T20 World Cup: ਵਿਜੇਤਾ Team India ਨੇ PM ਮੋਦੀ ਨਾਲ ਕੀਤੀ ਮੁਲਾਕਾਤ
T-20 ਵਿਸ਼ਵ ਕੱਪ ਜਿੱਤ ਕੇ ਵਾਪਸੀ ਕਰਨ ਵਾਲੀ ਟੀਮ ਇੰਡੀਆ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਹੈ। ਪ੍ਰਧਾਨ ਮੰਤਰੀ ਨੇ ਟੀਮ ਦੇ ਖਿਡਾਰੀਆਂ ਨਾਲ ਕਰੀਬ ਦੋ ਘੰਟੇ ਤੱਕ ਮੁਲਾਕਾਤ ਕੀਤੀ। ਫਿਰ ਟੀਮ ਹੁਣ ਦਿੱਲੀ ਹਵਾਈ ਅੱਡੇ ਲਈ ਰਵਾਨਾ ਹੋ ਗਈ ਹੈ। ਕੁਝ ਸਮੇਂ ਬਾਅਦ ਭਾਰਤੀ ਟੀਮ ਚਾਰਟਰਡ ਫਲਾਈਟ ਰਾਹੀਂ ਮੁੰਬਈ ਲਈ ਰਵਾਨਾ ਹੋਵੇਗੀ।
ਫਿਰ ਸ਼ਾਮ 5 ਵਜੇ ਤੋਂ ਜਿੱਤ ਪਰੇਡ ਹੋਵੇਗੀ। ਖੁੱਲ੍ਹੀ ਛੱਤ ਵਾਲੀ ਬੱਸ ਪਰੇਡ ਲਈ ਤਿਆਰ ਹੈ। ਜਿਸਦੀ ਤਸਵੀਰ ਵੀ ਸਾਹਮਣੇ ਆਈ ਹੈ। ਟੀਮ ਨਰੀਮਨ ਪੁਆਇੰਟ ਤੋਂ ਵਾਨਖੇੜੇ ਸਟੇਡੀਅਮ ਤੱਕ ਇਸ ਬੱਸ ‘ਚ ਸਵਾਰ ਹੋਵੇਗੀ। ਫਿਰ ਸਨਮਾਨ ਸਮਾਰੋਹ ਵਿੱਚ ਇੱਕ ਨਕਦ ਇਨਾਮ ਦਿੱਤਾ ਜਾਵੇਗਾ, ਜਿੱਥੇ ਪ੍ਰਸ਼ੰਸਕਾਂ ਨੂੰ ਮੁਫਤ ਦਾਖਲਾ ਦਿੱਤਾ ਜਾਵੇਗਾ। ਮੁੰਬਈ ਪੁਲਿਸ ਦੇ ਜੁਆਇੰਟ ਸੀਪੀ (ਲਾਅ ਐਂਡ ਆਰਡਰ) ਸਤਿਆਨਾਰਾਇਣ ਚੌਧਰੀ ਨੇ ਕਿਹਾ ਕਿ ਭਾਰਤੀ ਟੀਮ ਦੀ ਜਿੱਤ ਪਰੇਡ ਲਈ ਰੂਟ ਮੋੜ ਦਿੱਤੇ ਗਏ ਹਨ।