ਨਿਗਮ ਦਫ਼ਤਰ ਵਿਖੇ ਬਣਿਆ ਸੇਵਾ ਕੇਂਦਰ ਰਹੇਗਾ ਸਵੇਰੇ 8 ਤੋਂ ਸ਼ਾਮ 8 ਵਜੇ ਤੱਕ ਖੁੱਲ੍ਹਾ

0
5
The service center

ਪਟਿਆਲਾ, 16 ਜੁਲਾਈ 2025 : ਵਧੀਕ ਡਿਪਟੀ ਕਮਿਸ਼ਨਰ (Additional Deputy Commissioner) (ਜ) ਇਸ਼ਾ ਸਿੰਗਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਗਰ ਨਿਗਮ ਦਫ਼ਤਰ ਪਟਿਆਲਾ ਦਾ ਸੇਵਾ ਕੇਂਦਰ (Service Center) ਆਮ ਲੋਕਾਂ ਦੀ ਸਹੂਲਤ ਨੂੰ ਦੇਖਦੇ ਹੋਏ ਹੁਣ ਸਵੇਰੇ 8 ਤੋਂ ਸ਼ਾਮ 8 ਵਜੇ ਤੱਕ, ਲਗਾਤਾਰ 12 ਘੰਟੇ ਖੁੱਲ੍ਹਾ ਰਹੇਗਾ ।

ਆਮ ਲੋਕਾਂ ਨੂੰ ਲਾਭ ਹੋਵੇਗਾ

ਇਸ਼ਾ ਸਿੰਗਲ (Isha single) ਨੇ ਦੱਸਿਆ ਕਿ ਜਿਨ੍ਹਾਂ ਲੋਕਾਂ ਨੂੰ ਦਿਨ ਦੌਰਾਨ ਆਪਣੇ ਕੰਮ ਕਾਰਨ ਜਾਂ ਕਿਸੇ ਹੋਰ ਕਾਰਨਾਂ ਕਰਕੇ ਸੇਵਾ ਕੇਂਦਰ ਆਉਣ ਵਿੱਚ ਮੁਸ਼ਕਿਲ ਹੁੰਦੀ ਸੀ, ਉਹ ਹੁਣ ਸਵੇਰੇ ਸ਼ਾਮ ਆਪਣਾ ਕੰਮ ਕਰਵਾ ਸਕਣਗੇ, ਜਿਨ੍ਹਾਂ ਨਾਲ ਆਮ ਲੋਕਾਂ ਨੂੰ ਲਾਭ ਹੋਵੇਗਾ । ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਵਧੇ ਹੋਏ ਸਮੇਂ ਦਾ ਪੂਰਾ ਲਾਭ ਲੈਣ ਅਤੇ ਕਿਸੇ ਵੀ ਜਾਣਕਾਰੀ ਲਈ ਸੇਵਾ ਕੇਂਦਰ ‘ਤੇ ਸਿੱਧਾ ਸੰਪਰਕ ਕਰ ਸਕਦੇ ਹਨ ।

ਸੇਵਾ ਕੇਂਦਰਾਂ ਰਾਹੀਂ ਦਿੱਤੀਆਂ ਜਾ ਰਹੀਆਂ ਹਨ 440 ਤੋਂ ਵੱਧ ਸਹੂਲਤਾਂ

ਜ਼ਿਲ੍ਹਾ ਆਈ. ਟੀ. ਮੈਨੇਜਰ ਰੋਬਿਨ ਸਿੰਘ (District I. T. Manager Robin Singh) ਨੇ ਦੱਸਿਆ ਕਿ ਸੇਵਾ ਕੇਂਦਰਾਂ ਰਾਹੀਂ ਅਜਿਹੀਆਂ ਅਨੇਕਾਂ ਸਰਕਾਰੀ ਸੇਵਾਵਾਂ ਜਿਵੇਂ ਕਿ ਟਰਾਂਸਪੋਰਟ ਤੇ ਮਾਲ ਵਿਭਾਗ ਸਮੇਤ 26 ਵਿਭਾਗਾਂ ਦੀਆਂ ਸੇਵਾਵਾਂ ਜਿਸ ਵਿੱਚ ਆਨ ਲਾਈਨ ਫਰਦ, ਲਰਨਿੰਗ ਲਾਇਸੈਂਸ, ਆਧਾਰ ਕਾਰਡ, ਜਨਮ-ਮੌਤ, ਜਾਤੀ, ਆਮਦਨ, ਰਿਹਾਇਸ਼ ਪ੍ਰਮਾਣ ਪੱਤਰ, ਮੈਰਿਜ ਸਰਟੀਫਿਕੇਟ, ਪੈਨਸ਼ਨ ਸਬੰਧੀ ਸੇਵਾਵਾਂ, ਆਯੂਸ਼ਮਾਨ ਕਾਰਡ ਆਦਿ ਵਰਗੀਆਂ 440 ਤੋਂ ਵੱਧ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਇਸ ਤਰ੍ਹਾਂ ਦੇ ਉਪਰਾਲੇ ਨਾਲ ਜਿਹੜੇ ਵਿਅਕਤੀ ਨੌਕਰੀ/ਪੇਸ਼ਾ ਜਾਂ ਕੋਈ ਹੋਰ ਕਾਰੋਬਾਰ ਜਾਂ ਦਫ਼ਤਰਾਂ ਵਿੱਚ ਕੰਮ ਕਰਦੇ ਹਨ, ਉਹ ਦਫ਼ਤਰੀ ਸਮੇਂ ਤੋਂ ਬਾਅਦ ਵੀ ਇਨ੍ਹਾਂ ਸੇਵਾਵਾਂ ਦਾ ਲਾਭ ਲੈ ਸਕਣਗੇ ।

Read More : ਹੁਣ ਆਮ ਆਦਮੀ ਕਲੀਨਿਕਾਂ ਵਿੱਚ ਵੀ ਹੋਵੇਗਾ ਗਰਭਵਤੀ ਮਾਵਾਂ ਦਾ ਮੁਫਤ ਇਲਾਜ; ਡਿਪਟੀ ਕਮਿਸ਼ਨਰ ਨੇ ਦਿੱਤੀ ਜਾਣਕਾਰੀ

LEAVE A REPLY

Please enter your comment!
Please enter your name here