ਰੂਪਨਗਰ ਦੇ ਪੁਲ ਬਜ਼ਾਰ ਵਿੱਚ ਸੁਨਿਆਰ ਦੀ ਦੁਕਾਨ ਵਿੱਚ ਹੋਈ ਚੋਰੀ
ਰੂਪਨਗਰ ਦੇ ਪੁਲ ਬਜ਼ਾਰ ਵਿੱਚ ਸੁਨਿਆਰ ਦੀ ਦੁਕਾਨ ਵਿੱਚ ਚੋਰੀ ਦੀ ਘਟਨਾ ਵਾਪਰੀ ਹੈ। ਉਕਤ ਦੁਕਾਨ ਵਿਸ਼ਾਲ ਜਵੇਲਰ ਦੇ ਮਾਲਕ ਨੇ ਦੱਸਿਆ ਕਿ ਉਹਨਾਂ ਨੂੰ ਰਾਤ ਨੂੰ ਫੋਨ ਆਇਆ ਸੀ ਕਿ ਉਸ ਦੀ ਦੁਕਾਨ ਦਾ ਸ਼ੀਸ਼ਾ ਟੁੱਟਿਆ ਹੋਇਆ ਹੈ, ਜਦੋਂ ਉਹ ਦੁਕਾਨ ‘ਤੇ ਪਹੁੰਚਿਆ ਤਾਂ ਦੇਖਿਆ ਕਿ ਦੁਕਾਨ ਅੰਦਰ ਚੋਰੀ ਦੀ ਘਟਨਾ ਵਾਪਰੀ ਹੈ |
ਇਹ ਵੀ ਪੜ੍ਹੋ: 1,00,000 ਰੁਪਏ ਰਿਸ਼ਵਤ ਲੈਂਦੇ ਪਨਸਪ ਦੇ ਦੋ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਲੱਖਾਂ ਦਾ ਹੋਇਆ ਨੁਕਸਾਨ
ਦੁਕਾਨ ਮਾਲਕ ਨੇ ਦੱਸਿਆ ਕਿ ਉਸ ਦਾ ਕਰੀਬ 2.30 ਤੋਂ 3 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ।ਘਟਨਾ ਦਾ ਪਤਾ ਲੱਗਦਿਆਂ ਹੀ ਪੁਲਿਸ ਵੀ ਪਹੁੰਚ ਗਈ ਅਤੇ ਕਿਹਾ ਕਿ ਉਹ ਮਾਮਲੇ ਦੀ ਜਾਂਚ ਕਰ ਰਹੇ ਹਨ ਅਤੇ ਚੋਰਾਂ ਦੀ ਭਾਲ ਕੀਤੀ ਜਾ ਰਹੀ ਹੈ।
ਉਧਰ ਸਾਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ।