ਕੇਂਦਰ ਸਰਕਾਰ ਨੇ ਯੂਨੀਫਾਈਡ ਪੈਨਸ਼ਨ ਸਕੀਮ ਨੂੰ ਦਿੱਤੀ ਮਨਜ਼ੂਰੀ
ਨਵੀਂ ਪੈਨਸ਼ਨ ਸਕੀਮ (NPS) ਦੀ ਬਜਾਏ, ਕੇਂਦਰ ਸਰਕਾਰ ਹੁਣ ਕੇਂਦਰੀ ਕਰਮਚਾਰੀਆਂ ਲਈ ਯੂਨੀਫਾਈਡ ਪੈਨਸ਼ਨ ਸਕੀਮ (UPS) ਲੈ ਕੇ ਆਈ ਹੈ। ਕੇਂਦਰੀ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਸ਼ਨੀਵਾਰ 24 ਅਗਸਤ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਨੂੰ ਕੈਬਨਿਟ ਮੀਟਿੰਗ ਵਿੱਚ ਮਨਜ਼ੂਰੀ ਦੇ ਦਿੱਤੀ ਗਈ ਹੈ। UPS ਨੂੰ 1 ਅਪ੍ਰੈਲ, 2025 ਤੋਂ ਲਾਗੂ ਕੀਤਾ ਜਾਵੇਗਾ।
ਇਹ ਵੀ ਪੜ੍ਹੋ- ਸੈੱਟ ‘ਤੇ ਰਵੀ ਤੇਜਾ ਹੋਏ ਜ਼ਖਮੀ, ਸੱਜੇ ਹੱਥ ਦੀ ਸਰਜਰੀ ਕਰਨੀ ਪਈ
UPS ਤੋਂ 23 ਲੱਖ ਕੇਂਦਰੀ ਕਰਮਚਾਰੀਆਂ ਨੂੰ ਫਾਇਦਾ ਹੋਵੇਗਾ। ਕਰਮਚਾਰੀਆਂ ਕੋਲ UPS ਜਾਂ NPS ਪੈਨਸ਼ਨ ਸਕੀਮ ਨੂੰ ਚੁਣਨ ਦਾ ਵਿਕਲਪ ਹੋਵੇਗਾ। ਜੇਕਰ ਸੂਬਾ ਸਰਕਾਰ ਚਾਹੇ ਤਾਂ ਉਹ ਵੀ ਇਸ ਨੂੰ ਅਪਣਾ ਸਕਦੀ ਹੈ। ਜੇਕਰ ਸੂਬੇ ਦੇ ਕਰਮਚਾਰੀ ਸ਼ਾਮਲ ਹੁੰਦੇ ਹਨ ਤਾਂ ਲਗਭਗ 90 ਲੱਖ ਕਰਮਚਾਰੀਆਂ ਨੂੰ ਇਸ ਦਾ ਫਾਇਦਾ ਹੋਵੇਗਾ।








