ਚੰਡੀਗੜ੍ਹ ਸ਼ਹਿਰ ਵਿੱਚ ਚੋਰਾਂ ਦੇ ਹੌਸਲੇ ਇੰਨੇ ਵੱਧ ਗਏ ਹਨ ਕਿ ਹੁਣ ਵੱਡੇ ਅਧਿਕਾਰੀਆਂ ਦੇ ਘਰ ਵੀ ਸੁਰੱਖਿਅਤ ਨਹੀਂ ਜਾਪ ਰਹੇ। ਸਿੱਖਿਆ ਵਿਭਾਗ ਦੇ ਡਾਇਰੈਕਟਰ (School Director) (ਡੀਐਸਈ) ਹਰਸੁਹਿੰਦਰ ਪਾਲ ਸਿੰਘ ਬਰਾੜ ਦੇ ਸੈਕਟਰ-11 ਸਥਿਤ ਘਰ ਨੰਬਰ 620 ਦਾ ਹੈ, ਜਿੱਥੇ ਚੋਰ 2 ਗੈਸ ਸਿਲੰਡਰ, ਲੋਹੇ ਦਾ ਸਾਮਾਨ ਅਤੇ ਹੋਰ ਘਰੇਲੂ ਸਮਾਨ ਚੋਰੀ ਕਰਕੇ ਫਰਾਰ ਹੋ ਗਏ। ਚੋਰਾਂ ਨੇ ਘਰ ਦੇ ਪਿੱਛੇ ਵਿਹੜੇ ਦੀ ਕੰਧ ‘ਤੇ ਲੱਗੀ ਕੰਡਿਆਲੀ ਤਾਰ ਕੱਟ ਕੇ ਘਰ ਵਿੱਚ ਦਾਖਲ ਹੋ ਕੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਇਹ ਸਾਰੀ ਘਟਨਾ ਘਰ ਵਿੱਚ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ।
ਦਿੱਲੀ ਤੋਂ ਕਸੋਲ ਜਾ ਰਹੀ ਬੱਸ ਪਹਾੜੀ ਨਾਲ ਟਕਰਾਉਣ ਤੋਂ ਬਾਅਦ ਪਲਟੀ, 30 ਯਾਤਰੀ ਜ਼ਖਮੀ
ਪੁਲਿਸ ਨੂੰ ਦਿੱਤੇ ਆਪਣੇ ਬਿਆਨ ਵਿੱਚ ਹਰਸੁਹਿੰਦਰ ਪਾਲ ਸਿੰਘ ਬਰਾੜ ਨੇ ਦੱਸਿਆ ਕਿ ਜਦੋਂ ਉਹ ਸਵੇਰੇ ਉੱਠੇ ਤਾਂ ਸਾਰਾ ਘਰੇਲੂ ਸਮਾਨ ਖਿੰਡਿਆ ਹੋਇਆ ਦੇਖਿਆ ਅਤੇ ਚੋਰੀ ਦਾ ਪਤਾ ਲੱਗਿਆ। ਉਨ੍ਹਾਂ ਨੇ ਤੁਰੰਤ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ, ਜਿਸ ਵਿੱਚ ਦੇਖਿਆ ਗਿਆ ਕਿ ਇੱਕ ਨੌਜਵਾਨ ਪਿਛਲੀ ਕੰਧ ਦੀ ਕੰਡਿਆਲੀ ਤਾਰ ਕੱਟ ਕੇ ਘਰ ਵਿੱਚ ਦਾਖਲ ਹੋਇਆ ਅਤੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਅਤੇ ਭੱਜ ਗਿਆ। ਇਸ ਮਾਮਲੇ ਵਿੱਚ ਪੁਲਿਸ ਨੇ ਸੀਸੀਟੀਵੀ ਫੁਟੇਜ ਆਪਣੇ ਕਬਜ਼ੇ ਵਿੱਚ ਲੈ ਲਈ ਹੈ ਅਤੇ ਅਣਪਛਾਤੇ ਵਿਅਕਤੀਆਂ ਵਿਰੁੱਧ ਐਫਆਈਆਰ ਦਰਜ ਕਰ ਲਈ ਹੈ।