ਤਰਨਤਾਰਨ: ਗ੍ਰਾਮ ਪੰਚਾਇਤ ਪਿੰਡ ਮੂਸਾ ਕਲ਼ਾਂ ਦੀ ਚੋਣ ਦੇ ਮੱਦੇਨਜਰ 16 – 17 ਫਰਵਰੀ ਨੂੰ ‘ਡਰਾਈ ਡੇ’ ਘੋਸ਼ਿਤ
ਤਰਨ ਤਾਰਨ, 14 ਫਰਵਰੀ: ਪੰਜਾਬ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪਿੰਡ ਮੂਸਾ ਕਲ਼ਾਂ ਤਹਿ ਅਤੇ ਜਿਲ੍ਹਾ ਤਰਨ ਤਾਰਨ ਦੀ ਗ੍ਰਾਮ ਪੰਚਾਇਤ ਦੀ ਚੋਣ ਮਿਤੀ 16 ਫਰਵਰੀ, 2025 ਨੂੰ ਕਰਵਾਈ ਜਾ ਰਹੀ ਹੈ। ਇਹਨਾਂ ਚੋਣਾਂ ਦੇ ਮੱਦੇਨਜ਼ਰ ਗ੍ਰਾਮ ਪੰਚਾਇਤ ਪਿੰਡ ਮੂਸਾ ਕਲ਼ਾਂ ਦੇ ਮਾਲੀਏ ਹਦੂਦ ਅੰਦਰ ਪੈਂਦੇ ਇਲਾਕੇ ਵਿੱਚ ਮਿਤੀ 16 ਫਰਵਰੀ, 2025 ਤੋਂ ਲੈ ਕੇ ਮਿਤੀ 17 ਫਰਵਰੀ, 2025 ਤੱਕ ਡਰਾਈ ਡੇ ਘੋਸ਼ਿਤ ਕੀਤਾ ਜਾਣਾ ਹੈ।
17 ਫਰਵਰੀ 2025 ਨੂੰ ਸਵੇਰ 10.00 ਵਜੇ ਤੱਕ “ਡਰਾਈ ਡੇ
ਇਸ ਲਈ ਜਿਲ੍ਹਾ ਮੈਜਿਸਟ੍ਰੇਟ ਤਰਨ ਤਾਰਨ ਰਾਹੁਲ, ਆਈ. ਏ. ਐਸ. ਵੱਲੋ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਕੀਤੀਆਂ ਗਈਆਂ ਹਦਾਇਤਾਂ ਦੇ ਸਨਮੁੱਖ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ, ਜਿਲ੍ਹਾ ਤਰਨ ਤਾਰਨ ਦੇ ਪਿੰਡ ਮੂਸਾ ਕਲਾਂ ਦੇ ਮਾਲੀਏ ਹਦੂਦ ਅੰਦਰ ਪੈਂਦੇ ਇਲਾਕੇ ਵਿੱਚ ਮਿਤੀ 16 ਫਰਵਰੀ 2025 ਤੋਂ ਲੈ ਕੇ ਮਿਤੀ 17 ਫਰਵਰੀ 2025 ਨੂੰ ਸਵੇਰ 10.00 ਵਜੇ ਤੱਕ “ਡਰਾਈ ਡੇ ” ਘੋਸ਼ਿਤ ਕੀਤਾ ਗਿਆ ਹੈ
ਹਥਿਆਰ, ਵਿਸਫੋਟਕ ਸਮੱਗਰੀ ਤੇ ਪਾਬੰਦੀ
ਇਸ ਦੇ ਨਾਲ ਹੀ ਗ੍ਰਾਮ ਪੰਚਾਇਤ ਪਿੰਡ ਮੂਸਾ ਕਲ੍ਹਾਂ, ਤਹਿਸੀਲ ਤੇ ਜਿਲ੍ਹਾ ਤਰਨ ਤਾਰਨ ਦੀ ਹਦੂਦ ਅੰਦਰ ਕਿਸੇ ਵੀ ਕਿਸਮ ਦਾ ਲਾਇਸੰਸੀ ਹਥਿਆਰ, ਵਿਸਫੋਟਕ ਸਮੱਗਰੀ, ਮਾਰੂ ਹਥਿਆਰ ਆਦਿ, ਜਿਸ ਦੀ ਵਰਤੋਂ ਅਮਨ ਅਤੇ ਸ਼ਾਂਤੀ ਭੰਗ ਕਰਨ ਲਈ ਕੀਤੀ ਜਾ ਸਕਦੀ ਹੈ, ਉਨ੍ਹਾਂ ਨੂੰ ਨਾਲ ਲੈ ਕੇ ਚੱਲਣ ਤੇ ਪਾਬੰਦੀ ਲਗਾਈ ਹੈ ਅਤੇ ਇਸ ਏਰੀਏ ਦੇ ਸਮੂਹ ਅਸਲਾ ਧਾਰਕਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਆਪਣੇ ਲਾਇਸੰਸੀ ਹਥਿਆਰਾਂ ਨੂੰ ਤੁਰੰਤ ਆਪਣੇ ਨਜ਼ਦੀਕੀ ਪੁਲਿਸ ਸਟੇਸ਼ਨ ਜਾਂ ਰਜਿਸਟਰਡ ਅਸਲਾ ਡੀਲਰਾਂ ਪਾਸ ਜਮ੍ਹਾ ਕਰਵਾਉਣ।
ਇੰਤਜ਼ਾਰ ਖਤਮ! ਇਸ ਦਿਨ ਲਾਂਚ ਹੋਵੇਗਾ iPhone SE 4, ਟਿਮ ਕੁੱਕ ਨੇ ਸਾਂਝੀ ਕੀਤੀ ਵੱਡੀ ਜਾਣਕਾਰੀ