ਅਜਨਾਲਾ ਦੀ ਦੁਕਾਨ ਧਰਮਪਾਲ ਵੈਸ਼ਨੋ ਭੋਜਨ ਭੰਡਾਰ ਤੇ ਵਿਕ ਰਹੇ ਸੁਸਰੀ ਵਾਲੇ ਭਠੂਰੇ ||Health News

0
107

ਅਜਨਾਲਾ ਦੀ ਦੁਕਾਨ ਧਰਮਪਾਲ ਵੈਸ਼ਨੋ ਭੋਜਨ ਭੰਡਾਰ ਤੇ ਵਿਕ ਰਹੇ ਸੁਸਰੀ ਵਾਲੇ ਭਠੂਰੇ

 

ਅਜਨਾਲਾ ਸ਼ਹਿਰ ਅੰਦਰ ਦੁਕਾਨਾਂ ਉੱਪਰ ਸ਼ਰੇਆਮ ਲੋਕਾਂ ਨੂੰ ਖਾਣ ਪੀਣ ਵਾਲੀਆਂ ਚੀਜ਼ਾਂ ਵਿੱਚ ਕੀੜੇ ਮਕੌੜੇ ਪਰੋਸ ਕੇ ਦਿੱਤੇ ਜਾ ਰਹੇ ਹਨ, ਅਜਨਾਲਾ ਦੀ ਧਰਮਪਾਲ ਵੈਸ਼ਨੋ ਭੋਜਨ ਭੰਡਾਰ ਉੱਪਰ ਭਠੂਰਿਆਂ ਵਿੱਚ ਸੁਸਰੀਆਂ ਨਿਕਲਣ ਵਾਲੀ ਵੀਡੀਓ ਤੋਂ ਬਾਅਦ ਫੂਡ ਸੇਫਟੀ ਵਿਭਾਗ ਦੇ ਸਹਾਇਕ ਕਮਿਸ਼ਨਰ ਨੇ ਆਪਣੀ ਟੀਮ ਨਾਲ ਧਰਮਪਾਲ ਵੈਸ਼ਨੋ ਭੋਜਨ ਭੰਡਾਰ ਉੱਪਰ ਰੇਡ ਕੀਤੀ ਜਿਸ ਦੌਰਾਨ ਮੌਕੇ ਤੇ ਵਿਭਾਗ ਵੱਲੋਂ ਵੱਖ-ਵੱਖ ਚੀਜ਼ਾਂ ਦੇ ਸੈਂਪਲ ਭਰੇ ਗਏ ਉੱਥੇ ਹੀ ਦੁਕਾਨਦਾਰ ਨੂੰ ਤਾੜਨਾ ਕੀਤੀ ਗਈ ਕਿ ਖਾਣ ਪੀਣ ਵਾਲੀਆਂ ਚੀਜ਼ਾਂ ਦੀ ਸਾਫ ਸਫਾਈ ਰੱਖੀ ਜਾਵੇ

ਇਹ ਵੀ ਪੜ੍ਹੋ- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ ਚੋਣਾਂ ਦਾ ਹੋਇਆ ਐਲਾਨ, ਪੜ੍ਹੋ ਵੇਰਵਾ

ਇਸ ਮੌਕੇ ਫੂਡ ਸੇਫਟੀ ਵਿਭਾਗ ਦੇ ਸਹਾਇਕ ਕਮਿਸ਼ਨਰ ਰਜਿੰਦਰ ਪਾਲ ਸਿੰਘ ਨੇ ਦੱਸਿਆ ਕਿ ਉਹਨਾਂ ਨੂੰ ਇੱਕ ਵੀਡੀਓ ਸ਼ਿਕਾਇਤ ਮਿਲੀ ਸੀ ਕਿ ਦੁਕਾਨ ਅੰਦਰ ਪਠੂਰਿਆਂ ਵਿੱਚ ਸੁਸਰੀਆਂ ਮਿਲ ਰਹੀਆਂ ਹਨ ਜਿਸ ਵਿੱਚ ਚਲਦੇ ਉਹਨਾਂ ਵੱਲੋਂ ਦੁਕਾਨ ਅੰਦਰ ਰੇਡ ਕਰਕੇ ਮੌਕੇ ਤੋਂ ਸੈਂਪਲ ਭਰੇ ਗਏ ਹਨ ਅਤੇ ਉੱਥੇ ਹੀ ਦੁਕਾਨਦਾਰ ਨੂੰ ਹਦਾਇਤ ਕੀਤੀ ਗਈ ਹੈ ਕਿ ਆਪਣੀਆਂ ਖਾਣ ਪੀਣ ਵਾਲੀਆਂ ਚੀਜ਼ਾਂ ਢੱਕ ਕੇ ਰੱਖੀਆਂ ਜਾਣ ਤੇ ਉਹਨਾਂ ਦੀ ਸਾਫ ਸਫਾਈ ਰੱਖੀ ਜਾਵੇ ਉਹਨਾਂ ਦੁਕਾਨਦਾਰਾਂ ਨੂੰ ਤਾੜਨਾ ਕੀਤੀ ਸੀ ਜੇਕਰ ਕੋਈ ਵੀ ਲੋਕਾਂ ਦੀ ਸਿਹਤ ਦੇ ਨਾਲ ਖਿਲਵਾੜ ਕਰਦਾ ਹੈ ਤਾਂ ਉਸ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ

LEAVE A REPLY

Please enter your comment!
Please enter your name here