‘ਯੁੱਧ ਨਸ਼ਿਆਂ ਵਿਰੁੱਧ’ ਨੂੰ ਹੋਇਆ 243ਵਾਂ ਦਿਨ

0
43
War on Drugs

ਚੰਡੀਗੜ੍ਹ, 31 ਅਕਤੂਬਰ 2025 : ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” (“War on Drugs”) ਦੇ 243ਵੇਂ ਦਿਨ ਪੰਜਾਬ ਪੁਲਿਸ ਨੇ 340 ਥਾਵਾਂ ‘ਤੇ ਛਾਪੇਮਾਰੀ (Raids at 340 places) ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 68 ਐਫ. ਆਈ. ਆਰਜ਼. ਦਰਜ ਕਰਕੇ 76 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ । ਇਸ ਨਾਲ 243 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 34,599 ਹੋ ਗਈ ਹੈ ।

ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਚੀਮਾ ਦੀ ਅਗਵਾਈ ਹੇਠ ਬਣਾਈ ਗਈ ਹੈ 5 ਮੈਂਬਰੀ ਕੈਬਨਿਟ ਸਬ ਕਮੇਟੀ

ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ (Drug traffickers) ਦੇ ਕਬਜ਼ੇ ‘ਚੋਂ 2.3 ਕਿਲੋ ਹੈਰੋਇਨ ਅਤੇ 1.51 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ । ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ. ਐਸ. ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ । ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ ।

ਆਪ੍ਰੇਸ਼ਨ ਦੌਰਾਨ ਪੁਲਸ ਟੀਮਾਂ ਨੇ ਕੀਤੀ 368 ਸ਼ੱਕੀ ਵਿਅਕਤੀਆਂ ਦੀ ਜਾਂਚ

ਇਸ ਆਪ੍ਰੇਸ਼ਨ ਦੌਰਾਨ 67 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 120 ਤੋਂ ਵੱਧ ਪੁਲਸ ਟੀਮਾਂ ਨੇ ਰਾਜ ਭਰ ਵਿੱਚ 340 ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ । ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਸ ਟੀਮਾਂ ਨੇ 368 ਸ਼ੱਕੀ ਵਿਅਕਤੀਆਂ ਦੀ ਜਾਂਚ (368 suspects investigated) ਵੀ ਕੀਤੀ ਹੈ । ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ-ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈ. ਡੀ. ਪੀ.) ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ ਅੱਜ 35 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ ।

Read More : ਨਸ਼ਿਆਂ ਦੇ ਖਾਤਮੇ ਲਈ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਜਾਰੀ ਰਹੇਗੀ : ਕੋਹਲੀ

LEAVE A REPLY

Please enter your comment!
Please enter your name here