪਰੀਮ ਕੋਰਟ ‘ਚ ਹੋਵੇਗੀ ਸੁਣਵਾਈ, ਕਿਸਾਨ ਅੰਦੋਲਨ ਕਾਰਨ ਪਿਛਲੇ 10 ਮਹੀਨਿਆਂ ਤੋਂ ਹੈ ਬੰਦ
ਚੰਡੀਗੜ੍ਹ 17 ਦਸੰਬਰ: ਕਿਸਾਨੀ ਮੋਰਚੇ ਕਾਰਨ ਪਿਛਲੇ 10 ਮਹੀਨਿਆਂ ਤੋਂ ਬੰਦ ਪਏ ਸ਼ੰਭੂ ਸਰਹੱਦ ਦੇ ਮਾਮਲੇ ‘ਤੇ ਅੱਜ ਸੁਪਰੀਮ ਕੋਰਟ ‘ਚ ਸੁਣਵਾਈ ਹੋਵੇਗੀ। ਇਸ ਵਿੱਚ ਹਾਈ ਪਾਵਰ ਕਮੇਟੀ ਦੀ ਅੰਤ੍ਰਿਮ ਰਿਪੋਰਟ ਦੇ ਨਾਲ-ਨਾਲ ਪਿਛਲੇ 22 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ‘ਤੇ ਵੀ ਸੁਣਵਾਈ ਹੋਣ ਦੀ ਸੰਭਾਵਨਾ ਹੈ।
13 ਦਸੰਬਰ ਨੂੰ ਹੋਈ ਸੀ ਮਾਮਲੇ ‘ਤੇ ਸੁਣਵਾਈ
ਦੱਸ ਦਈਏ ਕਿ ਇਸ ਤੋਂ ਪਹਿਲਾਂ 13 ਦਸੰਬਰ ਨੂੰ ਇਸ ਮਾਮਲੇ ਦੀ ਸੁਣਵਾਈ ਹੋਈ ਸੀ, ਜਿਸ ਵਿੱਚ ਸੁਪਰੀਮ ਕੋਰਟ ਨੇ ਸ਼ੰਭੂ ਬਾਰਡਰ ਨੂੰ ਤੁਰੰਤ ਖੋਲ੍ਹਣ ਦੇ ਹੁਕਮ ਦੇਣ ਤੋਂ ਇਨਕਾਰ ਕਰ ਦਿੱਤਾ ਸੀ ਅਤੇ ਹਾਈ ਪਾਵਰ ਕਮੇਟੀ ਨੂੰ ਹਦਾਇਤ ਕੀਤੀ ਸੀ ਕਿ ਉਹ ਕਿਸਾਨਾਂ ਨੂੰ ਸਮਝਾਉਣ ਕਿ ਉਨ੍ਹਾਂ ਦੇ ਧਰਨੇ ਨੂੰ ਹਾਈਵੇਅ ਦੀ ਬਜਾਏ ਕਿਸੇ ਹੋਰ ਥਾਂ ‘ਤੇ ਤਬਦੀਲ ਜਾਵੇ ਜਾਂ ਕੁਝ ਸਮਾਂ ਮੁਲਤਵੀ ਕੀਤਾ ਜਾਵੇ। ਸੁਣਵਾਈ ਦੌਰਾਨ ਅਦਾਲਤ ਨੇ ਜਗਜੀਤ ਡੱਲੇਵਾਲ ਦੀ ਸਿਹਤ ‘ਤੇ ਵੀ ਚਿੰਤਾ ਪ੍ਰਗਟਾਈ ਸੀ ਅਤੇ ਪੰਜਾਬ ਸਰਕਾਰ ਨੂੰ ਹਦਾਇਤ ਕੀਤੀ ਸੀ ਕਿ ਉਨ੍ਹਾਂ ਨੂੰ ਤੁਰੰਤ ਮੈਡੀਕਲ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ।
ਇਹ ਵੀ ਪੜੋ: ਅੰਮ੍ਰਿਤਸਰ ਦੇ ਇੱਕ ਹੋਰ ਪੁਲਿਸ ਥਾਣੇ ‘ਚ ਧਮਾਕਾ! ਲੋਕਾਂ ‘ਚ ਦਹਿਸ਼ਤ