ਪਟਿਆਲਾ, 12 ਸਤੰਬਰ 2025 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਅੱਜ ਸਾਰਾ ਪੰਜਾਬ ਕੁਦਰਤੀ ਹੜਾਂ ਦੀ ਮਾਰ ਹੇਠ ਆ ਕੇ ਬੁਰੀ ਤਰ੍ਹਾਂ ਤਬਾਹੀ ਕਿਨਾਰੇ ਪਹੁੰਚ ਚੁੱਕਿਆ ਹੈ ਅਤੇ ਇਸ ਹੜ ਦੀ ਕਰੋਪੀ ਵਿੱਚ ਕਿਸਾਨਾਂ ਮਜ਼ਦੂਰਾਂ ਤੇ ਹਰੇਕ ਵਰਗ ਨੂੰ ਆਰਥਿਕ ਤੌਰ ਤੇ ਵੱਡਾ ਘਾਟਾ ਪਿਆ ਹੈ, ਘਰਾਂ ਦੇ ਘਰ ਉਜੜ ਗਏ, ਪਸ਼ੂ ਪਾਣੀ ਵਿੱਚ ਵਹਿ ਕੇ ਮਰ ਗਏ ਹਨ, ਤੇ ਕਿਸਾਨਾਂ ਵੱਲੋਂ ਆਪਣੇ ਖੇਤਾਂ ਵਿੱਚ ਪੁੱਤਾਂ ਵਾਂਗ ਪਾਲੀ ਹੋਈ ਫਸਲ ਵੀ ਬੁਰੀ ਤਰ੍ਹਾਂ ਤਬਾਹ ਹੋ ਕੇ ਰਹਿ ਗਈ ਹੈ ਤੇ ਕਿੰਨੀਆਂ ਹੀ ਕੀਮਤੀ ਜਾਨਾਂ ਅਜਾਈ ਜਾ ਚੁੱਕੀਆਂ ਹਨ ।
ਹੜਾਂ ਦੀ ਮਾਰ ਝੱਲ ਰਹੇ ਪੰਜਾਬ ਦੀ ਰਾਜ ਤੇ ਕੇਂਦਰ ਦੋਵਾਂ ਸਰਕਾਰਾਂ ਨੇ ਨਹੀਂ ਲਈ ਸਾਰ : ਪ੍ਰੋ . ਬਡੂੰਗਰ
ਉਹਨਾਂ ਕਿਹਾ ਕਿ ਭਾਵੇਂ ਇਹ ਘਾਟੇ ਕਦੇ ਪੂਰੇ ਨਹੀਂ ਹੋ ਸਕਦੇ ਪ੍ਰੰਤੂ ਅਜਿਹੇ ਸਮਿਆਂ ਵਿੱਚ ਸਰਕਾਰਾਂ ਵੱਲੋਂ ਲੋੜਵੰਦ ਪੀੜਤ ਪਰਿਵਾਰਾਂ ਦੀ ਮਦਦ ਤਾਂ ਖੁੱਲੇ ਦਿਲ ਨਾਲ ਕੀਤੀ ਜਾ ਸਕਦੀ ਹੈ । ਉਹਨਾਂ ਕਿਹਾ ਕਿ ਪੰਜਾਬ ਤੇ ਪਈ ਇਸ ਬਿਫਤਾ ਵਿੱਚ ਕੇਂਦਰ ਤੇ ਰਾਜ ਦੋਵਾਂ ਸਰਕਾਰਾਂ ਵੱਲੋਂ ਆਪਣਾ ਬਣਦਾ ਫਰਜ਼ ਨਹੀਂ ਨਿਭਾਇਆ ਗਿਆ ਜਦੋਂ ਕਿ ਸਮਾਜ ਸੇਵੀ ਜਥੇਬੰਦੀਆਂ (Social service organizations) ਨੇ ਪੰਜਾਬ ਦੀ ਬਾਂਹ ਫੜੀ ।