ਦਿਨ-ਦਿਹਾੜੇ ਨੌਜਵਾਨ ਦਾ ਗੋਲੀਆਂ ਮਾਰ ਕੇ ਕੀਤਾ ਕਤ.ਲ
ਮਾਨਸਾ ‘ਚ ਵੱਡੀ ਵਾਰਦਾਤ ਹੋਈ ਹੈ।ਮਾਨਸਾ ਜ਼ਿਲ੍ਹੇ ਦੇ ਪਿੰਡ ਕੋਟਲੀ ਕਲਾਂ ਵਿਖੇ ਰੱਖੜੀ ਦੇ ਤਿਉਹਾਰ ਤੋ ਪਹਿਲਾ ਮਾਪਿਆਂ ਦੇ ਇਕਲੌਤੇ ਪੁੱਤ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਹੈ। ਇਹ ਘਟਨਾ ਪੁਰਾਣੀ ਰੰਜ਼ਿਸ ਕਰਕੇ ਵਾਪਰੀ ਦੱਸੀ ਜਾ ਰਹੀ ਹੈ।
ਪੁਲਿਸ ਨੇ ਨਸ਼ਾ ਤਸਕਰ ਦੀ 17 ਲੱਖ ਤੋਂ ਵੱਧ ਦੀ ਜਾਇਦਾਦ ਕੀਤੀ ਜ਼ਬਤ || Punjab News
ਮ੍ਰਿਤਕ ਦੀ ਪਹਿਚਾਣ ਕੁਲਵਿੰਦਰ ਸਿੰਘ ਉਮਰ 26 ਸਾਲ ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਕਥਿਤ ਕਾਤਲਾਂ ਦੇ ਨਾਲ ਮ੍ਰਿਤਕ ਨੌਜਵਾਨ ਦੀ ਕੁੱਝ ਸਾਲ ਪਹਿਲਾਂ ਟਰੈਕਟਰ ‘ਤੇ ਡੈਕ ਲਗਾਉਣ ਨੂੰ ਲੈ ਕੇ ਲੜਾਈ ਹੋਈ ਸੀ ਤੇ ਉਸਤੋਂ ਬਾਅਦ ਹੀ ਦੋਨਾਂ ਧਿਰਾਂ ਵਿਚਕਾਰ ਅਣਬਣ ਚੱਲ ਰਹੀ ਸੀ।
ਪੁਲਿਸ ਨੇ ਮਾਮਲੇ ਦੀ ਜਾਂਚ ਕੀਤੀ ਸ਼ੁਰੂ
ਇਸ ਘਟਨਾ ਸਮੇਂ ਮ੍ਰਿਤਕ ਨੌਜਵਾਨ ਆਪਣੀ ਹਜ਼ਾਮਤ ਕਰਵਾਉਣ ਲਈ ਘਰੋਂ ਆਇਆ ਸੀ ਤੇ ਬੱਸ ਸਟੈਂਡ ਕੋਲ ਦੋ ਨੌਜਵਾਨਾਂ ਨੇ ਘੇਰ ਕੇ ਹਮਲਾ ਕਰ ਦਿੱਤਾ। ਪਿੰਡ ਦੇ ਲੋਕਾਂ ਮੁਤਾਬਕ ਇਹ ਘਟਨਾ ਪੁਰਾਣੀ ਦੁਸਮਣੀ ਕਾਰਨ ਵਾਪਰੀ ਹੈ, ਜਿਸਦੇ ਵਿਚ ਵਿਰੋਧੀ ਧਿਰ ਨੇ 6 ਗੋਲੀਆਂ ਚਲਾ ਕੇ ਇਸ ਨੂੰ ਅੰਜਾਮ ਦਿੱਤਾ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਪਾਰਟੀ ਮੌਕੇ ‘ਤੇ ਪੁੱਜੀ ਅਤੇ ਲਾਸ਼ ਨੂੰ ਆਪਣੇ ਕਬਜ਼ੇ ‘ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।









