ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਤਾਪਮਾਨ 30 ਡਿਗਰੀ ਸੈਲਸੀਅਸ ਤੋਂ ਪਾਰ, ਅਜੇ ਮੀਂਹ ਦੀ ਕੋਈ ਸੰਭਾਵਨਾ ਨਹੀਂ

0
118

ਚੰਡੀਗੜ੍ਹ, 21 ਮਾਰਚ 2025 – ਪੰਜਾਬ ਵਿੱਚ ਹੁਣ ਸਰਦੀਆਂ ਤੋਂ ਬਾਅਦ ਮੌਸਮ ਬਦਲ ਰਿਹਾ ਹੈ। ਬੁੱਧਵਾਰ ਨੂੰ ਔਸਤ ਵੱਧ ਤੋਂ ਵੱਧ ਤਾਪਮਾਨ 0.6 ਡਿਗਰੀ ਸੈਲਸੀਅਸ ਵਧਿਆ, ਜਿਸ ਕਾਰਨ ਸੂਬੇ ਵਿੱਚ ਗਰਮੀ ਵਧਣੀ ਸ਼ੁਰੂ ਹੋ ਗਈ ਹੈ। ਮੌਸਮ ਵਿਭਾਗ ਅਨੁਸਾਰ, ਰਾਜ ਦਾ ਔਸਤ ਤਾਪਮਾਨ ਆਮ ਨਾਲੋਂ 2.5 ਡਿਗਰੀ ਸੈਲਸੀਅਸ ਵੱਧ ਦਰਜ ਕੀਤਾ ਗਿਆ।

ਇਸ ਸੀਜ਼ਨ ਦਾ ਹੁਣ ਤੱਕ ਦਾ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 32.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪਿਛਲੇ ਕੁਝ ਦਿਨਾਂ ਤੋਂ ਪੱਛਮੀ ਗੜਬੜੀ ਸਰਗਰਮ ਸੀ। ਜਿਸ ਕਾਰਨ ਮੌਸਮ ਵਿਭਾਗ ਨੇ ਦੋ ਦਿਨਾਂ ਲਈ ਮੀਂਹ ਸਬੰਧੀ ਯੈਲੋ ਅਲਰਟ ਜਾਰੀ ਕੀਤਾ ਸੀ, ਪਰ ਨਾ ਤਾਂ ਮੀਂਹ ਪਿਆ ਅਤੇ ਨਾ ਹੀ ਗਰਮੀ ਤੋਂ ਕੋਈ ਰਾਹਤ ਮਿਲੀ।

ਇਹ ਵੀ ਪੜ੍ਹੋ: ਅੱਜ ਖੁੱਲ੍ਹੇਗੀ ਖਨੌਰੀ ਸਰਹੱਦ: ਪੰਧੇਰ ਅਤੇ ਹੋਰ ਕਿਸਾਨ ਭੇਜੇ ਗਏ ਜੇਲ੍ਹ, ਡੱਲੇਵਾਲ ਨੇ ਇਲਾਜ ਕਰਵਾਉਣ ਤੋਂ ਕੀਤਾ ਇਨਕਾਰ

ਆਉਣ ਵਾਲੇ ਦਿਨਾਂ ਵਿੱਚ ਗਰਮੀ ਹੋਰ ਵਧੇਗੀ
ਮੌਸਮ ਵਿਭਾਗ ਦੇ ਅਨੁਸਾਰ, ਇਸ ਸਮੇਂ ਕੋਈ ਪੱਛਮੀ ਗੜਬੜੀ ਸਰਗਰਮ ਨਹੀਂ ਹੈ, ਜਿਸ ਕਾਰਨ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਅਗਲੇ ਕੁਝ ਦਿਨਾਂ ਵਿੱਚ ਤਾਪਮਾਨ ਹੋਰ ਵਧ ਸਕਦਾ ਹੈ। ਗਰਮੀ ਦਾ ਪ੍ਰਭਾਵ ਖਾਸ ਕਰਕੇ ਦੁਪਹਿਰ ਵੇਲੇ ਵਧੇਰੇ ਮਹਿਸੂਸ ਕੀਤਾ ਜਾਵੇਗਾ।

ਮਾਹਿਰਾਂ ਦਾ ਕਹਿਣਾ ਹੈ ਕਿ ਹੁਣ ਤਾਪਮਾਨ ਹੌਲੀ-ਹੌਲੀ ਵਧੇਗਾ ਅਤੇ ਅਗਲੇ ਹਫ਼ਤੇ ਤੱਕ ਇਹ ਕਈ ਥਾਵਾਂ ‘ਤੇ 34°C ਤੋਂ 36°C ਤੱਕ ਪਹੁੰਚ ਸਕਦਾ ਹੈ। ਸੂਬੇ ਦੇ ਕਿਸਾਨਾਂ ਅਤੇ ਆਮ ਲੋਕਾਂ ਨੂੰ ਤੇਜ਼ ਧੁੱਪ ਅਤੇ ਵਧਦੀ ਗਰਮੀ ਤੋਂ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਗਈ ਹੈ।

LEAVE A REPLY

Please enter your comment!
Please enter your name here