ਕੈਬਨਿਟ ਮੰਤਰੀ ਨੇ ਪਰਿਵਾਰਾਂ ਨੂੰ ਘਰਾਂ ਦੀ ਮਾਲਕੀ ਵਾਲੇ ਪ੍ਰਾਪਰਟੀ ਕਾਰਡ ਸੌਂਪੇ

0
37
Cabinet Minister

ਚੰਡੀਗੜ੍ਹ, 20 ਅਕਤੂਬਰ 2026 : ਮੁੱਖ ਮੰਤਰੀ (Chief Minister) ਪੰਜਾਬ ਭਗਵੰਤ ਮਾਨ ਦੀ ਅਗਵਾਈ ਹੇਠ ਖੰਨਾ ਦੇ ਪਿੰਡ ਮਾਣਕਮਾਜਰਾ ਵਿਖੇ ਵੱਡੀ ਗਿਣਤੀ ਵਿਚ ਘਰ ਦੀ ਮਾਲਕੀ ਵਾਲੇ ਪ੍ਰਾਪਰਟੀ ਕਾਰਡ (Property Card) ਸੌਂਪੇ ਗਏ ।

ਕੀ ਆਖਿਆ ਕੈਬਨਿਟ ਮੰਤਰੀ ਨੇ

ਪੰਜਾਬ ਦੇ ਕੈਬਨਿਟ ਮੰਤਰੀ (Cabinet Minister) ਅਤੇ ਹਲਕਾ ਖੰਨਾ ਦੇ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ (Tarunpreet Singh Saund) ਨੇ ਪਿੰਡ ਮਾਣਕ ਮਾਜਰਾ ਵਿਖੇ ਲਾਲ ਲਕੀਰ ਅੰਦਰ ਆਉਂਦੇ 227 ਘਰਾਂ ਨੂੰ ਮਾਲਕੀ ਦੇ ਹੱਕ ਵਾਲੇ ਪ੍ਰਾਪਰਟੀ ਕਾਰਡ ਸੌਂਪਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ‘ਮੇਰਾ ਘਰ-ਮੇਰੇ ਨਾਮ’ ਸਕੀਮ ਸ਼ੁਰੂ ਕਰਕੇ ਹਜ਼ਾਰਾਂ ਪਰਿਵਾਰਾਂ ਦਾ ਲੰਮੇ ਸਮੇਂ ਤੋਂ ਚਲਿਆ ਆ ਰਿਹਾ ਸੁਪਨਾ ਸਾਕਾਰ ਕਰਕੇ ਇਤਿਹਾਸਕ ਕੰਮ ਕੀਤਾ ਹੈ ।

ਮੇਰਾ ਘਰ ਮੇਰੇ ਨਾਮ ਤਹਿਤ ਲੋਕਾਂ ਨੂੰ ਵੱਡਾ ਫਾਇਦਾ ਮਿਲਿਆ ਹੈ : ਸੌਂਦ

‘ਮੇਰਾ ਘਰ-ਮੇਰੇ ਨਾਮ’ (Mera Ghar Mere Naam) ਉਪਰਾਲੇ ਨੂੰ ਲਾਲ ਲਕੀਰ ਦੇ ਵਸਨੀਕਾਂ ਲਈ ਬੇਹੱਦ ਲਾਹੇਵੰਦ ਕਰਾਰ ਦਿੰਦਿਆਂ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਸ਼ੁਰੂ ਕੀਤੀ ਗਈ ਇਸ ਸਕੀਮ ਨਾਲ ਲੋਕਾਂ ਨੂੰ ਵੱਡਾ ਫਾਇਦਾ ਹੋਇਆ ਹੈ ਜੋ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਲੋਕਪੱਖੀ ਸੋਚ ਦਾ ਨਤੀਜਾ ਹੈ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਪੱਖੀ ਫੈਸਲੇ ਲੈਂਦਿਆਂ ਪੰਜਾਬੀਆਂ ਨਾਲ ਕੀਤਾ ਹਰ ਇਕ ਵਾਅਦਾ ਪੂਰਾ ਕਰਕੇ ਲੋਕ ਭਲਾਈ ਦੇ ਅਨੇਕਾਂ ਫੈਸਲੇ ਲਏ ਹਨ ਜਿਨ੍ਹਾਂ ਦੀ ਸਾਰੇ ਪਾਸੇ ਸ਼ਲਾਘਾ ਹੋ ਰਹੀ ਹੈ ।

ਹੋਰ ਕੀ ਕੀ ਆਖਿਆ ਕੈਬਨਿਟ ਮੰਤਰੀ ਨੇ

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਲਾਲ ਲਕੀਰ ਵਾਸੀਆਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਹੱਕਾਂ ਦੀ ਕਾਨੂੰਨੀ ਮਾਨਤਾ ਪ੍ਰਦਾਨ ਕੀਤੀ ਹੈ ਜਿਸ ਨਾਲ ਉਹ ਜ਼ਿੰਦਗੀ ਵਿਚ ਵੱਖ-ਵੱਖ ਤਰ੍ਹਾਂ ਦੀ ਤਰੱਕੀ ਲਈ ਆਪਣੀ ਜਾਇਦਾਦ ਵਰਤੋਂ ਕਰ ਸਕਦੇ ਹਨ । ਉਨ੍ਹਾਂ ਕਿਹਾ ਕਿ ‘ਮੇਰਾ ਘਰ-ਮੇਰੇ ਨਾਮ’ ਸਕੀਮ ਲੋਕਾਂ ਨੂੰ ਨਾ ਸਿਰਫ ਮਾਲਕੀ ਪ੍ਰਦਾਨ ਕਰਦੀ ਹੈ ਸਗੋਂ ਉਨ੍ਹਾਂ ਦੇ ਆਤਮ-ਵਿਸ਼ਵਾਸ਼ ਅਤੇ ਮਨੋਬਲ ਨੂੰ ਵੀ ਮਜ਼ਬੂਤ ਕਰਦੀ ਹੈ ।

ਪ੍ਰਾਪਰਟੀ ਕਾਰਡ ਪ੍ਰਾਪਤ ਕਰਨ ਉਪਰੰਤ ਲੋਕ ਆਪਣੀ ਜਾਇਦਾਦ ਖਰੀਦਣ ਵੇਚਣ ਦੇ ਹਨ ਹੱਕਦਾਰ

ਕੈਬਨਿਟ ਮੰਤਰੀ ਨੇ ਕਿਹਾ ਕਿ ਲਾਲ ਲਕੀਰ ਦੇ ਵਸਨੀਕ ਪ੍ਰਾਪਰਟੀ ਕਾਰਡ ਹਾਸਲ ਕਰਨ ਉਪਰੰਤ ਆਪਣੀ ਜਾਇਦਾਦ ਖਰੀਦਣ-ਵੇਚਣ ਦੇ ਹੱਕਦਾਰ ਹਨ ਜਿਨ੍ਹਾਂ ਲਈ ਪ੍ਰਾਪਰਟੀਆਂ ਦੀ ਰਜਿਸਟਰੀ ਦਾ ਵੀ ਰਾਹ ਪੂਰੀ ਤਰ੍ਹਾਂ ਪੱਧਰਾ ਹੋ ਚੁੱਕਾ ਹੈ । ਉਨ੍ਹਾਂ ਕਿਹਾ ਕਿ ਲਾਲ ਲਕੀਰ (Red Line) ਅੰਦਰ ਰਹਿੰਦੇ ਲੋਕਾਂ ਨੂੰ ਆਪਣੇ ਘਰਾਂ ਆਦਿ ਦੀ ਮਾਲਕੀ ਨੂੰ ਲੈ ਕੇ ਲੰਮੇਂ ਸਮੇਂ ਤੋਂ ਵੱਖ-ਵੱਖ ਮੁਸ਼ਕਲਾ ਦਰਪੇਸ਼ ਸਨ ਜਿਨ੍ਹਾਂ ਦਾ ’ਮੇਰਾ ਘਰ ਮੇਰੇ ਨਾਮ’ ਸਕੀਮ ਰਾਹੀਂ ਪੱਕਾ ਹੱਲ ਕਰ ਦਿੱਤਾ ਗਿਆ ਹੈ । ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਮਾਲ ਵਿਭਾਗ ਵਲੋਂ ਪੂਰੇ ਪਾਰਦਰਸ਼ੀ ਅਤੇ ਕਾਰਗਰ ਢੰਗ ਨਾਲ ਇਹ ਸਕੀਮ ਲਾਗੂ ਕੀਤੀ ਗਈ ਹੈ ਜਿਸ ਨਾਲ ਲਾਲ ਲਕੀਰ ਵਾਸੀਆਂ ਨੂੰ ਮਾਲਕੀ ਦੇ ਹੱਕ ਦਿੱਤੇ ਜਾ ਰਹੇ ਹਨ ।

LEAVE A REPLY

Please enter your comment!
Please enter your name here