ਤਰਨ ਤਾਰਨ ਪੁਲਿਸ ਨੂੰ ਮਿਲੀ ਵੱਡੀ ਸਫਲਤਾ; ਅੰਤਰਰਾਸ਼ਟਰੀ ਨਸ਼ਾ ਤਸਕਰ ਗ੍ਰਿਫਤਾਰ, ਅਮਰੀਕਾ -ਕੈਨੇਡਾ ਵਿੱਚ ਕਰਦਾ ਸੀ ਨਸ਼ੇ ਦੀ ਤਸਕਰੀ
ਤਰਨ ਤਾਰਨ ਪੁਲਿਸ ਵਲੋਂ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਅੰਤਰਰਾਸ਼ਟਰੀ ਪੱਧਰ ਦੇ ਨਸ਼ਾ ਤਸਕਰ ਸ਼ਹਿਨਾਜ਼ ਸਿੰਘ ਉਰਫ ਸ਼ੌਨ ਭਿੰਡਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜੋ ਕਿ ਅਮਰੀਕਾ ਦੀ ਏਜੰਸੀ FBI ਦੁਆਰਾ ਲੋੜੀਦਾ ਹੈ। ਇਹ ਇੱਕ ਅੰਤਰਰਾਸ਼ਟਰੀ ਨਸ਼ਾ ਤਸਕਰੀ ਗਿਰੋਹ ਦਾ ਪ੍ਰਮੁੱਖ ਸਰਗਨਾ ਸੀ, ਜੋ ਕੋਲੰਬੀਆ ਤੋਂ ਅਮਰੀਕਾ ਅਤੇ ਕੈਨੇਡਾ ਵਿੱਚ ਕੋਕੀਨ ਦੀ ਤਸਕਰੀ ਕਰਦਾ ਸੀ।
ਇਹ ਵੀ ਪੜੋ : ED ਵੱਲੋਂ ਛੱਤੀਸਗੜ੍ਹ ਦੇ ਸਾਬਕਾ ਸੀਐਮ ਭੁਪੇਸ਼ ਬਘੇਲ ਦੇ ਘਰ ਛਾਪੇਮਾਰੀ, ਖੰਗਾਲੇ ਜਾ ਰਹੇ ਦਸਤਾਵੇਜ
ਪੰਜਾਬ ਪੁਲਿਸ ਵੱਲੋਂ ਸਾਂਝੀ ਕੀਤੀ ਜਾਣਕਾਰੀ ਅਨੁਸਾਰ “ਇਹ ਕਾਰਵਾਈ 26 ਫਰਵਰੀ, 2025 ਨੂੰ ਅਮਰੀਕਾ ਵਿੱਚ ਉਸਦੇ ਚਾਰ ਸਾਥੀਆਂ ਦੀ ਗ੍ਰਿਫਤਾਰੀ ਤੋਂ ਬਾਅਦ ਕੀਤੀ ਗਈ ਹੈ, ਜਿਨ੍ਹਾਂ ਦੀ ਪਛਾਣ ਇਸ ਤਰਾਂ ਹੈ: 1. ਅੰਮ੍ਰਿਤਪਾਲ ਸਿੰਘ ਉਰਫ ਅੰਮ੍ਰਿਤ ਉਰਫ ਬੱਲ 2. ਅੰਮ੍ਰਿਤਪਾਲ ਸਿੰਘ ਉਰਫ ਚੀਮਾ 3. ਤਕਦੀਰ ਸਿੰਘ ਉਰਫ ਰੋਮੀ 4. ਸਰਬਜੀਤ ਸਿੰਘ ਉਰਫ ਸਾਬੀ 5. ਫਰਨਾਂਡੋ ਵੈਲਾਡੇਰੇਸ ਉਰਫ ਫ੍ਰੈਂਕੋ। ਇਹਨਾਂ ਦੀ ਗ੍ਰਿਫਤਾਰੀ ਦੌਰਾਨ ਅਮਰੀਕੀ ਅਧਿਕਾਰੀਆਂ ਵਲੋਂ ਇਨ੍ਹਾਂ ਦੀ ਰਿਹਾਇਸ਼ਾਂ ਅਤੇ ਵਾਹਨਾਂ ਤੋਂ 391 ਕਿਲੋਗ੍ਰਾਮ ਮੈਥਾਮਫੇਟਾਮਾਈਨ, 109 ਕਿਲੋਗ੍ਰਾਮ ਕੋਕੀਨ ਅਤੇ ਚਾਰ ਹਥਿਆਰ ਬਰਾਮਦ ਕੀਤੇ ਗਏ ਸਨ । ਪੁਲਿਸ ਦੀ ਕਾਰਵਾਈ ਤੋਂ ਬਾਅਦ, ਸ਼ਹਿਨਾਜ਼ ਭਾਰਤ ਫਰਾਰ ਹੋ ਗਿਆ ਸੀ , ਜਿਸਨੂੰ ਪੰਜਾਬ ਪੁਲਿਸ ਨੇ ਸਫਲਤਾਪੂਰਵਕ ਪਤਾ ਲਗਾਉਣ ਉਪਰੰਤ ਗ੍ਰਿਫਤਾਰ ਕਰ ਲਿਆ। ਇਹ ਅਪ੍ਰੇਸ਼ਨ ਪੰਜਾਬ ਪੁਲਿਸ ਦੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਸੰਗਠਿਤ ਅਪਰਾਧ ਪ੍ਰਤੀ ਜ਼ੀਰੋ-ਟੌਲਰੈਂਸ ਪਹੁੰਚ ਦਾ ਪ੍ਰਮਾਣ ਹੈ। ਅਸੀਂ ਇਹ ਯਕੀਨੀ ਬਣਾਉਣ ਲਈ ਅੰਤਰਰਾਸ਼ਟਰੀ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨਾਲ ਕੰਮ ਕਰਨ ਲਈ ਵਚਨਬੱਧ ਹਾਂ ਕਿ ਪੰਜਾਬ ਨਸ਼ਾ ਤਸਕਰਾਂ ਅਤੇ ਅਪਰਾਧੀਆਂ ਲਈ ਸੁਰੱਖਿਅਤ ਪਨਾਹਗਾਹ ਨਹੀਂ ਹੈ।”